115 ਵੇਂ ਜਨਮ ਦਿਵਸ ਮੌਕੇ ਸ਼ਹੀਦ ਏ ਆਜ਼ਮ ਭਗਤ ਸਿੰਘ ਦੀ ਤਸਵੀਰ ਨੂੰ ਗਾਰਡ ਆਫ਼ ਆਨ ਦਿੱਤਾ ਗਿਆ
-- ਸ਼ਹੀਦ -ਏ- ਆਜ਼ਮ ਦੀ ਕੁਰਬਾਨੀਆਂ ਨੂੰ ਅਸੀਂ ਹਮੇਸ਼ਾ ਯਾਦ ਰੱਖੇਗਾ :ਵਿਧਾਇਕ ਅਮਰਗੜ੍ਹ
-- ਦ੍ਰਿੜ੍ਹ ਇਰਾਦੇ ਹੀ ਨਵੇਂ,ਹੱਸਦੇ,ਖੇਡਦੇ ਅਤੇ ਰੰਗਲੇ ਪੰਜਾਬ ਦੀ ਰਚਨਾ ਕਰਨ ਵਿੱਚ ਸਹਾਇਕ : ਪ੍ਰੋਫੈਸਰ ਜਸਵੰਤ ਸਿੰਘ ਗੱਜਣ ਮਾਜਰਾ
-- ਪੰਜਾਬ ਸਰਕਾਰ ਦਾ ਪੰਜਾਬ ਵਿੱਚ ਸਮਾਜਿਕ ਕੁਰੀਤੀਆਂ ਦਾ ਖ਼ਾਤਮਾ ਕਰਨਾ, ਨਸ਼ੇ ਦਾ ਖ਼ਾਤਮਾ ਕਰਨਾ, ਬੇਰੁਜ਼ਗਾਰੀ ਖ਼ਤਮ ਕਰਨਾ ਅਤੇ ਅੱਛਾ ਪ੍ਰਸ਼ਾਸਨ ਦੇਣ ਦੀ ਪ੍ਰਾਥਮਿਕਤਾ- ਪ੍ਰੋਫੈਸਰ ਜਸਵੰਤ ਸਿੰਘ ਗੱਜਣ ਮਾਜਰਾ
-- ਭਾਰਤੀ ਆਜ਼ਾਦੀ ਘੁਲਾਟੀਏ ਸ਼ਹੀਦ ਭਗਤ ਸਿੰਘ ਦੀ 115ਵੀਂ ਜਨਮ ਵਰ੍ਹੇਗੰਢ ’ਤੇ ਜ਼ਿਲ੍ਹਾ ਨਿਵਾਸੀਆਂ ਨੂੰ ਦਿੱਤੀ ਵਧਾਈ : ਸੰਯਮ ਅਗਰਵਾਲ
-- ਸਾਨੂੰ ਸਾਰਿਆਂ ਨੂੰ ਆਪਣੇ ਸ਼ਹੀਦ ਭਗਤ ਸਿੰਘ ਦੇ ਜੀਵਨ ਤੋਂ ਸੇਧ ਲੈ ਕੇ ਜੀਵਨ ਬਤੀਤ ਕਰਨਾ ਚਾਹੀਦਾ ਹੈ :ਡਿਪਟੀ ਕਮਿਸ਼ਨਰ
-- ਸਾਨੂੰ ਆਪਣੇ ਸ਼ਹੀਦਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਨਸ਼ਿਆਂ ਦਾ ਤਿਆਗ ਕਰਕੇ ਦੇਸ਼ ਭਗਤੀ ਦੀ ਭਾਵਨਾ ਨਾਲ ਆਪਣੀ ਡਿਊਟੀ ਨਿਭਾਉਣੀ ਚਾਹੀਦੀ ਹੈ : ਐਸ.ਐਸ.ਪੀ
ਮੁਹੰਮਦ ਇਸਮਾਈਲ ਏਸ਼ੀਆ
