ਪਿਟਬੁੱਲ ਕੁੱਤੇ ਨੇ 5 ਪਿੰਡਾਂ 'ਚ 12 ਲੋਕਾਂ ਨੂੰ ਵੱਢ ਕੇ ਪੂਰੀ ਰਾਤ ਫੈਲਾਈ ਦਹਿਸ਼ਤ
ਰੋਹਿਤ ਗੁਪਤਾ,ਬਾਬੂਸ਼ਾਹੀ ਨੈਟਵਰਕ
ਗੁਰਦਾਸਪੁਰ 01 ਅਕਤੂਬਰ 2022
ਗੁਰਦਾਸਪੁਰ ਜ਼ਿਲ੍ਹੇ ਦੇ ਦੀਨਾਨਗਰ ਇਲਾਕੇ ਦੇ ਨਾਲ ਲੱਗਦੇ 5 ਪਿੰਡਾਂ ਵਿੱਚ ਇੱਕ ਪਿਟਬੁਲ ਕੁੱਤੇ ਨੇ ਹਮਲਾ ਕਰਕੇ 12 ਲੋਕਾਂ ਨੂੰ ਗੰਭੀਰ ਜ਼ਖ਼ਮੀ ਕਰ ਦਿੱਤਾ। ਦੇਰ ਰਾਤ ਉਸ ਨੇ ਤੰਗੋਸ਼ਾਹ ਪਿੰਡ ਤੋਂ ਚੌਹਾਣਾ ਪਿੰਡ ਤੱਕ ਕਾਫੀ ਦਹਿਸ਼ਤ ਪੈਦਾ ਕਰ ਦਿੱਤੀ। ਪਿੰਡ ਤੰਗੋਸ਼ਾਹ ਤੋਂ ਚੌਹਾਣਾ ਦੀ ਦੂਰੀ 15 ਕਿਲੋਮੀਟਰ ਹੈ। ਇਸ ਦੌਰਾਨ ਪਿਟਬੁੱਲ ਨੇ ਨੈਸ਼ਨਲ ਹਾਈਵੇਅ ਵੀ ਪਾਰ ਕਰ ਲਿਆ।
ਉਸ ਨੇ ਪਹਿਲਾਂ ਪਿੰਡ ਤੰਗੋਸ਼ਾਹ ਨੇੜੇ ਭੱਠੇ ’ਤੇ ਮਜ਼ਦੂਰੀ ਕਰ ਰਹੇ ਦੋ ਮਜ਼ਦੂਰਾਂ ਨੂੰ ਵੱਡਿਆ। ਦੋਵਾਂ ਨੇ ਹਿੰਮਤ ਕਰਕੇ ਉਸ ਦੇ ਗਲੇ ਵਿੱਚ ਪਈ ਚੇਨ ਫੜ ਕੇ ਆਪਣੇ ਆਪ ਨੂੰ ਬਚਾਇਆ। ਇਸ ਤੋਂ ਬਾਅਦ ਕਿਸੇ ਤਰ੍ਹਾਂ ਕੁੱਤਾ ਚੇਨ ਤੋਂ ਨਿਕਲ ਕੇ ਰਾਤ ਨੂੰ ਪਿੰਡ ਪਹੁੰਚ ਗਿਆ। ਉਸ ਨੇ ਪਿੰਡ 'ਚ ਆਪਣੀ ਹਵੇਲੀ 'ਚ ਬੈਠੇ 60 ਸਾਲਾ ਦਿਲੀਪ ਕੁਮਾਰ 'ਤੇ ਹਮਲਾ ਕਰ ਦਿੱਤਾ। ਦਲੀਪ ਕੁਮਾਰ ਨੇ ਹਿੰਮਤ ਦਿਖਾਈ ਅਤੇ ਗਰਦਨ ਤੱਕ ਹੱਥ ਰੱਖ ਕੇ ਕੁੱਤੇ ਨੂੰ ਰੋਕਣ ਦੀ ਕੋਸ਼ਿਸ਼ ਕੀਤੀ। ਦਲੀਪ ਕੁਮਾਰ 'ਤੇ ਹਮਲੇ ਤੋਂ ਬਾਅਦ ਉਸ ਦੀ ਹਵੇਲੀ 'ਚ ਰਹਿਣ ਵਾਲੀ ਇਕ ਆਵਾਰਾ ਕੁੱਤੀ ਨੇ ਪਿਟਬੁੱਲ 'ਤੇ ਹਮਲਾ ਕਰ ਦਿੱਤਾ ਅਤੇ ਉਸ ਨੂੰ ਪਿੱਛੇ ਤੋਂ ਫੜ ਲਿਆ ਇਸ ਤੇ ਦਲੀਪ ਕੁਮਾਰ ਪਿਟਬੁੱਲ ਦੇ ਚੁੰਗਲ ਤੋਂ ਬਚਣ ਦਾ ਮੌਕਾ ਮਿਲਿਆ ਅਤੇ ਉਹ ਘਰ ਵੱਲ ਦੌੜ ਗਿਆ । ਹਾਲਾਂਕਿ, ਪਿਟਬੁੱਲ ਨੇ ਉਸਦਾ ਪਿੱਛਾ ਕੀਤਾ ਅਤੇ ਉਸਨੂੰ ਦੁਬਾਰਾ ਰਸਤੇ ਵਿੱਚ ਸੁੱਟ ਦਿੱਤਾ ਅਤੇ ਉਸਦਾ ਸਿਰ ਬੁਰੀ ਤਰ੍ਹਾਂ ਨਾਲ ਨੋਚਿਆ। ਉਦੋਂ ਤੱਕ ਪਿੰਡ ਦੇ ਲੋਕ ਇਕੱਠੇ ਹੋ ਗਏ ਸਨ ਪਰ ਕਿਸੇ ਨੇ ਦਲੀਪ ਕੁਮਾਰ ਨੂੰ ਪਿਟਬੁੱਲ ਤੋਂ ਛੁਡਾਉਣ ਦੀ ਹਿੰਮਤ ਨਹੀਂ ਕੀਤੀ। ਇਸ ਦੌਰਾਨ ਰਸਤੇ 'ਚ ਦਲੀਪ ਕੁਮਾਰ ਦੇ ਭਰਾ ਦੇ ਪਰਿਵਾਰਕ ਮੈਂਬਰਾਂ ਨੇ ਉਸ ਨੂੰ ਗਲੀ ਤੋਂ ਗੇਟ ਦੇ ਅੰਦਰ ਖਿੱਚ ਕੇ ਉਸ ਦੀ ਜਾਨ ਬਚਾਈ। ਪਿਟਬੁੱਲ ਨੇ ਦਲੀਪ ਦੀ ਇੰਨੀ ਬੁਰੀ ਤਰ੍ਹਾਂ ਨਾਲ ਨੋਚਿਆ ਕਿ ਹਵੇਲੀ ਤੋਂ ਘਰ ਤੱਕ ਦੀ ਸੜਕ ਖੂਨ ਬੁੱਲਿਆ ਵੇਖਿਆ ਗਿਆ।
ਪਿਟਬੁੱਲ ਨੇ ਇੱਥੇ ਹੀ ਬਸ ਨਹੀਂ ਕੀਤੀ ,ਪਿੰਡ ਦੇ ਰਹਿਣ ਵਾਲੇ ਬਲਦੇਵ ਰਾਜ ਦੇ ਵੱਛੇ 'ਤੇ ਹਮਲਾ ਕਰ ਦਿੱਤਾ ਅਤੇ ਉਸ ਦੀ ਲੱਤ ਬੁਰੀ ਤਰ੍ਹਾਂ ਨਾਲ ਨੋਚੀ । ਉਥੋਂ ਪਿਟਬੁੱਲ ਘਰੋਟਾ ਰੋਡ ਵੱਲ ਭੱਜਿਆ ਅਤੇ ਰਸਤੇ ਵਿੱਚ ਕਈ ਪਸ਼ੂਆਂ ਨੂੰ ਕੱਟਦਾ ਹੋਇਆ ਇੱਟਾਂ ਦੇ ਭੱਠੇ ’ਤੇ ਪਹੁੰਚ ਗਿਆ। ਉਸ ਨੇ ਭੱਠੇ 'ਤੇ ਨੇਪਾਲੀ ਚੌਕੀਦਾਰ ਰਾਮਨਾਥ 'ਤੇ ਹਮਲਾ ਕਰ ਦਿੱਤਾ। ਰਾਮਨਾਥ ਨੂੰ ਭੱਠੇ 'ਤੇ ਦੋ ਆਵਾਰਾ ਕੁੱਤਿਆਂ ਨੇ ਬਚਾਇਆ । ਉਥੋਂ ਪਿੱਟਬੁੱਲ ਛੰਨੀ ਪਿੰਡ ਵੱਲ ਭੱਜਿਆ ਅਤੇ ਉੱਥੇ ਸੁੱਤੇ ਪਏ ਮੰਗਲ ਸਿੰਘ ਨੂੰ ਵੱਡਿਆ। ਪੂਰੀ ਰਾਤ ਦਹਿਸ਼ਤ ਮਚਾਉਂਦੇ ਹੋਏ ਪਿੱਟਬੁਲ ਕੁੱਤੇ ਨੇ ਕੁੱਲ 12 ਲੋਕਾਂ ਨੂੰ ਜ਼ਖਮੀ ਕਰ ਦਿੱਤਾ।
ਇਸ ਤੋਂ ਬਾਅਦ ਪਿਟਬੁੱਲ ਦੌੜਦਾ ਹੋਇਆ ਪਿੰਡ ਚੌਹਾਣਾ ਪਹੁੰਚਿਆ ਅਤੇ ਖੇਤਾਂ 'ਚ ਸੈਰ ਕਰ ਰਹੇ ਸੇਵਾਮੁਕਤ ਫੌਜੀ ਕੈਪਟਨ ਸ਼ਕਤੀ ਸਿੰਘ 'ਤੇ ਹਮਲਾ ਕਰ ਦਿੱਤਾ ਅਤੇ ਉਸ ਦੀ ਬਾਂਹ ਬੁਰੀ ਤਰ੍ਹਾਂ ਨਾਲ ਜਖਮੀ ਕਰ ਦਿੱਤੀ। ਸ਼ਕਤੀ ਸਿੰਘ ਨੇ ਹਿੰਮਤ ਨਾ ਹਾਰਦੇ ਹੋਏ ਹੱਥ ਵਿੱਚ ਸੋਟੀ ਫੜੀ ਅਤੇ ਡੰਡਾ ਕੁੱਤੇ ਦੇ ਮੂੰਹ ਵਿੱਚ ਪਾ ਕੇ ਦੋਵੇਂ ਕੰਨਾਂ ਤੋਂ ਫੜ ਲਿਆ। ਉਦੋਂ ਤੱਕ ਸ਼ਕਤੀ ਸਿੰਘ ਦਾ ਰੌਲਾ ਸੁਣ ਕੇ ਪਿੰਡ ਦੇ ਲੋਕ ਵੀ ਉਥੇ ਪਹੁੰਚ ਗਏ। ਇਸ ਦੌਰਾਨ ਸ਼ਕਤੀ ਸਿੰਘ ਅਤੇ ਪਿੰਡ ਦੇ ਹੋਰ ਲੋਕਾਂ ਨੇ ਪਾਗਲ ਪਿਟਬੁਲ ਨੂੰ ਡੰਡਿਆਂ ਨਾਲ ਕੁੱਟ-ਕੁੱਟ ਕੇ ਮਾਰ ਦਿੱਤਾ।
ਪਿਟਬੁੱਲ ਦਾ ਸ਼ਿਕਾਰ ਹੋਏ ਵਿਅਕਤੀਆਂ ਨੂੰ ਦੀਨਾਨਗਰ ਅਤੇ ਗੁਰਦਾਸਪੁਰ ਦੇ ਸਿਵਲ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। ਜਿੱਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