ਮਾਨਸਾ ਪੁਲਿਸ ਨੇ ਨਸ਼ਿਆਂ ਦੇ 5 ਮੁਕੱਦਮੇ ਦਰਜ ਕਰਕੇ ਮੁਲਜ਼ਮਾਂ ਨੂੰ ਕੀਤਾ ਕਾਬੂ
ਸੰਜੀਵ ਜਿੰਦਲ, ਬਾਬੂਸ਼ਾਹੀ ਨੈਟਵਰਕ
ਮਾਨਸਾ, 29 ਸਤੰਬਰ 2022 : ਐੱਸਐੱਸਪੀ ਮਾਨਸਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਮਾਨਸਾ ਪੁਲਿਸ ਵੱਲੋਂ ਨਸ਼ਿਆਂ ਦੀ ਮੁਕੰਮਲ ਰੋਕਥਾਮ ਲਈ ਵਿਸ਼ੇਸ਼ ਮੁਹਿੰਮ ਚਲਾਈ ਹੋਈ ਹੈ ਜਿਸ ਦੇ ਤਹਿਤ ਕਾਰਵਾਈ ਕਰਦੇ ਹੋਏ ਥਾਣਾ ਭੀਖੀ ਦੇ ਥਾਣੇਦਾਰ ਕੁਲਦੀਪ ਸਿੰਘ ਸਮੇਤ ਪੁਲਿਸ ਪਾਰਟੀ ਵੱਲੋਂ ਅਰਸ਼ਦੀਪ ਸਿੰਘ ਪੁੱਤਰ ਬਲਕਾਰ ਸਿੰਘ ਵਾਸੀ ਭੀਖੀ ਨੂੰ ਕਾਬੂ ਕਰਕੇ 34 ਗ੍ਰਾਮ ਹੈਰੋਇਨ ਬਰਾਮਦ ਹੋਣ ਤੇ ਉਸਦੇ ਵਿਰੁੱਧ ਥਾਣਾ ਭੀਖੀ ਵਿਖੇ ਐਨ.ਡੀ.ਪੀ.ਐਸ. ਐਕਟ ਤਹਿਤ ਮੁਕੱਦਮਾ ਦਰਜ ਰਜਿਸਟਰ ਕਰਵਾਇਆ ਗਿਆ ਹੈ।
ਸੀ.ਆਈ.ਏ.ਸਟਾਫ ਮਾਨਸਾ ਦੇ ਸ:ਥ: ਗੁਰਤੇਜ ਸਿੰਘ ਸਮੇਤ ਪੁਲਿਸ ਪਾਰਟੀ ਵੱਲੋਂ ਆਸੂਤੋਸ ਉਰਫ ਆਸੂ ਪੁੱਤਰ ਕਰਨ ਕੁਮਾਰ ਵਾਸੀ ਰਾਮਪੁਰਾ ਮੰਡੀ ਨੂੰ ਕਾਬੂ ਕਰਕੇ 10 ਗ੍ਰਾਮ ਹੈਰੋਇਨ ਬਰਾਮਦ ਹੋਣ ਤੇ ਉਸਦੇ ਵਿਰੁੱਧ ਥਾਣਾ ਸਦਰ ਮਾਨਸਾ ਵਿਖੇ ਐਨ.ਡੀ.ਪੀ.ਐਸ. ਐਕਟ ਤਹਿਤ ਮੁਕੱਦਮਾ ਦਰਜ ਰਜਿਸਟਰ ਕਰਵਾਇਆ ਗਿਆ ਹੈ। ਗ੍ਰਿਫਤਾਰ ਕੀਤੇ ਮੁਲਜ਼ਮਾ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕਰਕੇ ਡੂੰਘਾਈ ਨਾਲ ਪੁੱਛ ਗਿੱਛ ਕਰਕੇ ਹੋਰ ਬਰਾਮਦਗੀ ਕਰਵਾਈ ਜਾਵੇਗੀ।
ਇਸੇ ਤਰ੍ਹਾਂ ਨਜਾਇਜ਼ ਸ਼ਰਾਬ ਦੀ ਸਮੱਗਲਿੰਗ ਵਿਰੁੱਧ ਕਾਰਵਾਈ ਕਰਦੇ ਹੋਏ ਥਾਣਾ ਜੋਗਾ ਦੇ ਹੌਲਦਾਰ ਜਗਸੀਰ ਸਿੰਘ ਸਮੇਤ ਪੁਲਿਸ ਪਾਰਟੀ ਵੱਲੋਂ ਜਸਵੰਤ ਸਿੰਘ ਉਰਫ ਕਾਲਾ ਪੁੱਤਰ ਆਤਮਾ ਸਿੰਘ ਵਾਸੀ ਉੱਭਾ ਨੂੰ ਕਾਬੂ ਕਰਕੇ 30 ਲੀਟਰ ਲਾਹਣ ਬਰਾਮਦ ਹੋਣ ਤੇ ਉਸਦੇ ਵਿਰੁੱਧ ਥਾਣਾ ਜੋਗਾ ਵਿਖੇ ਆਬਕਾਰੀ ਐਕਟ ਤਹਿਤ ਮੁੱਕਦਮਾ ਦਰਜ ਰਜਿਸਟਰ ਕੀਤਾ ਗਿਆ।
ਸੀ.ਆਈ.ਏ. ਸਟਾਫ ਮਾਨਸਾ ਦੀ ਪੁਲਿਸ ਪਾਰਟੀ ਵੱਲੋਂ ਬਹਾਦਰ ਸਿੰਘ ਪੁੱਤਰ ਮੇਜਰ ਸਿੰਘ ਵਾਸੀ ਖਿਆਲਾ ਕਲਾਂ ਨੂੰ ਕਾਬੂ ਕਰਕੇ 10 ਬੋਤਲਾਂ ਨਜੈਜ ਸ਼ਰਾਬ ਬਰਾਮਦ ਹੋਣ ਤੇ ਉਸਦੇ ਵਿਰੁੱਧ ਥਾਣਾ ਸਦਰ ਮਾਨਸਾ ਵਿਖੇ ਆਬਕਾਰੀ ਐਕਟ ਤਹਿਤ ਮੁੱਕਦਮਾ ਦਰਜ ਰਜਿਸਟਰ ਕੀਤਾ ਗਿਆ ਹੈ।
ਐਂਟੀ ਨਾਰਕੋਟਿਕ ਸੈੱਲ ਦੀ ਪੁਲਿਸ ਪਾਰਟੀ ਵੱਲੋਂ ਰਣਜੀਤ ਸਿੰਘ ਉਰਫ ਕਾਕਾ ਪੁੱਤਰ ਸੰਪੂਰਨ ਸਿੰਘ ਵਾਸੀ ਚੱਕ ਭਾਈਕੇ ਨੂੰ ਕਾਬੂ ਕਰਕੇ 15 ਬੋਤਲਾਂ ਨਜਾਇਜ਼ ਸ਼ਰਾਬ ਅਤੇ 40 ਲੀਟਰ ਲਾਹਣ ਬਰਾਮਦ ਹੋਣ ਤੇ ਉਸਦੇ ਵਿਰੁੱਧ ਥਾਣਾ ਸਦਰ ਬੁਢਲਾਡਾ ਵਿਖੇ ਆਬਕਾਰੀ ਐਕਟ ਤਹਿਤ ਮੁੱਕਦਮਾ ਦਰਜ ਰਜਿਸਟਰ ਕੀਤਾ ਗਿਆ ਹੈ।
ਇਸੇ ਤਰ੍ਹਾਂ ਸੀ.ਆਈ.ਏ. ਸਟਾਫ ਮਾਨਸਾ ਦੀ ਪੁਲਿਸ ਪਾਰਟੀ ਵੱਲੋਂ ਮੁਖਬਰੀ ਦੇ ਅਧਾਰ ਤੇ ਭੂਸ਼ਨ ਕੁਮਾਰ ਪੁੱਤਰ ਰਾਮ ਚੰਦ ਵਾਸੀ ਮਾਨਸਾ ਨੂੰ ਦੜਾ ਸੱਟਾ ਲਗਾਉਦਿਆਂ ਮੌਕਾ ਪਰ ਕਾਬੂ ਕਰਕੇ ਉਸ ਪਾਸੋਂ 1850 ਰੁਪਏ ਦੀ ਨਗਦੀ ਬਰਾਮਦ ਕਰਕੇ ਉਸਦੇ ਵਿਰੁੱਧ ਥਾਣਾ ਸਿਟੀ-2 ਮਾਨਸਾ ਵਿਖੇ ਜੂਆ ਐਕਟ ਦਾ ਮੁੱਕਦਮਾ ਦਰਜ ਰਜਿਸਟਰ ਕਰਵਾ ਕੇ ਤਫਤੀਸ਼ ਅਮਲ ਵਿੱਚ ਲਿਆਦੀ ਗਈ ਹੈ। ਥਾਣਾ ਸਿਟੀ ਬੁਢਲਾਡਾ ਦੀ ਪੁਲਿਸ ਪਾਰਟੀ ਵੱਲੋਂ ਮੁਖਬਰੀ ਦੇ ਅਧਾਰ ਤੇ ਦਰਸ਼ਨ ਕੁਮਾਰ ਪੁੱਤਰ ਪ੍ਰਸ਼ੋਤਮ ਦਾਸ ਵਾਸੀ ਬੁਢਲਾਡਾ ਨੂੰ ਦੜਾ ਸੱਟਾ ਲਗਾਉਦਿਆ ਮੌਕੇ ਤੇ ਕਾਬੂ ਕਰਕੇ ਉਸ ਪਾਸੋਂ 2150 ਰੁਪਏ ਦੀ ਨਗਦੀ ਬਰਾਮਦ ਕਰਕੇ ਉਸਦੇ ਵਿਰੁੱਧ ਥਾਣਾ ਸਿਟੀ ਬੁਢਲਾਡਾ ਵਿਖੇ ਜੂਆ ਐਕਟ ਅਧੀਨ ਮੁੱਕਦਮਾ ਦਰਜ ਰਜਿਸਟਰ ਕਰਵਾ ਕੇ ਤਫਤੀਸ਼ ਅਮਲ ਵਿੱਚ ਲਿਆਦੀ ਗਈ ਹੈ।
ਐਸ.ਐਸ.ਪੀ. ਮਾਨਸਾ ਵੱਲੋਂ ਦੱਸਿਆ ਗਿਆ ਹੈ ਕਿ ਨਸ਼ਿਆਂ ਅਤੇ ਮਾੜੇ ਅਨਸਰਾਂ ਵਿਰੁੱਧ ਵਿੱਢੀ ਮੁਹਿੰਮ ਨੂੰ ਅੱਗੇ ਲਈ ਵੀ ਇਸੇ ਤਰ੍ਹਾ ਹੀ ਜਾਰੀ ਰੱਖਿਆ ਜਾ ਰਿਹਾ ਹੈ।