ਗੁਰਜੀਤ ਸਿੰਘ ਢਿੱਲੋਂ ਵੱਲੋਂ ਆਪਣੇ ਪਿਤਾ ਜਸਵਿੰਦਰ ਸਿੰਘ ਢਿੱਲੋਂ ਦੀ ਯਾਦ ਵਿੱਚ ਕੀਤੇ ਕਈ ਨੇਕ ਕੰਮ
ਪਰਵਿੰਦਰ ਸਿੰਘ ਕੰਧਾਰੀ, ਬਾਬੂਸ਼ਾਹੀ ਨੈਟਵਰਕ
ਫਰੀਦਕੋਟ 30 ਸਤੰਬਰ 2022- ਸਮਾਜਸੇਵੀ ਸਵ.ਜਸਵਿੰਦਰ ਸਿੰਘ ਢਿੱਲੋਂ ਸਾਬਕਾ ਮੁਲਾਜ਼ਮ ਪੰਜਾਬ ਮੰਡੀ ਬੋਰਡ ਫਰੀਦਕੋਟ ਅੱਜ ਦੇ ਦਿਨ ਤਿੰਨ ਸਾਲ ਪਹਿਲਾਂ ਦੁਨੀਆਂ ਨੂੰ ਅਲਵਿਦਾ ਆਖ ਉਸ ਪਰਮਾਤਮਾ ਦੇ ਚਰਨਾਂ ਵਿੱਚ ਜਾ ਬਿਰਾਜੇ ਸਨ ਤੇ ਉਨ੍ਹਾਂ ਦੀ ਮਿੱਠੀ ਯਾਦ ਨੂੰ ਸਮਰਪਿਤ ਉਨ੍ਹਾਂ ਦੇ ਬੇਟੇ ਗੁਰਜੀਤ ਸਿੰਘ ਢਿੱਲੋਂ ਵੱਲੋਂ ਸ ਜਸਵਿੰਦਰ ਸਿੰਘ ਢਿੱਲੋਂ ਮੈਮੋਰੀਅਲ ਵੈਲਫੇਅਰ ਸੁਸਾਇਟੀ ਬਣਾਈ ਤੇ ਜੋ ਪਿਛਲੇ ਕਈ ਸਾਲਾਂ ਤੋਂ ਸਮਾਜਸੇਵੀਆਂ ਕੰਮਾਂ ਵਿੱਚ ਹਿੱਸਾ ਲੈ ਰਹੀ ਹੈ।
ਸੁਸਾਇਟੀ ਦੇ ਕੰਮਾਂ ਬਾਬਤ ਪੂਰੀ ਜਾਣਕਾਰੀ ਦਿੰਦਿਆਂ ਗੁਰਜੀਤ ਸਿੰਘ ਢਿੱਲੋਂ ਨੇ ਦੱਸਿਆ ਜਿਸ ਤਰੀਕੇ ਨਾਲ ਉਨ੍ਹਾਂ ਦੇ ਪਿਤਾ ਸਵ ਜਸਵਿੰਦਰ ਸਿੰਘ ਲੋਕਾਂ ਦੀ ਸੇਵਾ ਕਰਦੇ ਸਨ ਉਸੇ ਤਰੀਕੇ ਨਾਲ ਸੁਸਾਇਟੀ ਕੰਮ ਕਰ ਰਹੀ ਹੈ। ਜਿਵੇਂ ਸਮੇਂ ਸਮੇਂ ਤੇ ਖੂਨਦਾਨ ਕਰਨਾ, ਲੋੜਵੰਦਾਂ ਨੂੰ ਰਾਸ਼ਨ ਵੰਡਣਾ, ਕੈਂਸਰ ਦੇ ਮਰੀਜ਼ਾਂ ਨੂੰ ਦਵਾਈਆਂ ਦਿਵਾਉਣਾ, ਲੋੜਵੰਦ ਬੱਚਿਆਂ ਨੂੰ ਮੁਫ਼ਤ ਸਿੱਖਿਆ, ਆਦਿ ਕੰਮ ਸੁਸਾਇਟੀ ਵੱਲੋਂ ਕੀਤੇ ਜਾ ਰਹੇ ਹਨ। ਉਨ੍ਹਾਂ ਨੇ ਕਿਹਾ ਆਉਣ ਵਾਲੇ ਦਿਨਾਂ ਵਿੱਚ ਸੁਸਾਇਟੀ ਵੱਲੋਂ ਮਾਤਾ ਖੀਵੀ ਜੀ ਗੁਰੁਦਵਾਰਾ ਸਾਹਿਬ ਵਿਖੇ ਵੀ ਲੋੜਵੰਦਾਂ ਦੀ ਮਦਦ ਕੀਤੀ ਜਾਵੇਗੀ।