ਨਬਾਲਗ ਲੜਕੀ ਨਾਲ ਅਸ਼ਲੀਲ ਹਰਕਤਾਂ ਕਰਨ ਵਾਲੇ ਖਿਲਾਫ ਮਾਮਲਾ ਦਰਜ
ਰੋਹਿਤ ਗੁਪਤਾ,ਬਾਬੂਸ਼ਾਹੀ ਨੈਟਵਰਕ
ਗੁਰਦਾਸਪੁਰ 30 ਸਤੰਬਰ 2022
ਥਾਣਾ ਪੁਰਾਣਾ ਸ਼ਾਲਾ ਪੁਲਿਸ ਵਲੋਂ 15 ਸਾਲਾਂ ਦੀ ਇਕ ਨਬਾਲਗ ਲੜਕੀ ਨਾਲ ਅਸ਼ਲੀਲ ਹਰਕਤਾਂ ਕਰਨ ਦੇ ਦੋਸ਼ ਹੇਠ ਇਕ ਵਿਅਕਤੀ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ। ਪੁਲਿਸ ਨੂੰ ਦਿੱਤੇ ਬਿਆਨਾਂ ਵਿਚ ਲੜਕੀ ਨੇ ਦੱਸਿਆ ਹੈ ਕਿ ਉਹ ਇੱਕ ਪਿੰਡ ਵਿੱਚ ਸਰਕਾਰੀ ਸਕੂਲ ਵਿੱਚ ਪੜਦੀ ਹੈ ਅਤੇ ਅਤੇ ਆਪਣੀ ਪੜਨਾਨੀ ਦੇ ਭੋਗ ਸੰਬਧੀ ਅਪਣੇ ਨਾਨਕੇ ਪਿੰਡ ਆਪਣੀ ਮਾਤਾ ਨਾਲ ਆਈ ਸੀ। ਉਸ ਦੀ ਮਾਤਾ ਨੇ ਉਸ ਨੂੰ ਪਿੰਡ ਦੇ ਗੁਰਦੁਆਰਾ ਸਾਹਿਬ ਦੇ ਬਰਤਨਾਂ ਵਿਚੋ ਪਤੀਲਾ ਲੈਣ ਵਾਸਤੇ ਭੇਜਿਆ। ਜਿੱਤੇ ਬਚਨ ਸਿੰਘ ਨੇ ਅਸ਼ਲੀਲ ਹਰਕਤਾਂ ਕਰਨੀਆਂ ਸੁਰੂ ਕਰ ਦਿੱਤੀਆਂ ।
ਜਾਂਚ ਅਧਿਕਾਰੀ ਕਿਰਨਦੀਪ ਕੌਰ ਨੇ ਦੱਸਿਆ ਕਿ ਲੜਕੀ ਦੇ ਬਿਆਨਾਂ ਦੇ ਆਧਾਰ ਤੇ ਧਾਰਾ 354, 354ਏ ਦੇ ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।