ਹੁਣ 93 ਤਰ੍ਹਾਂ ਦੀਆਂ ਸੇਵਾਵਾਂ ਲੈਣ ਲਈ ਸੇਵਾ ਕੇਂਦਰ ਤੇ ਆਉਣ ਦੀ ਲੋੜ ਨਹੀਂ, ਘਰ ਬੈਠੇ ਹੀ ਆਨਲਾਈਨ ਅਪਲਾਈ ਕਰ ਸਕਦੇ ਹਨ ਨਿਵਾਸੀ: ਜਮੀਲ ਉਰ ਰਹਿਮਾਨ
ਵਿਧਾਇਕ ਮੁਹੰਮਦ ਡਾਕਟਰ ਜਮੀਲ ਉਰ ਰਹਿਮਾਨ ਨੇ ਸੇਵਾ ਕੇਂਦਰਾਂ ਦੇ ਕੰਮ ਕਾਜ ਦਾ ਲਿਆ ਜਾਇਜ਼ਾ
ਹਲਫ਼ਨਾਮੇ ਦੀ ਬਜਾਏ ਸਵੈ-ਘੋਸ਼ਣਾ ਪੱਤਰ ਦੀ ਵਰਤੋਂ ਨੂੰ ਯਕੀਨੀ ਬਣਾਉਣ- ਡਿਪਟੀ ਕਮਿਸ਼ਨਰ
ਮੁੱਖ ਮੰਤਰੀ ਭਗਵੰਤ ਮਾਨ ਵਾਲੀ ਸਰਕਾਰ ਸੂਬਾ ਵਾਸੀਆਂ ਨੂੰ ਘਰ ਬੈਠਿਆਂ ਬਿਨਾਂ ਕਿਸੇ ਖੱਜਲ ਖ਼ੁਆਰੀ ਦੇ ਸੁਖਾਲ਼ੀਆਂ ਤੇ ਪਾਰਦਰਸ਼ੀ ਸੇਵਾਵਾਂ ਮੁਹੱਈਆ ਕਰਵਾਉਣ ਲਈ ਵਚਨਬੱਧ : ਵਿਧਾਇਕ ਮਾਲੇਰਕੋਟਲਾ
-ਹੁਣ 283 ਤਰ੍ਹਾਂ ਦੀਆਂ ਸੇਵਾਵਾਂ ਵਾਲੇ ਸਰਟੀਫਿਕੇਟ ਇਕ ਵਾਰ ਅਪਲਾਈ ਕਰਨ ਤੋਂ ਬਾਅਦ ਬਿਨੈਕਾਰ ਨੂੰ ਵੱਟਸਐਪ ਜਾਂ ਈਮੇਲ ਰਾਹੀਂ ਘਰ ਬੈਠਿਆਂ ਡਿਜੀਟਲ ਦਸਤਖਤਾਂ ਵਾਲਾ ਸਰਟੀਫਿਕੇਟ ਮੁਹੱਈਆ ਕਰਵਾਉਣਗੇ ਸੇਵਾ ਕੇਂਦਰ
ਮੁਹੰਮਦ ਇਸਮਾਈਲ ਏਸ਼ੀਆ
ਮਲੇਰਕੋਟਲਾ 03 ਅਕਤੂਬਰ 2022: ਪੰਜਾਬ ਸਰਕਾਰ ਆਮ ਲੋਕਾਂ ਦੇ ਹਿੱਤਾਂ ਅਤੇ ਸਹੂਲਤਾਵਾਂ ਨੂੰ ਅੱਗੇ ਰੱਖ ਕੇ ਹਰ ਰੋਜ਼ ਕੋਈ ਨਾ ਕੋਈ ਰਾਹਤ ਦੇ ਰਹੀ ਹੈ ਤਾਂ ਜੋ ਆਮ ਲੋਕਾਂ ਨੂੰ ਖੱਜਲ ਖ਼ੁਆਰ ਨਾ ਹੋਣਾ ਪਏ । ਇਸੇ ਕੜੀ ਤਹਿਤ ਪਿਛਲੇ ਦਿਨੀਂ ਪ੍ਰਸ਼ਾਸਨਿਕ ਸੁਧਾਰਾਂ ਬਾਰੇ ਮੰਤਰੀ ਸ੍ਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਸੂਬੇ ਦੇ ਸਮੂਹ ਡਿਪਟੀ ਕਮਿਸ਼ਨਰਾਂ ਨੂੰ ਲੋਕਾਂ ਲਈ ਨਾਗਰਿਕ ਸੇਵਾਵਾਂ ਪ੍ਰਦਾਨ ਕਰਨ ਸਬੰਧੀ ਕੇਸਾਂ ਦੀ ਕਾਰਵਾਈ ਦੌਰਾਨ ਹਲਫ਼ਨਾਮੇ ਦੀ ਥਾਂ ਸਵੈ ਘੋਸ਼ਣਾ ਪੱਤਰ ਦੀ ਵਰਤੋਂ ਨੂੰ ਯਕੀਨੀ ਬਣਾਉਣ ਲਈ ਹਦਾਇਤਾਂ ਜਾਰੀ ਕੀਤੀਆਂ ਹਨ ਜੋ ਕਿ ਸ਼ਲਾਘਾਯੋਗ ਕਦਮ ਹੈ ।
ਮਾਲੇਰਕੋਟਲਾ ਦੇ ਵਿਧਾਇਕ ਡਾਕਟਰ ਜਮੀਲ ਉਰ ਰਹਿਮਾਨ ਅਤੇ ਅਮਰਗੜ੍ਹ ਦੇ ਵਿਧਾਇਕ ਪ੍ਰੋਫੈਸਰ ਜਸਵੰਤ ਸਿੰਘ ਗੱਜਣਮਾਜਰਾ ਨੇ ਕਿਹਾ ਕਿ ਇਸ ਪ੍ਰਸ਼ਾਸਨਿਕ ਸੁਧਾਰਾਂ ਵਿੱਚ ਲਏ ਗਏ ਸ਼ਲਾਘਾਯੋਗ ਫ਼ੈਸਲੇ ਨਾਲ ਨਾ ਸਿਰਫ਼ ਆਮ ਲੋਕਾਂ ਦੇ ਪੈਸੇ ਦੀ ਬਰਬਾਦੀ ਰੁਕੇਗੀ ਸਗੋਂ ਸਰਕਾਰੀ ਕੰਮਕਾਜ ਦਾ ਸਮਾਂ ਬਰਬਾਦ ਹੋਣ ਤੋ ਬਚੇਗਾ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਨੇ ਪਹਿਲਾਂ ਸਾਲ 2010 ਵਿੱਚ ਹਦਾਇਤਾਂ ਜਾਰੀ ਕਰਕੇ ਤਸਦੀਕਸ਼ੁਦਾ ਹਲਫ਼ਨਾਮੇ ਦੀ ਥਾਂ ਸਵੈ ਘੋਸ਼ਣਾ ਪੱਤਰ ਦੀ ਵਰਤੋਂ ਕਰਨ ਲਈ ਹਦਾਇਤ ਕੀਤੀ ਸੀ ਲੇਕਿਨ ਦਫ਼ਤਰਾਂ ਵਿੱਚ ਇਸ 'ਤੇ ਅਮਲ ਨਹੀਂ ਕੀਤਾ ਗਿਆ । ਇਹ ਹਦਾਇਤਾਂ ਕੇਵਲ ਕਾਗ਼ਜ਼ਾਂ ਤੱਕ ਦੀ ਸੀਮਤ ਰਹਿ ਗਈਆਂ ਸਨ ।
ਮਾਲੇਰਕੋਟਲਾ ਦੇ ਵਿਧਾਇਕ ਮੁਹੰਮਦ ਡਾਕਟਰ ਜਮੀਲ ਉਰ ਰਹਿਮਾਨ ਨੇ ਸੇਵਾ ਕੇਂਦਰ ਰਾਏਕੋਟ ਵਿਖੇ ਸ਼ਹਿਰ ਨਿਵਾਸੀਆਂ ਨਾਲ ਗੱਲਬਾਤ ਕਰਦਿਆ ਦੱਸਿਆਂ ਕਿ ਹੁਣ ਹਲਫ਼ਨਾਮੇ ਦੀ ਬਜਾਏ ਸਵੈ ਘੋਸ਼ਣਾ ਪੱਤਰ ਦਿੱਤੇ ਜਾ ਸਕਣਗੇ । ਉਨ੍ਹਾਂ ਹੋਰ ਦੱਸਿਆ ਕਿ ਉਨ੍ਹਾਂ ਕੇਸਾਂ ਵਿੱਚ ਹੀ ਹਲਫ਼ੀਆ ਬਿਆਨ ਲਏ ਜਾ ਸਕਦੇ ਹਨ ਜਿਨ੍ਹਾਂ ਦੀ ਸਟੈਚੂਟਰੀ ਪ੍ਰਰੋਵੀਜ਼ਨ ਹੋਵੇ। ਬਾਕੀ ਸਾਰੇ ਕੇਸਾਂ ਵਿੱਚ ਹਲਫ਼ਨਾਮੇ ਲੈਣੇ ਬੰਦ ਕਰ ਦਿੱਤੇ ਗਏ ਹਨ। ਉਨ੍ਹਾਂ ਹੋਰ ਕਿਹਾ ਕਿ ਜਿਹੜੇ ਦਫ਼ਤਰ ,ਨਿੱਜੀ ਸੰਸਥਾਵਾਂ ਅਤੇ ਸਕੂਲਾਂ ਆਦਿ ਹਲਫ਼ੀਆ ਬਿਆਨਾਂ ਦੀ ਮੰਗ ਕਰਦੇ ਹਨ ਉਹ ਸਰਕਾਰ ਦੀਆਂ ਹਦਾਇਤਾਂ ਦੀ ਉਲੰਘਣਾ ਹੋਵੇਗੀ ।
ਇਸ ਮੌਕੇ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸੂਬਾ ਵਾਸੀਆਂ ਨੂੰ ਘਰ ਬੈਠਿਆਂ ਬਿਨਾਂ ਕਿਸੇ ਖੱਜਲ ਖ਼ੁਆਰੀ ਦੇ ਸੁਖਾਲ਼ੀਆਂ ਤੇ ਪਾਰਦਰਸ਼ੀ ਸੇਵਾਵਾਂ ਮੁਹੱਈਆ ਕਰਵਾਉਣ ਦੀ ਵਚਨਬੱਧਤਾ ਉੱਤੇ ਚੱਲਦਿਆਂ ਪ੍ਰਸ਼ਾਸਕੀ ਸੁਧਾਰ ਵਿਭਾਗ ਵੱਲੋਂ 283 ਤਰ੍ਹਾਂ ਦੀ ਸੇਵਾਵਾਂ ਦੇ ਸਰਟੀਫਿਕੇਟ ਡਿਜੀਟਲ ਦਸਤਖਤਾਂ ਨਾਲ ਬਿਨੈਕਾਰ ਨੂੰ ਘਰ ਬੈਠਿਆਂ ਹੀ ਵੱਟਸਐਪ ਜਾਂ ਈਮੇਲ ਰਾਹੀਂ ਦੇਣ ਦੀ ਸਹੂਲਤ ਮੁਹੱਈਆ ਕਰਵਾਈ ਜਾ ਰਹੀ ਹੈ । ਰੋਜ਼ਾਨਾ ਜ਼ਿੰਦਗੀ ਵਿੱਚ ਲੋਕਾਂ ਨੂੰ ਸਭ ਤੋਂ ਵੱਧ ਲੋੜ ਪੈਣ ਵਾਲੇ ਸਰਟੀਫਿਕੇਟ ਜਿਵੇਂ ਜਾਤੀ ਸਰਟੀਫਿਕੇਟ, ਜਨਮ ਤੇ ਮੌਤ ਸਰਟੀਫਿਕੇਟ, ਰਿਹਾਇਸ਼ੀ ਸਰਟੀਫਿਕੇਟ, ਬੁਢਾਪਾ ਪੈਨਸ਼ਨ, ਵਿਆਹ ਸਰਟੀਫਿਕੇਟ, ਅਸਲਾ ਰੀਨਿਊ ਕਰਨਾ, ਜਨਰਲ ਜਾਤੀ ਸਰਟੀਫਿਕੇਟ, ਭਾਰ ਮੁਕਤ ਸਰਟੀਫਿਕੇਟ, ਪਿਛੜਾ ਖੇਤਰ ਸਰਟੀਫਿਕੇਟ ਆਦਿ ਸ਼ਾਮਲ ਹਨ ।
