← ਪਿਛੇ ਪਰਤੋ
ਨਜਾਇਜ਼ ਸ਼ਰਾਬ ਸਮੇਤ ਇਕ ਗਿਰਫ਼ਤਾਰ
ਦੀਪਕ ਜੈਨ
ਜਗਰਾਓਂ, 1 ਅਕਤੂਬਰ 2022 - ਪੁਲਿਸ ਵਲੋਂ 80 ਬੋਤਲਾਂ ਨਜਾਇਜ ਸ਼ਰਾਬ ਸਮੇਤ ਇਕ ਵਿਅਕਤੀ ਗਿਰਫ਼ਤਾਰ ਕੀਤਾ ਗਿਆ ਹੈ। ਏਐਸਆਈ ਜਰਨੈਲ ਸਿੰਘ ਨੇ ਜਾਣਕਾਰੀ ਦਿੰਦਿਆਂ ਦਸਿਆ ਕਿ ਪੁਲਿਸ ਨੂੰ ਮੁਖਬਰ ਨੇ ਸੂਚਨਾ ਦਿੱਤੀ ਸੀ ਕਿ ਕਾਲਾ ਸਿੰਘ ਪੁੱਤਰ ਸ਼ਿੰਗਾਰਾ ਸਿੰਘ ਵਾਸੀ ਸ਼ੇਰੇਵਾਲ ਨਜਾਇਜ ਸ਼ਰਾਬ ਵੇਚਣ ਦਾ ਆਦੀ ਹੈ। ਪੁਲਿਸ ਵਲੋਂ ਕਾਲਾ ਸਿੰਘ ਨੂੰ 80 ਬੋਤਲਾਂ ਸ਼ਰਾਬ ਸਮੇਤ ਗਿਰਫ਼ਤਾਰ ਕਰਕੇ ਉਸ ਖਿਲਾਫ ਥਾਣਾ ਸਿੱਧਵਾਂ ਬੇਟ ਵਿਖੇ ਮੁਕਦਮਾ ਦਰਜ ਕੀਤਾ ਗਿਆ ਹੈ।
Total Responses : 267