ਮੋਬਾਇਲ ਵੈਨਾ ਰਾਹੀ ਜਿਲ੍ਹੇ ਦੇ ਕਿਸਾਨਾ ਨੂੰ ਪਰਾਲੀ ਨਾ ਸਾੜਨ ਸਬੰਧੀ ਕੀਤਾਜਾਵੇਗਾ ਜਾਗਰੂਕ
ਡਿਪਟੀ ਕਮਿਸ਼ਨਰ ਵੱਲੋਂ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਨਾਲਾਉਣ ਦੀ ਅਪੀਲ
ਮਾਨਸਾ, 28 ਸਤੰਬਰ 2022 :ਡਿਪਟੀ ਕਮਿਸ਼ਨਰ ਸ਼੍ਰੀਮਤੀ ਬਲਦੀਪ ਕੌਰ ਨੇ ਪਰਾਲੀ ਸਾੜਨ ਖਿਲਾਫ ਚਲਾਈ ਮੁਹਿੰਮ ਤਹਿਤ ਜ਼ਮੀਨੀ ਪੱਧਰ ’ਤੇ ਕਿਸਾਨਾਂ ਨੂੰ ਪਰਾਲੀ ਸਾੜਨ ਦੇ ਮਾੜੇ ਪ੍ਰਭਾਵਾਂ ਬਾਰੇ ਜਾਣਕਾਰੀ ਦੇਣ ਲਈ 2 ਜਾਗਰੂਕਤਾ ਵੈਨਾ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ, ਜਿਸ ਰਾਹੀਂ ਆਉਣ ਵਾਲੇ 40 ਦਿਨਾਂ ਤੱਕ ਜ਼ਿਲ੍ਹਾ ਮਾਨਸਾ ਦੇ ਸਾਰੇ ਪਿੰਡਾਂ ਵਿੱਚ ਲੋਕਾਂ ਨੂੰ ਪਰਾਲੀ ਨਾ ਸਾੜਨ ਸੰਬਧੀ ਜਾਗਰੂਕ ਕੀਤਾ ਜਾਵੇਗਾ। ਡਿਪਟੀ ਕਮਿਸ਼ਨਰ ਨੇ ਜਾਗਰੂਕਤਾ ਵੈਨਾਂ ਨੂੰ ਰਵਾਨਾ ਕਰਨ ਮੌਕੇ ਕਿਸਾਨ ਭਰਾਵਾਂ ਨੂੰ ਅਪੀਲ ਕੀਤੀ ਕਿ ਉਹ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ। ਉਨ੍ਹਾਂ ਕਿਹਾ ਕਿ ਅੱਗ ਲਗਾਉਣ ਸਮੇਂ ਵਾਤਵਰਣ ਪ੍ਰਦੂਸ਼ਿਤ ਹੋਣ ਦੇ ਨਾਲ ਨਾਲ ਮਨੁੱਖੀ ਸਿਹਤ ’ਤੇ ਵੀ ਮਾੜਾ ਪ੍ਰਭਾਵ ਪੈਂਦਾ ਹੈ ਅਤੇ ਫਸਲਾਂ ਦੀ ਉਪਜਾਊ ਸ਼ਕਤੀ ਵੀ ਘੱਟਦੀ ਹੈ।ਉਨ੍ਹਾਂ ਦੱਸਿਆ ਕਿ ਇਹ ਵੈਨਾਂ ਪਿੰਡ ਪਿੰਡ ਜਾ ਕੇ ਆਡੀੳ ਸੰਦੇਸ਼ ਰਾਹੀ ਕਿਸਾਨਾਂ ਨੂੰਪਰਾਲੀ ਸਾੜਨ ਦੇ ਮਾੜੇ ਪ੍ਰਭਾਵਾ ਬਾਰੇ ਜਾਗਰੂਕ ਕਰਨਗੀਆਂ ਅਤੇ ਨਾਲ ਹੀ ਝੋਨੇ ਦੀ ਪਰਾਲੀ ਨੂੰ ਸੰਭਾਲਣ ਦੇ ਪ੍ਰਭਾਵਸ਼ਾਲੀ ਤਰੀਕਿਆਂ, ਪਰਾਲੀ ਨੂੰ ਅੱਗ ਲਾਉਣ ਨਾਲ ਹੋਣ ਵਾਲੇ ਪ੍ਰਦੂਸ਼ਣ ਅਤੇ ਅਗਲੀ ਫਸਲ ਦੀ ਬਿਜਾਈ ਕਰਨ ਬਾਰੇ ਕਿਸਾਨਾਂ ਨੂੰ ਪੈਂਫਲੈਟ ਵੰਡ ਕੇ ਜਾਣਕਾਰੀ ਮੁਹੱਈਆ ਕਰਵਾਈ ਜਾਵੇਗੀ।