ਉਨ੍ਹਾਂ ਕਿਹਾ ਪਹਿਲਾ ਲੋਕਾਂ ਨੂੰ ਸਰਟੀਫਿਕੇਟ ਦੀ ਦੁਬਾਰਾ ਲੋੜ ਪੈਣ ਉੱਤੇ ਵਾਰ-ਵਾਰ ਗੇੜੇ ਲਗਾਉਣੇ ਪੈਂਦੇ ਸਨ ਮੁੱਖ ਮੰਤਰੀ ਭਗਵੰਤ ਮਾਨ ਨੇ ਲੋਕਾਂ ਦੀ ਖੱਜਲ ਖ਼ੁਆਰੀ ਖ਼ਤਮ ਕਰ ਦਿੱਤੀ ਹੈ। ਹੁਣ 283 ਤਰ੍ਹਾਂ ਦੇ ਸੇਵਾਵਾਂ ਵਾਲੇ ਸਰਟੀਫਿਕੇਟ ਲਈ ਇਕ ਵਾਰ ਅਪਲਾਈ ਕਰਨ ਤੋਂ ਬਾਅਦ ਬਿਨੈਕਾਰ ਨੂੰ ਵੱਟਸਐਪ ਜਾਂ ਈਮੇਲ ਰਾਹੀਂ ਘਰ ਬੈਠਿਆਂ ਡਿਜੀਟਲ ਦਸਤਖਤਾਂ ਵਾਲਾ ਸਰਟੀਫਿਕੇਟ ਮਿਲ ਜਾਵੇਗਾ ਅਤੇ ਉਹ ਇਸ ਦੀਆਂ ਆਪਣੀ ਲੋੜ ਅਨੁਸਾਰ ਕਾਪੀਆਂ ਪ੍ਰਿੰਟ ਕਰਵਾ ਸਕਦਾ ਹੈ । ਇਸ ਸਰਟੀਫਿਕੇਟ ਦੀ ਵੈਦ ਹੋਣ ਬਾਰੇ ਪ੍ਰਸ਼ਾਸਕੀ ਸੁਧਾਰ ਵੱਲੋਂ ਬਾਕਾਇਦਾ ਨੋਟੀਫ਼ਿਕੇਸ਼ਨ ਵੀ ਜਾਰੀ ਕਰ ਦਿੱਤਾ ਗਿਆ ਹੈ ਇਸ ਤੋਂ ਇਲਾਵਾ 93 ਸੇਵਾਵਾਂ ਘਰ ਬੈਠਿਆ ਹੀ ਆਨਲਾਈਨ ਅਪਲਾਈ ਕੀਤੀਆਂ ਜਾ ਸਕਦੀਆਂ ਹਨ, ਜਿਸ ਲਈ ਸੇਵਾ ਕੇਂਦਰ ਆਉਣ ਦੀ ਵੀ ਲੋੜ ਨਹੀਂ। ਇਸ ਮੌਕੇ ਤੇ ਵਿਧਾਇਕ ਡਾ ਜਮੀਲ ਉਰ ਰਹਿਮਾਨ ਦਾ ਸੁਵਿਧਾ ਕੇਂਦਰ ਵਿਖੇ ਪਹੁੰਚਣ ਤੇ ਇੰਚਾਰਜ ਹਰਪ੍ਰੀਤ ਸਿੰਘ ਨੇ ਸਵਾਗਤ ਕਰਦਿਆਂ ਯਕੀਨ ਦਿਵਾਇਆ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਉਨ੍ਹਾਂ ਵੱਲੋਂ ਕਿਸੇ ਤਰ੍ਹਾਂ ਦੀ ਜਨਤਾ ਨੂੰ ਦਿੱਕਤ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ ।ਇਸ ਮੌਕੇ ਤੇ ਖੁਸ਼ਦੀਪ ਕੌਰ ਜੈਨਬ ਅਸ਼ੀਸ਼ ਕੁਮਾਰ ਭੁਪੇਸ਼ ਕੁਮਾਰ ਕੁਲਜੀਤ ਸਿੰਘ ਸਾਰੇ ਕੰਪਿਊਟਰ ਅਪਰੇਟਰ ਆਦਿ ਵੀ ਹਾਜ਼ਰ ਸਨ ।