ਨਸ਼ੀਲੀਆਂ ਗੋਲੀਆਂ ਸਮੇਤ ਇਕ ਗ੍ਰਿਫਤਾਰ
ਰੋਹਿਤ ਗੁਪਤਾ,ਬਾਬੂਸ਼ਾਹੀ ਨੈਟਵਰਕ
ਗੁਰਦਾਸਪੁਰ 30 ਸਤੰਬਰ 2022- ਥਾਣਾ ਪੁਰਾਣਾ ਸ਼ਾਲਾ ਪੁਲਿਸ ਵੱਲੋਂ ਇੱਕ ਨੌਜਵਾਨ ਨੂੰ 202 ਨਸ਼ੀਲੀਆਂ ਗੋਲੀਆਂ ਸਮੇਤ ਗ੍ਰਿਫਤਾਰ ਕੀਤਾ ਗਿਆ ਹੈ। ਪੁਰਾਨਾ ਸ਼ਾਲਾ ਥਾਣੇ ਦੇ ਐਸ ਐਚ ਔ ਹਰਵਿੰਦਰ ਸਿੰਘ ਨੇ ਦੱਸਿਆ ਕਿ ਥਾਣੇ ਦੇ ਏਐਸਆਈ ਸਲਿੰਦਰ ਸਿੰਘ ਨੇ ਗਸ਼ਤ ਦੌਰਾਨ ਮੁੱਖਬਰ ਖਾਸ ਦੀ ਇਤਲਾਹ ਤੇ ਨਵਾਂ ਪਿੰਡ ਬਹਾਦਰ ਨਹਿਰ ਦੀ ਪੱਕੀ ਪੱਟੜੀ ਵਿਖੇ ਨਾਕਾਬੰਦੀ ਕਰਕੇ ਦੋਸੀ ਅਨੀਕੋਤ ਗਿੱਲ ਪੁੱਤਰ ਵਿਕਟਰ ਗਿੱਲ ਵਾਸੀ ਗੋਹਤ ਪੋਕਰ ਨੂੰ ਮੋਮੀ ਲਿਫਾਫੇ ਸਮੇਤ ਕਾਬੂ ਕਰਕੇ ਦੋਸੀ ਪਾਸੋਂ ਬਰਾਮਦ ਮੋਮੀ ਲਿਫਾਫੇ ਨੂੰ ਚੈਕ ਕੀਤਾ ਤਾਂ ਉਸ ਵਿਚੋ 202 ਨਸ਼ੀਲੀਆ ਗੋਲੀਆ ਬਰਾਮਦ ਹੋਈਆ ਹਨ।
ਐਸ ਐਚ ਓ ਨੇ ਦੱਸਿਆ ਕਿ ਦੋਸ਼ੀ ਨੌਜਵਾਨ ਖਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ।