ਕੇਜਰੀਵਾਲ ਹੋਣਗੇ ਅਗਲੇ ਪ੍ਰਧਾਨ ਮੰਤਰੀ : ਵਾਹਲਾ
ਰੋਹਿਤ ਗੁਪਤਾ
ਗੁਰਦਾਸਪੁਰ , 28 ਸਤੰਬਰ 2022 : ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਸਾਬਕਾ ਜਿਲ੍ਹਾ ਪ੍ਰਧਾਨ ਕਸ਼ਮੀਰ ਸਿੰਘ ਵਾਹਲਾ ਨੇ ਮੁੱਖ ਮੰਤਰੀ ਪੰਜਾਬ ਸ ਭਗਵੰਤ ਸਿੰਘ ਜੀ ਮਾਨ ਨਾਲ ਮੁਲਾਕਾਤ ਕੀਤੀ ਅਤੇ ਵੱਖ ਵੱਖ ਮੁੱਦਿਆ ਤੇ ਗਲਬਾਤ ਕੀਤੀ।
ਵਾਹਲਾ ਨੇ ਦੱਸਿਆ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵਿੱਚ ਪੰਜਾਬ ਤਰੱਕੀ ਦੀ ਰਾਹਾਂ ਵੱਲ ਚੱਲ ਰਿਹਾ ਹੈ ਅਤੇ ਹਰ ਵਰਗ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਖੁਸ਼ ਹੈ।ਵਾਹਲਾ ਨੇ ਕਿਹਾ ਕਿ ਵਿਰੋਧੀ ਧਿਰਾਂ ਆਮ ਆਦਮੀ ਪਾਰਟੀ ਦੀ ਚੜਾਈ ਨੂੰ ਦੇਖ ਕੇ ਬੁਖਲਾ ਗਈਆਂ ਹਨ ਪਰ ਆਮ ਆਦਮੀ ਪਾਰਟੀ ਵੱਲੋਂ ਕੀਤੇ ਜਾ ਰਹੇ ਕੰਮਾਂ ਦੀ ਚਰਚਾ ਪੂਰੇ ਭਾਰਤ ਵਿੱਚ ਹੋਣ ਲੱਗ ਪਈ ਹੈ ਅਤੇ ਆਮ ਆਦਮੀ ਪਾਰਟੀ ਪੰਜਾਬ ਵਾਂਗ ਗੁਜਰਾਤ ਵਿੱਚ ਵੀ ਸਰਕਾਰ ਬਣਾਵੇਗੀ । ਉਨ੍ਹਾਂ ਕਿਹਾ ਕਿ ਆਪਣੇ ਕੀਤੇ ਕੰਮਾਂ ਦੀ ਬਦੌਲਤ ਹੀ ਆਮ ਆਦਮੀ ਪਾਰਟੀ 2024 ਦੀਆਂ ਲੋਕ ਸਭਾ ਚੋਣਾ ਵੀ ਬਹੁਮਤ ਨਾਲ ਜਿੱਤੇਗੀ ਅਤੇ ਸਾਡੇ ਹਰਮਨ ਪਿਆਰੇ ਨੇਤਾ ਮੁੱਖ ਮੰਤਰੀ ਦਿੱਲੀ ਅਤੇ ਸੁਪਰੀਮੋਂ ਆਮ ਆਦਮੀ ਪਾਰਟੀ ਸ਼੍ਰੀ ਅਰਵਿੰਦ ਕੇਜਰੀਵਾਲ ਦੇਸ਼ ਦੇ ਅਗਲੇ ਪ੍ਰਧਾਨ ਮੰਤਰੀ ਬਣਨਗੇ।