ਮੁੱਖ ਮੰਤਰੀ ਮਾਨ ਦੇ ਮੀਡੀਆ ਸਲਾਹਕਾਰ ਬਲਤੇਜ ਪੰਨੂ ਅਤੇ MLA ਅਜੀਤਪਾਲ ਕੋਹਲੀ ਕਾਲੀ ਮਾਤਾ ਮੰਦਰ ਵਿਖੇ ਹੋਏ ਨਤਮਸਤਕ
ਜਗਤਾਰ ਸਿੰਘ
ਪਟਿਆਲਾ 1 ਅਕਤੂਬਰ 2022: ਪਟਿਆਲਾ ਦੇ ਇਤਿਹਾਸਕ ਸ੍ਰੀ ਕਾਲੀ ਮਾਤਾ ਮੰਦਰ ਵਿਖੇ ਨਵਰਾਤਰਿਆਂ ਦੇ ਤਿਉਹਾਰ ਨੂੰ ਲੈ ਕੇ ਸ਼ਰਧਾਲੂਆਂ ਵਿਚ ਪੂਰੀ ਸ਼ਰਧਾ ਭਾਵਨਾ ਦੇਖੀ ਜਾ ਰਹੀ ਹੈ ਉੱਥੇ ਹੀ ਨਵਰਾਤਰਿਆਂ ਮੌਕੇ ਪੰਜਾਬ ਤੋਂ ਇਲਾਵਾ ਬਾਹਰਲੇ ਸੂਬਿਆਂ ਤੋਂ ਵੀ ਵੱਡੀ ਗਿਣਤੀ ਵਿੱਚ ਸ਼ਰਧਾਲੂ ਇਸ ਮੰਦਰ ਵਿੱਚ ਪਹੁੰਚ ਕੇ ਮਾਤਾ ਦਾ ਆਸ਼ੀਰਵਾਦ ਪ੍ਰਾਪਤ ਕਰ ਰਹੇ ਨੇ ਉੱਥੇ ਹੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਮੀਡੀਆ ਸਲਾਹਕਾਰ ਬਲਤੇਜ ਪੰਨੂੰ ਵੀ ਨਵਰਾਤਰਿਆਂ ਦੇ ਮੌਕੇ ਕਾਲੀ ਮਾਤਾ ਮੰਦਰ ਵਿਖੇ ਮਾਤਾ ਦੇ ਦਰਸ਼ਨ ਕਰਨ ਲਈ ਪਹੁੰਚੇ ਉੱਥੇ ਹੀ ਉਨ੍ਹਾਂ ਦੇ ਨਾਲ ਪਟਿਆਲਾ ਸ਼ਹਿਰੀ ਤੋਂ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਵੀ ਮਾਤਾ ਦਾ ਆਸ਼ੀਰਵਾਦ ਪ੍ਰਾਪਤ ਕੀਤਾ
ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਬਲਤੇਜ ਪੰਨੂੰ ਨੇ ਕਿਹਾ ਕਿ ਨਵਰਾਤਰਿਆਂ ਦੇ ਤਿਉਹਾਰ ਮੌਕੇ ਇਸ ਇਤਿਹਾਸਕ ਮੰਦਿਰ ਵਿੱਚ ਪੰਜਾਬ ਤੋਂ ਇਲਾਵਾ ਦੂਰ ਦੁਰਾਡੇ ਤੋਂ ਵੀ ਲੋਕ ਪਹੁੰਚਦੇ ਨੇ ਅਤੇ ਮੰਦਰ ਕਮੇਟੀ ਵੱਲੋਂ ਇੱਥੇ ਆਉਣ ਜਾਣ ਵਾਲੇ ਸ਼ਰਧਾਲੂਆਂ ਦੇ ਲਈ ਪੁਖਤਾ ਇੰਤਜ਼ਾਮ ਕੀਤੇ ਗਏ ਨੇ ਉੱਥੇ ਹੀ ਮੰਦਰ ਦੀ ਬਹੁਤ ਖੂਬਸੂਰਤ ਸਜਾਵਟ ਕੀਤੀ ਗਈ ਹੈ ਜਿਸ ਲਈ ਉਹ ਵਧਾਈ ਦੇ ਪਾਤਰ ਨੇ ਉਨ੍ਹਾਂ ਕਿਹਾ ਕਿ ਪਟਿਆਲਾ ਵਿਖੇ ਜੋ ਵੀ ਇਤਿਹਾਸਕ ਸਥਾਨ ਨੇ ਉਨ੍ਹਾਂ ਦੀ ਦਿੱਖ ਨੂੰ ਪੰਜਾਬ ਸਰਕਾਰ ਬਹੁਤ ਜਲਦ ਸੰਵਾਰੇਗੀ
