← ਪਿਛੇ ਪਰਤੋ
MP ਰਵਨੀਤ ਬਿੱਟੂ ਨੂੰ ਮਿਲੀ ਜਾਨ ਤੋਂ ਮਾਰਨ ਦੀ ਧਮਕੀ
ਬਾਬੂਸ਼ਾਹੀ ਨੈਟਵਰਕ
ਲੁਧਿਆਣਾ, 03ਅਕਤੂਬਰ 2022- ਲੁਧਿਆਣਾ ਤੋਂ ਕਾਂਗਰਸ ਦੇ ਲੋਕ ਸਭਾ ਮੈਂਬਰ ਰਵਨੀਤ ਸਿੰਘ ਬਿੱਟੂ ਨੂੰ ਜਾਨ ਤੋਂ ਮਾਰਨ ਦੀ ਧਮਕੀ ਮਿਲੀ ਹੈ। ਨਿਊਜ਼ 18 ਦੇ ਹਵਾਲੇ ਅਨੁਸਾਰ ਰਵਨੀਤ ਸਿੰਘ ਬਿੱਟੂ ਨੂੰ ਅਮਰੀਕਾ ਵਿਚ ਰਹਿੰਦੇ ਬਘੇਲ ਸਿੰਘ ਨਾਮ ਦੇ ਵਿਅਕਤੀ ਦੇ ਇਕ ਬੰਦੇ ਨੇ ਫੋਨ 'ਤੇ ਜਾਨ 'ਤੇ ਮਾਰਨ ਦੀ ਧਮਕੀ ਦਿੱਤੀ ਹੈ । ਬਿੱਟੂ ਨੂੰ ਕਿਹਾ ਹੈ ਕਿ ਉਹ ਸਿੱਖਾਂ ਦੇ ਮਾਮਲਿਆਂ ਨੂੰ ਲੈ ਕੇ ਬਿਆਨਬਾਜ਼ੀ ਕਰ ਰਹੇ ਹਨ। ਬਿੱਟੂ ਨੇ ਇਸ ਮਾਮਲੇ ਦੀ ਸ਼ਿਕਾਇਤ ਪੁਲਿਸ ਨੂੰ ਕੀਤੀ ਹੈ।
Total Responses : 107