ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਿਤ ਕੈਂਡਲ ਲਾਈਟ ਮਾਰਚ
ਰੋਹਿਤ ਗੁਪਤਾ
ਗੁਰਦਾਸਪੁਰ 28 ਸਤੰਬਰ 2022 - ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦੇ 115ਵੇਂ ਜਨਮ ਵਰੇ੍ਹਗੰਢ ਨੂੰ ਸਮਰਪਿਤ ਕੈਂਡਲ ਲਾਈਟ ਮਾਰਚ ਕੱਢਿਆ ਗਿਆ,ਜਿਸ ਵਿੱਚ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਤੇ ਕਰਮਚਾਰੀ, ਸਕੂਲ ਦੇ ਪਿ੍ਰੰਸੀਪਲ, ਅਧਿਆਪਕ, ਸਹਾਰਾ ਕਲੱਬ ਤੇ ਸਿਵਲ ਡਿਫੈਂਸ ਦੇ ਵਲੰਟੀਅਰ ਆਦਿ ਨੇ ਵੱਧ ਚੜ੍ਹ ਕੇ ਹਿੱਸਾ ਲਿਆ। ਇਸ ਮੌਕੇ ਤਹਿਸੀਲਦਾਰ ਲਖਵਿੰਦਰ ਸਿੰਘ, ਨਾਇਬ ਤਹਿਸੀਲਦਾਰ ਲਖਵਿੰਦਰ ਸਿੰਘ, ਤਰਨਪ੍ਰੀਤ ਸਿੰਘ ਕਲਸੀ (ਭਰਾ ਵਿਧਾਇਕ ਸ਼ੈਰੀ ਕਲਸੀ) ਅਤੇ ਡੀ.ਐਸ.ਪੀ ਲਲਿਤ ਕੁਮਾਰ ਵੀ ਮੋਜੂਦ ਸਨ।
ਇਸ ਮੌਕੇ ਪੱਤਰਕਾਰ ਨਾਲ ਗੱਲ ਕਰਦਿਆਂ ਤਹਿਸੀਲਦਾਰ ਲਖਵਿੰਦਰ ਸਿੰਘ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ ਜੀ ਦੀ ਸ਼ਹਾਦਤ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ ਹੈ ਅਤੇ ਸ਼ਹੀਦਾਂ ਦੀ ਬਦੌਲਤ ਹੀ ਅਸੀਂ ਆਜਾਦ ਫਿਜਾ ਵਿੱਚ ਵਿਚਰ ਰਹੇ ਹਾਂ।
ਉਨਾਂ ਅੱਗੇ ਕਿਹਾ ਕਿ ਡਿਪਟੀ ਕਮਿਸ਼ਨਰ ਗੁਰਦਾਸਪੁਰ ਦੀ ਅਗਵਾਈ ਹੇਠ ਅੱਜ ਜਿਲ੍ਹੇ ਭਰ ਅੰਦਰ ਸ਼ਹੀਦ ਭਗਤ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਵੱਖ-ਵੱਖ ਪ੍ਰੋਗਰਾਮ ਕਰਵਾਏ ਗਏ ਹਨ। ਜਿਲ੍ਹੇ ਅੰਦਰ ਸਾਈਕਲ ਰੈਲੀ, ਸਕੂਲਾਂ ਵਿੱਚ ਵਿਦਿਆਰਥੀਆਂ ਦੇ ਮੁਕਾਬਲੇ ਤੇ ਪੰਜਾਬ ਪੁਲਿਸ ਦੇ ਜਵਾਨਾਂ ਵਲੋਂ ਗਾਰਡ ਆਫ ਆਨਰ ਆਦਿ ਸਬੰਧੀ ਪਰੋਗਰਾਮ ਕਰਵਾਏ ਗਏ ਸਨ।
ਉਨਾਂ ਕਿਹਾ ਕਿ ਸ਼ਾਮ ਨੂੰ ਕੈਂਡਲ ਲਾਈਟ ਮਾਰਚ ਕੀਤਾ ਗਿਆ ਹੈ ਤੇ ਸ਼ਹੀਦ ਭਗਤ ਸਿੰਘ ਵਲੋਂ ਛੋਟੀ ਉਮਰ ਵਿੱਚ ਦਿੱਤੀ ਸ਼ਹਾਦਤ ਨੂੰ ਉਹ ਪ੍ਰਣਾਮ ਕਰਦੇ ਹਨ। ਉਨਾਂ ਕਿਹਾ ਕਿ ਸ਼ਹੀਦ ਭਗਤ ਸਿੰਘ ਦੇ ਦਿਲ ਵਿਚ ਦੇਸ਼ ਪ੍ਰਤੀ ਜੋ ਪਿਆਰ ਤੇ ਜ਼ਜ਼ਬਾ ਸੀ , ਉਸ ਤੋਂ ਸਿੱਖਣ ਦੀ ਲੋੜ ਹੈ ਅਤੇ ਉਨਾਂ ਦੇ ਦਿਲ ਵਿਚ ਜੋ ਸੁਪਨੇ ਸਨ, ਉਸਨੂੰ ਪੂਰਾ ਕਰਨ ਲਈ ਸਾਨੂੰ ਪ੍ਰਣ ਕਰਨ ਚਾਹੀਦਾ ਹੈ ਅਤੇ ਦੇਸ਼ ਦੀ ਏਕਤਾ ਤੇ ਅਖੰਡਤਾ ਲਈ ਆਪਣਾ ਵੱਧ ਤੋਂ ਵੱਧ ਯੋਗਦਾਨ ਪਾਉਣਾ ਚਾਹੀਦਾ ਹੈ।
ਕੈਂਡਲ ਮਾਰਚ ਦਫਤਰ ਐਸ.ਡੀ.ਐਮ ਬਟਾਲਾ ਤੋਂ ਸ਼ੁਰੂ ਹੋ ਕੇ ਗਾਂਧੀ ਚੋਂਕ ਬਟਾਲਾ ਤੱਕ ਕੀਤਾ ਗਿਆ। ਜਿਸ ਵਿੱਚ ਹਰਦੀਪ ਸਿੰਘ ਬਾਜਵਾ, ਹਰਬਖ਼ਸ਼ ਸਿੰਘ, ਚੇਅਰਮੈਨ ਸਹਾਰਾ ਕਲੱਬ ਰਾਜੀਵ ਖੁੱਲਰ, ਮਾਸਟਰ ਜੋਗਿੰਦਰ ਸਿੰਘ ਅਚਲੀ ਗੇਟ, ਨਵਦੀਪ ਸਿੰਘ, ਜੀ.ਐਸ.ਕਾਹਲੋਂ, ਜਸਬੀਰ ਸਿੰਘ, ਤੇਜਬੀਰ ਸਿੰਘ, ਅਨਿਲ ਸਹਿਦੇਵ, ਸੰਜੀਵ ਭਸੀਨ, ਜਤਿੰਦਰ ਕੱਦ, ਪਾਰਥ ਚੌਹਾਨ, ਨਿਰਮਲ ਸਿੰਘ ਸੁਪਰਡੈਂਟ, ਨਵਦੀਪ ਸਿੰਘ ਆਦਿ ਮੋਜੂਦ ਸਨ।