ਪਟਿਆਲਾ ਦੇ ਮੇਅਰ ਸੰਜੀਵ ਸ਼ਰਮਾ ਬਿੱਟੂ 27 ਕੌਂਸਲਰਾਂ ਸਮੇਤ ਭਾਜਪਾ 'ਚ ਸ਼ਾਮਲ
ਚੰਡੀਗੜ੍ਹ, 1 ਅਕਤੂਬਰ 2022 : ਕੈਪਟਨ ਅਮਰਿੰਦਰ ਸਿੰਘ ਦੇ ਭਾਜਪਾ ਵਿੱਚ ਸ਼ਾਮਲ ਹੋਣ ਤੋਂ ਬਾਅਦ ਅੱਜ ਇੱਥੇ ਸੈਕਟਰ 37 ਸਥਿਤ ਭਾਜਪਾ ਪੰਜਾਬ ਦੇ ਮੁੱਖ ਦਫਤਰ ਵਿਖੇ ਪੰਜਾਬ ਲੋਕ ਕਾਂਗਰਸ ਅਤੇ ਪਟਿਆਲਾ ਤੋਂ ਵੀ ਕਈ ਆਗੂ ਪਾਰਟੀ ਵਿੱਚ ਸ਼ਾਮਲ ਹੋ ਗਏ।
ਪਟਿਆਲਾ ਦੇ ਮੇਅਰ ਸੰਜੀਵ ਸ਼ਰਮਾ ਬਿੱਟੂ 27 ਕੌਂਸਲਰਾਂ ਸਮੇਤ ਅੱਜ ਭਾਜਪਾ ਪੰਜਾਬ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਅਤੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਮੌਜੂਦਗੀ ਵਿੱਚ ਭਾਜਪਾ ਪੰਜਾਬ ਵਿੱਚ ਸ਼ਾਮਲ ਹੋ ਗਏ।
ਇਸ ਤੋਂ ਇਲਾਵਾ ਪੰਜਾਬ ਲੋਕ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਅਤੇ 2022 ਦੀਆਂ ਵਿਧਾਨ ਸਭਾ ਚੋਣਾਂ ਦੇ ਉਮੀਦਵਾਰ ਵੀ ਭਗਵਾ ਪਾਰਟੀ ਵਿੱਚ ਸ਼ਾਮਲ ਹੋ ਗਏ।
ਇਨ੍ਹਾਂ ਸਾਰੇ ਨਵੇਂ ਮੈਂਬਰਾਂ ਦਾ ਅਸ਼ਵਨੀ ਸ਼ਰਮਾ, ਕੈਪਟਨ ਅਮਰਿੰਦਰ ਸਿੰਘ ਅਤੇ ਬੀਬਾ ਜੈ ਇੰਦਰ ਕੌਰ ਵੱਲੋਂ ਸਵਾਗਤ ਕੀਤਾ ਗਿਆ।