ਇਸ ਮੌਕੇ ਮੁੱਖ ਖੇਤੀਬਾੜੀ ਅਫਸਰ, ਡਾ. ਸੱਤਪਾਲ ਸਿੰਘ ਨੇ ਦੱਸਿਆ ਕਿ ਝੋਨੇ ਦੀ ਪਰਾਲੀ ਕਿਸਾਨਾਂ ਲਈ ਬੇਹੱਦ ਫਾਇਦੇਮੰਦ ਹੈ ਅਤੇ ਇਸ ਨੂੰ ਕਿਸੇ ਵੀ ਕੀਮਤ ’ਤੇ ਸਾੜਿਆ ਨਹੀ ਜਾਣਾ ਚਾਹੀਦਾ।ਉਹਨਾਂ ਕਿਹਾ ਕਿ ਫਸਲ ਦੀ ਰਹਿੰਦ-ਖੂੰਹਦ ਮਿੱਟੀ ਦੀ ਊਪਜਾਊ ਸ਼ਕਤੀ ਨੂੰ ਵਧਾਉਣ ਵਿੱਚ ਮਹੱਤਵਪੂਰਨ ਭੂਮਿਕਾ ਅਦਾ ਕਰਦੀ ਹੈ। ਉਨ੍ਹਾਂ ਨਾਲ ਹੀ ਕਿਸਾਨਾ ਨੂੰ ਅਪੀਲ ਕੀਤੀ ਕਿ ਉਹ ਪਰਾਲੀ ਪ੍ਰਬੰਧਨ ਲਈ ਖੇਤੀ ਸੰਦਾਂ ਦੀ ਵਰਤੋਂ ਕਰਨ, ਜਿਸ ਨਾਲ ਜਿਲ੍ਹੇ ਨੂੰ ਪ੍ਰਦੂਸ਼ਣ ਮੁਕਤ ਬਣਾਇਆ ਜਾ ਸਕੇ। ਐਸ.ਐਸ.ਪੀ ਗੋਰਵ ਤੁਰਾ, ਵਧੀਕ ਡਿਪਟੀ ਕਮਿਸਨਰ (ਜ) ਸ੍ਰ. ਉਪਕਾਰ ਸਿੰਘ, ਵਧੀਕ ਡਿਪਟੀ ਕਮਿਸਨਰ (ਵਿਕਾਸ) ਸ੍ਰੀ ਟੀ.ਬੈਨਿਥ, ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ ਸ੍ਰੀ ਚਰਨਜੀਤ ਸਿੰਘ ਅੱਕਾਵਾਲੀ, ਸੀਨੀਅਰ ਆਪ ਆਗੂ ਸ੍ਰ. ਗੁਰਪ੍ਰੀਤ ਸਿੰਘ ਭੁੱਚਰ, ਕਮਲ ਗੋਇਲ, ਐਸ.ਡੀ.ਐਮ. ਮਾਨਸਾ ਹਰਜਿੰਦਰ ਸਿੰਘ ਜੱਸਲ, ਤੁਸ਼ਿਤਾ ਗੁਲਾਟੀ ਸਹਾਇਕ ਕਮਿਸਨਰ (ਸਿਕਾਇਤਾ) ਐਸ.ਡੀ.ਐਮ. ਬੁਢਲਾਡਾ ਸ੍ਰੀ ਪ੍ਰਮੋਦ ਸਿੰਗਲਾ ਤੋਂ ਇਲਾਵਾ ਡਾ. ਮਨੋਜ ਕੁਮਾਰ, ਬਲਾਕ ਖੇਤੀਬਾੜੀ ਅਫਸਰ, ਇੰਜ. ਪ੍ਰਭਦੀਪ ਸਿੰਘ, ਸਹਾਇਕ ਖੇੇਤੀਬਾੜੀ ਇੰਜੀਨੀਅਰ, ਡਾ. ਹਰਮਨਦੀਪ ਸਿੰਘ,ਖੇਤੀਬਾੜੀ ਵਿਕਾਸ ਅਫਸਰ, ਡਾ. ਚਮਨਦੀਪ ਸਿੰਘ, ਡੀ.ਪੀ.ਡੀ. ਅਤੇ ਸ਼੍ਰੀ ਬਲਜੀਤ ਸਿੰਘ ਜੂਨੀਅਰ ਤਕਨੀਸ਼ੀਅਨ ਮੌਜੂਦ ਸਨ।