ਪੁਲਿਸ ਅਧਿਕਾਰੀਆਂ ਵੱਲੋਂ ਰਾਮ ਲੀਲਾ ਦਾ ਮੰਚਨ ਦੌਰਾਨ ਪ੍ਰਦਰਸ਼ਨਾਂ ਦਾ ਰੱਖਿਆ ਜਾ ਰਿਹਾ ਹੈ ਖਾਸ ਧਿਆਨ
ਰੋਹਿਤ ਗੁਪਤਾ
ਗੁਰਦਾਸਪੁਰ 28 ਸਤੰਬਰ 2022 - ਪੁਲਿਸ ਜਿਲਾ ਗੁਰਦਾਸਪੁਰ ਦੇ ਅਧਿਕਾਰੀਆਂ ਵੱਲੋਂ ਸ਼ਹਿਰ ਵਿੱਚ ਹੋ ਰਹੀਆਂ ਵੱਖ ਵੱਖ ਰਾਮਲੀਲਾ ਸਥਲਾਂ ਦਾ ਦੌਰਾ ਕਰਕੇ ਸਥਿਤੀ ਦਾ ਜਾਇਜ਼ਾ ਲਿਆ ਗਿਆ। ਡੀਐਸਪੀ ਸਿਟੀ ਸੁਖਪਾਲ ਸਿੰਘ ਨੇ ਇਸ ਮੌਕੇ ਦੱਸਿਆ ਕਿ ਸ਼ਹਿਰ ਦੀ ਸੁਰੱਖਿਆ ਯਕੀਨੀ ਬਣਾਉਣ ਦੇ ਨਾਲ ਨਾਲ ਰਾਮ ਲੀਲਾ ਪ੍ਰਬੰਧਕਾਂ ਨਾਲ ਰਾਬਤਾ ਕਾਇਮ ਕਰਕੇ ਇਹ ਯਕੀਨੀ ਬਣਾਓਣਾ ਕਿ ਰਾਮ ਲੀਲਾ ਦਾ ਮੰਚਨ ਦੌਰਾਨ ਡਿਪਟੀ ਕਮਿਸ਼ਨਰ ਗੁਰਦਾਸਪੁਰ ਦੇ ਹੁਕਮਾਂ ਦਾ ਪਾਲਣ ਕੀਤਾ ਜਾਵੇ ਅਤੇ ਰਾਮ ਲੀਲਾ ਦੀ ਸਟੇਜ ਤੇ ਕੋਈ ਵੀ ਫਿਲਮੀ ਗੀਤ ਜਾਂ ਅਜਿਹਾ ਪ੍ਰਦਰਸ਼ਨ ਨਾ ਕੀਤਾ ਜਾਵੇ ਜਿਸ ਨਾਲ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚੀ ਹੋਵੇ,ਪੁਲਿਸ ਅਧਿਕਾਰੀਆਂ ਦੇ ਇਸ ਦੌਰੇ ਦਾ ਇਹੋ ਮਕਸਦ ਹੈ।
ਉਨ੍ਹਾਂ ਦੱਸਿਆ ਕਿ ਜ਼ਿਲਾ ਪੁਲਿਸ ਪ੍ਰਮੁੱਖ ਦੀਪਕ ਹਿਲੋਰੀ ਦੇ ਨਿਰਦੇਸ਼ਾਂ ਤੇ ਸ਼ਹਿਰ ਵਿਚ ਹੋਣ ਵਾਲੀਆਂ ਸਾਰੀਆਂ ਰਾਮਲੀਲਾਵਾਂ ਤੇ ਜ਼ਰੂਰਤ ਦੇ ਹਿਸਾਬ ਨਾਲ ਪੁਲਿਸ ਦੇ ਸੁਰੱਖਿਆ ਕਰਮੀਆਂ ਦੀ ਡਿਊਟੀ ਲਗਾਈ ਗਈ ਹੈ ਅਤੇ ਅਧਿਕਾਰੀ ਆਪ ਵੀ ਲਗਾਤਾਰ ਸ਼ਹਿਰ ਦੇ ਰਾਉਂਡ ਲਗਾ ਰਹੇ ਹਨ ਤਾਂ ਜੋ ਲੋਕਾਂ ਦੀ ਸੁਰੱਖਿਆ ਵੀ ਯਕੀਨੀ ਬਣਾਈ ਜਾਵੇ ਅਤੇ ਇਹ ਵੀ ਧਿਆਨ ਰੱਖਿਆ ਜਾਵੇ ਕਿ ਕਿਤੇ ਕੋਈ ਪ੍ਰਸ਼ਾਸਨਿਕ ਹੁਕਮਾਂ ਦੀ ਉਲੰਘਣਾ ਹੋਵੇ। ਉਨ੍ਹਾਂ ਕਿਹਾ ਕਿ ਜੇ ਕਿਸੇ ਰਾਮ ਲੀਲਾ ਦੀ ਸਟੇਜ ਤੇ ਅਜਿਹੇ ਪ੍ਰਦਰਸ਼ਨ ਹੋਣ ਦੇ ਸਬੂਤ ਮਿਲਦੇ ਹਨ ਤਾਂ ਉਸਦੇ ਪ੍ਰਬੰਧਕਾਂ ਦੇ ਖਿਲਾਫ ਤੁਰੰਤ ਅਤੇ ਸਖਤ ਕਾਰਵਾਈ ਕੀਤੀ ਜਾਵੇਗੀ।