ਇੰਦਰਜੀਤ ਸਿੰਘ ਖ਼ਾਲਸਾ ਨੇ ਡਾ. ਗੁਰਇੰਦਰ ਮੋਹਨ ਸਿੰਘ ਦਾ ਧੰਨਵਾਦ ਕੀਤਾ
ਪਰਵਿੰਦਰ ਸਿੰਘ ਕੰਧਾਰੀ, ਬਾਬੂਸ਼ਾਹੀ ਨੈਟਵਰਕ
ਫਰੀਦਕੋਟ, 1 ਅਕਤੂਬਰ 2022-ਬਾਬਾ ਫਰੀਦ ਧਾਰਮਿਕ ਅਤੇ ਵਿੱਦਿਅਕ ਸੰਸਥਾਵਾਂ ਦੇ ਚੇਅਰਮੈਨ ਇੰਦਰਜੀਤ ਸਿੰਘ ਖਾਲਸਾ ਜੀ ਨੇ ਬਾਬਾ ਫ਼ਰੀਦ ਸੁਸਾਇਟੀ ਦੇ ਬਤੌਰ ਪ੍ਰਧਾਨ ਸੇਵਾ ਨਿਭਾ ਰਹੇ ਡਾ ਗੁਰਇੰਦਰ ਮੋਹਨ ਸਿੰਘ ਜੀ ਦਾ ਵਿਸ਼ੇਸ਼ ਤੌਰ ਤੇ ਧੰਨਵਾਦ ਕੀਤਾ । ਖ਼ਾਲਸਾ ਜੀ ਨੇ ਡਾ ਗੁਰਇੰਦਰ ਮੋਹਨ ਸਿੰਘ ਜੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਬਾਬਾ ਫ਼ਰੀਦ ਆਗਮਨ ਪੁਰਬ ਦੌਰਾਨ ਕਰਵਾਏ ਗਏ ਸਮੂਹ ਸਮਾਗਮਾਂ ਸਮੇਂ ਗੁਰਦੁਆਰਾ ਟਿੱਲਾ ਬਾਬਾ ਫ਼ਰੀਦ ਜੀ ਅਤੇ ਗੁਰਦੁਆਰਾ ਗੋਦੜੀ ਸਾਹਿਬ ਵਿਖੇ ਡਾ ਗੁਰਇੰਦਰ ਮੋਹਨ ਸਿੰਘ ਨੇ ਆਪਣੀਆਂ ਸ਼ਾਨਦਾਰ ਸੇਵਾਵਾਂ ਨਿਭਾਈਆਂ ਹਨ ।
ਉਨ੍ਹਾਂ ਦੀ ਪ੍ਰਧਾਨਗੀ ਹੇਠ ਇਹ ਆਗਮਨ-ਪੁਰਬ ਅਤੇ ਮੇਲਾ ਆਪਣਾ ਸ਼ਾਨਦਾਰ ਪ੍ਰਭਾਵ ਛੱਡਦਾ ਹੋਇਆ ਬੇਹੱਦ ਸਫਲ ਰਿਹਾ ਹੈ । ਸ ਇੰਦਰਜੀਤ ਸਿੰਘ ਖਾਲਸਾ ਜੀ ਨੇ ਗਹਿਰੀ ਤਸੱਲੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਇਸ ਸਮੇਂ ਉਮਰ ਵਡੇਰੀ ਹੋਣ ਕਾਰਨ ਇਨ੍ਹਾਂ ਸਮਾਗਮਾਂ ਦਾ ਪ੍ਰਬੰਧ ਡਾ. ਗੁਰਇੰਦਰ ਮੋਹਨ ਸਿੰਘ ਨੂੰ ਸੌਂਪਿਆ ਗਿਆ ਸੀ, ਜਿਹੜਾ ਉਨ੍ਹਾਂ ਬਹੁਤ ਹੀ ਬਾਖ਼ੂਬੀ ਅਤੇ ਤਨਦੇਹੀ ਨਾਲ ਨਿਭਾਇਆ ।
ਉਨ੍ਹਾਂ ਕਿਹਾ ਕਿ ਡਾ ਗੁਰਇੰਦਰ ਮੋਹਨ ਸਿੰਘ ਜੀ ਲੰਮੇ ਸਮੇਂ ਤੋਂ ਬਾਬਾ ਫਰੀਦ ਸੁਸਾਇਟੀ ਦਾ ਮਹੱਤਵਪੂਰਨ ਹਿੱਸਾ ਰਹੇ ਹਨ ਅਤੇ ਨਿਰਸਵਾਰਥ ਆਪਣੀਆਂ ਸੇਵਾਵਾਂ ਨਿਭਾਅ ਰਹੇ ਹਨ। ਸ ਇੰਦਰਜੀਤ ਸਿੰਘ ਖ਼ਾਲਸਾ ਨੇ ਉਨ੍ਹਾਂ ਦੀਆਂ ਸ਼ਾਨਦਾਰ ਸੇਵਾਵਾਂ ਨੂੰ ਦੇਖਦੇ ਹੋਏ ਕਿਹਾ ਕਿ ਉਹ ਭਵਿੱਖ ਵਿੱਚ ਵੀ ਬਾਬਾ ਫ਼ਰੀਦ ਧਾਰਮਿਕ ਸੁਸਾਇਟੀ ਦੀਆਂ ਸੇਵਾਵਾਂ ਇਸੇ ਤਰ੍ਹਾਂ ਨਿਭਾਉਂਦੇ ਰਹਿਣਗੇ। ਉਹਨਾਂ ਦੇ ਨਾਲ-ਨਾਲ ਖਾਲਸਾ ਜੀ ਨੇ ਬਾਬਾ ਫਰੀਦ ਸੰਸਥਾਵਾਂ ਦੇ ਕਮੇਟੀ ਮੈਂਬਰਜ਼ ਜਿਨ੍ਹਾਂ ਨੇ ਵੀ ਮੇਲੇ ਦੀ ਸਫ਼ਲਤਾ ਵਿੱਚ ਆਪਣਾ ਯੋਗਦਾਨ ਪਾਇਆ ਹੈ, ਦਾ ਤਹਿ ਦਿਲੋਂ ਧੰਨਵਾਦ ਕੀਤਾ। ਫਿਰ ਉਹਨਾਂ ਨੇ ਖਾਸ ਤੌਰ ਤੇ ਫਰੀਦਕੋਟ ਦੇ ਡੀ.ਸੀ. ਸ਼੍ਰੀਮਤੀ ਰੂਹੀ ਡੁੱਗ, ਆਈ.ਏ.ਐੱਸ. ਅਤੇ ਸ. ਰਾਜਪਾਲ ਸਿੰਘ, ਐੱਸ. ਐੱਸ. ਪੀ ਜੀ ਦਾ ਸਾਰੇ ਧਾਰਮਿਕ ਸਮਾਗਮਾਂ ਨੂੰ ਸਫ਼ਲਤਾ ਪੂਰਵਕ ਨੇਪਰੇ ਚਾੜਨ ਲਈ ਧੰਨਵਾਦ ਕੀਤਾ।