ਮੁੱਖ ਮੰਤਰੀ ਮਾਨ ਦੇ ਕਾਫਲੇ 'ਚ ਬਾਦਲ ਅਤੇ ਕੈਪਟਨ ਨਾਲੋਂ ਵੀ ਵੱਧ ਕਾਰਾਂ, RTI 'ਚ ਹੋਇਆ ਹੈਰਾਨ ਕਰਨ ਵਾਲਾ ਖੁਲਾਸਾ
ਚੰਡੀਗੜ੍ਹ, 28 ਸਤੰਬਰ 2022 - ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਅਤੇ ਕਾਂਗਰਸੀ ਆਗੂ ਪ੍ਰਾਤਪ ਸਿੰਘ ਬਾਜਵਾ ਵੱਲੋਂ ਆਪਣੇ ਟਵਿੱਟਰ 'ਤਟ ਆਰਟੀਆਈ ਦੀ ਇੱਕ ਰਿਪੋਰਟ ਸਾਂਝੀ ਕੀਤੀ ਗਈ ਹੈ, ਜਿਸ 'ਚ ਉਨ੍ਹਾਂ ਨੇ ਆਰਟੀਆਈ ਦੇ ਹਵਾਲੇ ਨਾਲ ਦੱਸਿਆ ਕਿ ਉਨ੍ਹਾਂ ਦੇ ਕਾਫਲੇ 'ਚ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਕੈਪਟਨ ਅਮਰਿੰਦਰ ਸਿੰਘ ਦੇ ਨਾਲੋਂ ਵੀ ਜ਼ਿਆਦਾ ਕਾਰਾਂ ਹਨ।
ਉਨ੍ਹਾਂ ਨੇ ਟਵੀਟ ਕਰਦਿਆਂ ਕਿਹਾ ਕਿ, "ਪ੍ਰਕਾਸ਼ ਸਿੰਘ ਬਾਦਲ ਜਦੋਂ 2007 ਤੋਂ 17 ਤੱਕ ਮੁੱਖ ਮੰਤਰੀ ਸਨ ਤਾਂ ਉਨ੍ਹਾਂ ਦੇ ਕਾਫ਼ਲੇ ਵਿੱਚ 33 ਗੱਡੀਆਂ ਸਨ ਅਤੇ ਜਦੋਂ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਬਣੇ ਸਨ ਤਾਂ ਗੱਡੀਆਂ ਦੀ ਗਿਣਤੀ ਵਿੱਚ ਕੋਈ ਬਦਲਾਅ ਨਹੀਂ ਕੀਤਾ ਗਿਆ ਸੀ ਪਰ ਆਰਟੀਆਈ ਰਾਹੀਂ ਇਹ ਖੁਲਾਸਾ ਹੋਇਆ ਹੈ ਕਿ ਮੁੱਖ ਮੰਤਰੀ ਮਾਨ ਜੋ “ਆਪਣੇ ਆਪ ਨੂੰ ਆਮ ਆਦਮੀ” ਦੱਸਦੇ ਹਨ, ਦੇ ਕਾਫ਼ਲੇ ਵਿੱਚ 42 ਕਾਰਾਂ ਹਨ।"