ਮਾਲੇਰਕੋਟਲਾ 28 ਸਤੰਬਰ 2022 - ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸ਼ਹੀਦ -ਏ- ਆਜ਼ਮ ਭਗਤ ਸਿੰਘ ਜੀ ਦੇ 115 ਵੇਂ ਜਨਮ ਦਿਵਸ ਮੌਕੇ ਦਫ਼ਤਰ ਡਿਪਟੀ ਕਮਿਸ਼ਨਰ ਮਾਲੇਰਕੋਟਲਾ ਵਿਖੇ ਸ਼ਹੀਦ ਏ ਆਜ਼ਮ ਸਰ ਭਗਤ ਸਿੰਘ ਦੀ ਤਸਵੀਰ ਨੂੰ ਗਾਰਡ ਆਫ਼ ਆਨ ਦਿੱਤਾ ਗਿਆ ਅਤੇ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ । ਇਸ ਮੌਕੇ ਵਿਧਾਇਕ ਅਮਰਗੜ੍ਹ ਪ੍ਰੋਫੈਸਰ ਜਸਵੰਤ ਸਿੰਘ ਗੱਜਣਮਾਜਰਾ, ਡਿਪਟੀ ਕਮਿਸ਼ਨਰ ਸ੍ਰੀ ਸੰਯਮ ਅਗਰਵਾਲ, ਜ਼ਿਲ੍ਹਾ ਪੁਲਿਸ ਮੁਖੀ ਸ੍ਰੀਮਤੀ ਅਵਨੀਤ ਕੌਰ ਸਿੱਧੂ,ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਮੈਡਮ ਰਾਜਦੀਪ ਕੌਰ,ਐਸ.ਡੀ.ਐਮ.ਮਾਲੇਰਕੋਟਲਾ ਸ੍ਰੀ ਕਰਨਦੀਪ ਸਿੰਘ ,ਐਸ.ਡੀ.ਐਮ. ਅਹਿਮਦਗੜ੍ਹ ਸ੍ਰੀ ਹਰਬੰਸ ਸਿੰਘ ,ਸਹਾਇਕ ਕਮਿਸ਼ਨਰ ਸ੍ਰੀ ਗੁਰਮੀਤ ਕੁਮਾਰ ਐਸ.ਪੀ.(ਡੀ) ਸ੍ਰੀ ਕੁਲਦੀਪ ਸਿੰਘ ਸੋਹੀ, ਡੀ.ਐਸ.ਪੀ. ਸ੍ਰੀ ਰਣਜੀਤ ਸਿੰਘ ਬੈਂਸ ਅਤੇ ਡੀ.ਐਸ.ਪੀ. ਅਮਰਗੜ੍ਹ ਸ੍ਰੀ ਗੁਰਇਕਬਾਲ ਸਿੰਘ ਤੋਂ ਇਲਾਵਾ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਕਰਮਚਾਰੀ ਅਤੇ ਹੋਰ ਪਤਵੰਤੇ ਮੌਜੂਦ ਸਨ ।
ਵਿਧਾਇਕ ਅਮਰਗੜ੍ਹ ਪ੍ਰੋਫੈਸਰ ਜਸਵੰਤ ਸਿੰਘ ਗੱਜਣਮਾਜਰਾ ਨੇ ਕਿਹਾ ਕਿ ਨਿੱਜੀ ਜ਼ਿੰਦਗੀ ਤੋਂ ਉੱਪਰ ਉੱਠ ਕੇ ਭਾਰਤ ਅਤੇ ਭਾਰਤੀਆਂ ਦੇ ਭਵਿੱਖ ਲਈ ਜ਼ਾਲਮ ਅੰਗਰੇਜ਼ ਹਕੂਮਤ ਨਾਲ ਮੱਥਾ ਲਾਉਣ ਵਾਲੇ ਕ੍ਰਾਂਤੀਕਾਰੀ ਸ਼ਹੀਦ ਭਗਤ ਸਿੰਘ ਨੂੰ ਉਨ੍ਹਾਂ ਦੇ ਜਨਮ ਦਿਵਸ ਮੌਕੇ ਮੈਂ ਕੋਟਿ-ਕੋਟਿ ਪ੍ਰਣਾਮ ਕਰਦਾ ਹਾਂ । ਦੇਸ਼ ਉਨ੍ਹਾਂ ਦੀ ਕੁਰਬਾਨੀ ਨੂੰ ਹਮੇਸ਼ਾ ਯਾਦ ਰੱਖੇਗਾ ਅਤੇ ਉਹਨਾਂ ਦੇਸ਼ ਭਗਤੀ ਦੇ ਜਜ਼ਬੇ ਨੂੰ ਸਲਾਮ ਕਰਦਾ ਰਹੇਗਾ। ਨੌਜਵਾਨ ਪੀੜ੍ਹੀ ਦੇਸ਼ ਨੂੰ ਉੱਜਵਲ ਭਵਿੱਖ ਵੱਲ ਲਿਜਾਉਣ ਲਈ ਆਜ਼ਾਦੀ ਘੁਲਾਟੀਆਂ ਦੇ ਦਰਸਾਏ ਮਾਰਗਾਂ ਤੇ ਚੱਲਣ ਲਈ ਪ੍ਰੇਰਿਤ ਕਰਨਾ ਸਮੇਂ ਦੀ ਲੋੜ ਹੈ ਅਤੇ ਦ੍ਰਿੜ੍ਹ ਇਰਾਦੇ ਹੀ ਨਵੇਂ,ਹੱਸਦੇ,ਖੇਡਦੇ ਅਤੇ ਰੰਗਲੇ ਪੰਜਾਬ ਦੀ ਰਚਨਾ ਕਰਨ ਵਿੱਚ ਸਹਾਇਕ ਹੋਣਗੇ ।
ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਸੁਪਨਿਆਂ ਦਾ ਸਮਾਜ ਸਿਰਜਣ ਲਈ ਲਗਾਤਾਰ ਕੋਸ਼ਿਸ਼ਾਂ ਕਰ ਰਹੀ ਹੈ । ਉਨ੍ਹਾਂ ਸਾਨੂੰ ਪੰਜਾਬ ਵਿੱਚ ਦੁਨੀਆ ਦੇ ਵਿਕਸਿਤ ਦੇਸ਼ਾਂ ਦੇ ਬਰਾਬਰ ਦਾ ਮਾਹੌਲ ਸਿਰਜ ਕੇ ਆਪਣੀ ਨੌਜਵਾਨੀ ਨੂੰ ਸਾਂਭ ਕੇ ਰੱਖਣ ਤੇ ਜ਼ੋਰ ਦਿੰਦਿਆ ਕਿਹਾ ਕਿ ਮੌਜੂਦਾ ਪੰਜਾਬ ਸਰਕਾਰ ਦਾ ਪੰਜਾਬ ਵਿੱਚ ਸਮਾਜਿਕ ਕੁਰੀਤੀਆਂ ਦਾ ਖ਼ਾਤਮਾ ਕਰਨਾ, ਨਸ਼ੇ ਦਾ ਖ਼ਾਤਮਾ ਕਰਨਾ, ਬੇਰੁਜ਼ਗਾਰੀ ਖ਼ਤਮ ਕਰਨਾ ਅਤੇ ਅੱਛਾ ਪ੍ਰਸ਼ਾਸਨ ਦੇਣ ਦੀ ਪ੍ਰਾਥਮਿਕਤਾ ਹੈ।
ਡਿਪਟੀ ਕਮਿਸ਼ਨਰ ਸ੍ਰੀ ਸੰਯਮ ਅਗਰਵਾਲ ਨੇ ਭਾਰਤੀ ਆਜ਼ਾਦੀ ਘੁਲਾਟੀਏ ਅਤੇ ਕ੍ਰਾਂਤੀਕਾਰੀ ਆਗੂ ਸ਼ਹੀਦ ਭਗਤ ਸਿੰਘ ਦੀ 115ਵੀਂ ਜਨਮ ਵਰ੍ਹੇਗੰਢ ’ਤੇ ਜ਼ਿਲ੍ਹਾ ਨਿਵਾਸੀਆਂ ਨੂੰ ਵਧਾਈ ਦਿੰਦਿਆ ਕਿਹਾ ਕਿ ਆਪਣੀ ਸੋਚ ਅਤੇ ਮਜ਼ਬੂਤ ਇਰਾਦਿਆਂ ਨਾਲ ਬ੍ਰਿਟਿਸ਼ ਸ਼ਾਸਨ ਨੂੰ ਹਿਲਾ ਦੇਣ ਵਾਲੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਦਾ ਅੱਜ ਜਨਮ ਦਿਨ ਅਸੀਂ ਪੂਰੀ ਸ਼ਰਧਾ ਤੇ ਉਲਾਸ ਨਾਲ ਮਨਾ ਰਹੇ ਹਾਂ । ਕ੍ਰਾਂਤੀਕਾਰੀ ਸ਼ਹੀਦ-ਏ-ਆਜ਼ਮ ਨੂੰ ਅੱਜ ਪੂਰਾ ਦੇਸ਼ ਯਾਦ ਕਰ ਰਿਹਾ ਹੈ। । ਉਨ੍ਹਾਂ ਨੇ ਆਪਣੇ ਵਿਚਾਰਾਂ ਅਤੇ ਮਹਾਨ ਕੁਰਬਾਨੀ ਰਾਹੀਂ ਭਾਰਤੀ ਸੁਤੰਤਰਤਾ ਸੰਗਰਾਮ ਨੂੰ ਇੱਕ ਨਵੀਂ ਦਿਸ਼ਾ ਦਿੱਤੀ। ਭਗਤ ਸਿੰਘ ਦੁਆਰਾ ‘ਇਨਕਲਾਬ ਜ਼ਿੰਦਾਬਾਦ’ ਦਾ ਲਗਾਇਆ ਗਿਆ ਨਾਅਰਾ ਬਾਅਦ ਵਿਚ ਆਜ਼ਾਦੀ ਅੰਦੋਲਨ ਦਾ ਅਹਿਮ ਹਿੱਸਾ ਬਣ ਗਿਆ। ਉਨ੍ਹਾਂ ਕਿਹਾ ਕਿ ਸਾਨੂੰ ਸਾਰਿਆਂ ਨੂੰ ਸ਼ਹੀਦ ਭਗਤ ਸਿੰਘ ਦੇ ਜੀਵਨ ਤੋਂ ਸੇਧ ਲੈ ਕੇ ਜੀਵਨ ਬਤੀਤ ਕਰਨਾ ਚਾਹੀਦਾ ਹੈ ।
ਜ਼ਿਲ੍ਹਾ ਪੁਲਿਸ ਮੁਖੀ ਸ੍ਰੀਮਤੀ ਅਵਨੀਤ ਕੌਰ ਨੇ ਸ਼ਹੀਦ ਭਗਤ ਸਿੰਘ ਦੀ ਲਿਖਤ ਦੀਆਂ ਲਾਇਨਾ ਪੜ੍ਹਦਿਆਂ ਕਿਹਾ ਕਿ “ਮੇਰੀ ਹਵਾਓਂ ਮੇਂ ਰਹੇਗੀ, ਖ਼ਯਾਲੋਂ ਕੀ ਬਿਜਲੀ, ਯਹ ਮੁਸ਼ਤ-ਏ-ਖ਼ਾਕ ਹੈ ਫ਼ਾਨੀ, ਰਹੇ ਰਹੇ ਨ ਰਹੇ।” ਇਹ ਸਤਰਾਂ ਆਪਣੇ ਆਪ ਵਿੱਚ ਉਨ੍ਹਾਂ ਦੀ ਮਨੋਂ ਸਥਿਤੀ ਬਿਆਨ ਕਰਦੀਆਂ ਹਨ । ਦੇਸ਼ ਉਨ੍ਹਾਂ ਦੀ ਕੁਰਬਾਨੀ ਨੂੰ ਹਮੇਸ਼ਾ ਯਾਦ ਰੱਖੇਗਾ ਅਤੇ ਉਸ ਦੇ ਦੇਸ਼ ਭਗਤੀ ਦੇ ਜਜ਼ਬੇ ਨੂੰ ਸਲਾਮ ਕਰਦਾ ਰਹੇਗਾ। ਸਾਨੂੰ ਆਪਣੇ ਸ਼ਹੀਦਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਨਸ਼ਿਆਂ ਦਾ ਤਿਆਗ ਕਰਕੇ ਦੇਸ਼ ਭਗਤੀ ਦੀ ਭਾਵਨਾ ਨਾਲ ਆਪਣੀ ਡਿਊਟੀ ਨਿਭਾਉਣੀ ਚਾਹੀਦੀ ਹੈ। ਉਹਨਾਂ ਕਿਹਾ ਕਿ ਨਸ਼ਿਆਂ ਖ਼ਿਲਾਫ਼ ਪੰਜਾਬ ਸਰਕਾਰ ਵਲੋਂ ਵਿੱਢੀ ਗਈ ਮੁਹਿੰਮ ਵਿੱਚ ਵੱਧ ਚੜ ਕੇ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ, ਤਾਂ ਜੋ ਸਮਾਜ ਨੂੰ ਨਸ਼ਾ ਮੁਕਤ ਕੀਤਾ ਜਾ ਸਕੇ।