ਇਸ ਮੌਕੇ ਪਟਿਆਲਾ ਸ਼ਹਿਰੀ ਤੋਂ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਕਿਹਾ ਕਿ ਬਾਵਨ ਅਵਤਾਰ ਮੰਦਰ ਦਾ ਕੰਮ ਚੱਲ ਰਿਹਾ ਅਤੇ ਬਹੁਤ ਜਲਦ ਉਸ ਨੂੰ ਨਵੀਂ ਦਿੱਖ ਦਿੱਤੀ ਜਾਵੇਗੀ ਉੱਥੇ ਹੀ ਉਨ੍ਹਾਂ ਕੈਪਟਨ ਅਮਰਿੰਦਰ ਸਿੰਘ ਤੇ ਤੰਜ ਕੱਸਦਿਆਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਗੋਰਖ ਧੰਦਿਆਂ ਨੂੰ ਬਚਾਉਣ ਅਤੇ ਆਪਣੇ ਪਰਿਵਾਰ ਦੀ ਜਾਨ ਬਚਾਉਣ ਲਈ ਈ ਡੀ ਦੇ ਡਰ ਕਰਕੇ ਮੋਦੀ ਦੀ ਸ਼ਰਨ ਲਈ ਹੈ ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਬਹੁਤ ਟਾਈਮ ਪਹਿਲਾਂ ਹੀ ਨਰਿੰਦਰ ਮੋਦੀ ਅਤੇ ਅਮਿਤ ਸ਼ਾਹ ਦੇ ਕਹਿਣ ਤੇ ਚੱਲ ਰਿਹਾ ਸੀ ਅਤੇ ਇਸੇ ਕਰਕੇ ਹੀ ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਕਾਰਜਕਾਲ ਦੌਰਾਨ ਪੰਜਾਬ ਦਾ ਬੇੜਾ ਗਰਕ ਕਰਕੇ ਰੱਖ ਦਿੱਤਾ ਉੱਥੇ ਹੀ ਉਨ੍ਹਾਂ ਕਿਹਾ ਕਿ ਪਟਿਆਲੇ ਸ਼ਹਿਰ ਦਾ ਮੁੱਖ ਮੰਤਰੀ ਹੋਵੇ ਤੇ ਪਟਿਆਲੇ ਦਾ ਕੋਈ ਵੀ ਵਿਕਾਸ ਨਾ ਹੋਣਾ ਬਹੁਤ ਹੀ ਮੰਦਭਾਗੀ ਗੱਲ ਪਟਿਆਲਾ ਸ਼ਹਿਰ ਦੇ ਲੋਕਾਂ ਲਈ ਸੀ ਉਨ੍ਹਾਂ ਕਿਹਾ ਕਿ ਜੋ ਅੱਜ ਪੰਜਾਬ ਵਿੱਚ ਵਿਕਾਸ ਹੋ ਰਿਹਾ ਉਸ ਤੋਂ ਵੀ ਵਧੇਰੇ ਵਿਕਾਸ ਆਉਣ ਵਾਲੇ ਸਮੇਂ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਹੋਵੇਗਾ।