ਮਨਿਸਟੀਰੀਅਲ ਮੁਲਾਜਮਾਂ ਨੇ ਦੂਜੇ ਦਿਨ ਵੀ ਰੋਸ ਵਜੋਂ ਆਪ ਸਰਕਾਰ ਖਿਲਾਫ ਨਾਹਰੇਬਾਜੀ ਕੀਤੀ
ਮਿਤੀ 4-10-2022 ਨੂੰ ਕੀਤੀ ਜਾਵੇਗੀ ਸੰਗਰੂਰ ਵਿੱਚ ਜ਼ੋਨਲ ਰੈਲੀ ਅਤੇ ਮੁੱਖ ਮੰਤਰੀ ਦੀ ਕੋਠੀ ਦਾ ਘਿਰਾਓ : ਸੰਧੂ
ਫਰੀਦਕੋਟ , 28 ਸਤੰਬਰ 2022 : ( ਪਰਵਿੰਦਰ ਸਿੰਘ ਕੰਧਾਰੀ ) ਪੰਜਾਬ ਪੰਜਾਬ ਸਟੇਟ ਮਨਿਸਟਰੀਅਲ ਸਰਵਿਸਿਜ ਯੂਨੀਅਨ ਦੇ ਜਿਲਾ ਪ੍ਧਾਨ ਅਤੇ ਸੂਬਾ ਮੁੱਖ ਜਥੇਬੰਧਕ ਸਕੱਤਰ ਅਮਰੀਕ ਸਿੰਘ ਸੰਧੂ ਦੀ ਅਗਵਾਈ ਵਿੱਚ ਅੱਜ ਜਥੇਬੰਦੀ ਵੱਲੋਂ ਸੂਬਾ ਕਮੇਟੀ ਦੇ ਫੈਸਲੇ ਅਨੁਸਾਰ ਮਨਿਸਟੀਰੀਅਲ ਮੁਲਾਜਮਾਂ ਦੀਆਂ ਹੱਕੀ ਮੰਗਾਂ ਪ੍ਤੀ ਸੂਬਾ ਸਰਕਾਰ ਵੱਲੋਂ ਕੋਈ ਵੀ ਹੁੰਗਾਰਾ ਨਾ ਮਿਲਣ ਦੇ ਰੋਸ ਵੱਜੋਂ ਦੂਜੇ ਦਿਨ ਵੀ ਜਿਲਾ ਪ੍ਬੰਧਕੀ ਕੰਪਲੈਕਸ ਫਰੀਦਕੋਟ ਵਿਖੇ ਡੀ.ਸੀ ਦਫਤਰ ਦੇ ਸਾਹਮਣੇ ਰੋਸ ਵੱਜੋਂ ਗੇਟ ਰੈਲੀ ਕਰਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਬਲਬੀਰ ਸਿੰਘ ਜ਼ਿਲਾ ਜਨਰਲ ਸਕੱਤਰ, ਗੁਰਨਾਮ ਸਿੰਘ ਵਿਰਕ ਸੁੂਬਾ ਮੁੱਖ ਬੁਲਾਰਾ, ਸਰਬਜੀਤ ਸਿੰਘ ਸੀਨੀਅਰ ਮੀਤ ਪ੍ਰਧਾਨ, ਸਤੀਸ ਬਹਿਲ ਪ੍ਰਧਾਨ, ਸੇਵਕ ਸਿੰਘ ਜਨਰਲ ਸਕੱਤਰ ਡੀ.ਸੀ ਦਫ਼ਤਰ ਯੁੂਨੀਅਨ, ਜਸਵਿੰਦਰ ਸਿੰਘ ਪ੍ਰਧਾਨ ਅੇੈਕਸਾਈਜ਼ ਵਿਭਾਗ, ਸੁਖਦੀਪ ਸਿੰਘ ਪ੍ਰਧਾਨ ਅਤੇ ਬਿਕਰਮਜੀਤ ਸਿੰਘ ਢਿੱਲੋਂ ਜਨਰਲ ਸਕੱਤਰ ਸਿਹਤ ਵਿਭਾਗ, ਅਮਰਜੀਤ ਸਿੰਘ ਪੰਨੂੰ ਪ੍ਰਧਾਨ ਸਿੱਖਿਆ ਵਿਭਾਗ, ਬਲਰਾਮ ਸਿੰਘ ਪ੍ਰਧਾਨ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ, ਧਰਮਿੰਦਰ ਸਿੰਘ ਜਨਰਲ ਸਕੱਤਰ ਸੀ.ਪੀ.ਅੇੈਫ ਯੁੂਨੀਅਨ ਆਦਿ ਆਗੂਆਂ ਨੇ ਸਰਕਾਰ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਆਪ ਸਰਕਾਰ ਇਲੈਕਸ਼ਨਾਂ ਤੋਂ ਪਹਿਲਾਂ ਕੀਤੇ ਵਾਅਦੇ ਪੂਰੇ ਕਰੇ, ਮੁਲਾਜ਼ਮ ਆਗੂਆਂ ਨਾਲ ਗੱਲ ਕਰੇ ਅਤੇ ਮੀਟਿੰਗ ਦਾ ਸਮਾਂ ਦੇਵੇ, ਨਹੀਂ ਤਾਂ ਆਉਣ ਵਾਲੇ ਦਿਨਾਂ ਵਿਚ ਸੰਘਰਸ਼ ਨੂੰ ਹੋਰ ਤਿੱਖਾ ਕਰਦਿਆਂ ਪੰਜਾਬ ਸਰਕਾਰ ਦੀ ਸਮੁੱਚੀ ਮਸ਼ੀਨਰੀ ਬੰਦ ਕਰਕੇ ਸੂਬਾ ਪੱਧਰ ਦੀਆਂ ਰੈਲੀਆਂ ਅਤੇ ਮੁਜ਼ਾਹਰੇ ਕੀਤੇ ਜਾਣਗੇ। ਜਿਸ ਦੀ ਜ਼ਿੰਮੇਵਾਰ ਪੰਜਾਬ ਸਰਕਾਰ ਹੋਵੇਗੀ। ਇਹ ਵੀ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਬਹੁਤ ਸਾਰੇ ਧਾਰਮਿਕ ਦਿਨ-ਤਿਓਹਾਰ ਆਉਣ ਵਾਲੇ ਹਨ। ਜੇਕਰ ਸਰਕਾਰ ਮੀਟਿੰਗ ਲਈ ਕੋਈ ਸਮਾਂ ਨਹੀਂ ਦਿੰਦੀ ਤਾਂ ਦੁਸਹਿਰੇ ਤੋਂ ਪਹਿਲਾਂ 4 ਅਕਤੂਬਰ ਨੂੰ ਸੰਗਰੂਰ ਵਿਖੇ ਵੱਡੇ ਪੱਧਰ ਦੀ ਜ਼ੋਨਲ ਰੈਲੀ ਕਰਕੇ ਆਪ ਸੁਪਰੀਮੋ ਸ੍ਰੀ ਅਰਵਿੰਦ ਕੇਜਰੀਵਾਲ, ਭਗਵੰਤ ਸਿੰਘ ਮਾਨ ਮੁੱਖ ਮੰਤਰੀ ਪੰਜਾਬ ਅਤੇ ਹਰਪਾਲ ਸਿੰਘ ਚੀਮਾ ਵਿੱਤ ਮੰਤਰੀ ਪੰਜਾਬ ਦੇ ਪੁਤਲੇ ਸੰਗਰੂਰ ਦੇ ਬਾਜ਼ਾਰਾਂ ਵਿਚ ਦੀ ਰੋਸ ਮਾਰਚ ਕੱਢ ਕੇ ਮੁੱਖ ਮੰਤਰੀ ਦੀ ਕੋਠੀ ਸਾਹਮਣੇ ਫੂਕੇ ਜਾਣਗੇ ਅਤੇ ਅਗਲੇ ਸੰਘਰਸ਼ ਦਾ ਐਲਾਨ ਕੀਤਾ ਜਾਵੇਗਾ। ਬੜੇ ਦੁੱਖ ਦੀ ਗੱਲ ਹੈ ਕਿ ਸਰਕਾਰ ਬਣਨ ਤੋਂ ਬਾਅਦ ਅਜੇ ਤੱਕ ਮਨਿਸਟੀਰੀਅਲ ਕੇਡਰ ਦੀਆਂ ਹੱਕੀ ਮੰਗਾਂ ਬਾਰੇ ਵੱਖ ਵੱਖ ਕੈਬਨਿਟ ਮੰਤਰੀਆਂ, ਐਮ.ਐਲ.ਏ ਤੇ ਡਿਪਟੀ ਕਮਿਸ਼ਨਰਜ ਰਾਹੀਂ ਸਰਕਾਰ ਨੂੰ ਮੰਗ ਪੱਤਰ ਭੇਜਣ ਦੇ ਬਾਵਜੂਦ ਵੀ ਜਥੇਬੰਦੀ ਦੇ ਆਗੂਆਂ ਨੂੰ ਸਰਕਾਰ ਵੱਲੋਂ ਮੀਟਿੰਗ ਦਾ ਸਮਾਂ ਨਹੀਂ ਦਿੱਤਾ ਜਾ ਰਿਹਾ। ਆਪ ਸਰਕਾਰ ਦੀ ਕਹਿਣੀ ਅਤੇ ਕਰਨੀ ਵਿੱਚ ਬਹੁਤ ਫਰਕ ਆ ਗਿਆ ਹੈ। ਮੁੱਖ ਮੰਤਰੀ ਸਾਹਿਬ ਦੂਜੇ ਰਾਜਾਂ ਵਿੱਚ ਜਾ ਕੇ ਚੋਣ ਰੈਲੀਆਂ ਵਿੱਚ ਪੰਜਾਬ ਦੇ ਪੜ੍ਹੇ ਲਿਖੇ ਨੌਜਵਾਨਾਂ ਨੂੰ ਵੱਡੇ ਪੱਧਰ ਤੇ ਰੁਜ਼ਗਾਰ ਦੇਣ ਦੀ ਗੱਲ ਕਰਦੇ ਹਨ ਪਰੰਤੂ ਪਿਛਲੀਆਂ ਸਰਕਾਰਾਂ ਵੱਲੋਂ ਪੰਜਾਬ ਦੇ ਹਰ ਵਿਭਾਗ ਦਾ ਪੁਨਰਗਠਨ ਕਰਕੇ ਵੱਡੀ ਪੱਧਰ ਤੇ ਅਸਾਮੀਆਂ ਖਤਮ ਕੀਤੀਆਂ ਗਈਆਂ ਸਨ। ਉਨ੍ਹਾਂ ਨੂੰ ਰੀਵਿਊ ਕਰਨ ਦਾ ਫੈਸਲਾ ਹਾਲੇ ਤੱਕ ਨਹੀਂ ਲਿਆ ਗਿਆ। ਜਿਸਦੇ ਨਾਲ ਉਹ ਅਸਾਮੀਆਂ ਦੁਬਾਰਾ ਬਹਾਲ ਹੋ ਕੇ ਨੌਜਵਾਨਾਂ ਲਈ ਨੌਕਰੀਆਂ ਦੇ ਮੌਕੇ ਪੈਦਾ ਹੋਣੇ ਸਨ। ਇਸ ਤਰ੍ਹਾਂ ਇਹ ਅਸਾਮੀਆਂ ਬਹਾਲ ਕੀਤੇ ਬਿਨਾਂ ਨੌਕਰੀਆਂ ਦਿੱਤੇ ਜਾਣ ਦੀਆਂ ਟਾਹਰਾਂ ਮਾਰਨੀਆਂ ਬਿਲਕੁਲ ਝੂਠ ਦਾ ਪੁਲੰਦਾ ਹਨ। ਇਸ ਮੌਕੇ ਬੋਲਦਿਆਂ ਵੱਖ ਵੱਖ ਆਗੂਆਂ ਨੇ ਇਹ ਵੀ ਕਿਹਾ ਕਿ ਮੁੱਖ ਮੰਗਾਂ ਪੁਰਾਣੀ ਪੈਨਸ਼ਨ ਸਕੀਮ ਦੀ ਬਹਾਲੀ, ਮਹਿੰਗਾਈ ਭੱਤਿਆਂ ਦੀਆਂ ਰੁਕੀਆਂ ਕਿਸ਼ਤਾਂ ਰਲੀਜ ਕਰਨ ਤੇ ਮਹਿੰਗਾਈ ਭੱਤਿਆਂ ਦੀਆਂ ਕਿਸ਼ਤਾਂ ਦੇ ਬਕਾਏ ਦੀ ਅਦਾਇਗੀ, ਨਵੀਂ ਭਰਤੀ ਤੇ ਲਾਗੂ 3 ਸਾਲ ਦਾ ਪਰੋਬੇਸ਼ਨ ਪੀਰੀਅਡ ਖਤਮ ਕਰਨਾ, 6ਵੇਂ ਪੇਅ ਕਮਿਸ਼ਨ ਦੀ ਰਿਪੋਰਟ ਸੋਧਕੇ ਲਾਗੂ ਕਰਨੀ ਅਤੇ ਬਕਾਇਆ ਜਾਰੀ ਕਰਨਾ, ਮੈਡੀਕਲ ਭੱਤੇ ਵਿੱਚ ਵਾਧਾ ਕਰਨਾ ਆਦਿ ਮੁੱਖ ਮੰਗਾਂ ਲਈ ਸੂਬਾ ਪੱਧਰ ਤੇ ਸੰਘਰਸ਼ ਸ਼ੁਰੂ ਹੋ ਗਿਆ ਹੈ। ਜਸਵਿੰਦਰ ਸਿੰਘ ਪ੍ਰਧਾਨ ਖੇਤੀਬਾੜੀ ਵਿਭਾਗ, ਰਜਨੀਸ਼ ਪਤੰਗਾ ਸੁਪਰਡੈਂਟ ਅਤੇ ਰਮਨ ਸੇਠੀ ਐਕਸਾਈਜ਼ ਵਿਭਾਗ ਆਦਿ ਨੇ ਸਰਕਾਰ ਨੂੰ ਅਪੀਲ ਹੈ ਕਿ ਸਾਡੀਆਂ ਮੰਗਾਂ ਦਾ ਨਿਪਟਾਰਾ ਕੈਬਨਿਟ ਪੱਧਰ ਦੀ ਮੀਟਿੰਗ ਕਰਕੇ ਪਹਿਲ ਦੇ ਆਧਾਰ ਤੇ ਕੀਤਾ ਜਾਵੇ। ਇਸ ਮੌਕੇ ਹਰਪਾਲ ਸਿੰਘ, ਸੁਖਜਿੰਦਰ ਸਿੰਘ, ਨਛੱਤਰ ਸਿੰਘ ਢੇੈਪਈ, ਰਾਜਵਿੰਦਰ ਕੌਰ, ਸਰਬਜੀਤ ਕੌਰ ਅਤੇ ਸੁਖਦੀਪ ਕੌਰ ਆਦਿ ਤੋਂ ਇਲਾਵਾ ਇਲਾਵਾ ਵੱਖ ਵੱਖ ਵਿਭਾਗਾਂ ਦੇ ਮਨਿਸਟੀਰੀਅਲ ਮੁਲਾਜਮ ਹਾਜਿਰ ਰਹੇ।