ਸੰਗਰੂਰ ਤੋਂ ਸੰਸਦ ਮੈਂਬਰ ਅਤੇ ਸ਼ੋ੍ਰਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਿਰਮਨਜੀਤ ਸਿੰਘ ਮਾਨ ਨੇ ਬਰਨਾਲਾ ਵਿਖੇ ਪਾਰਟੀ ਵਰਕਰਾਂ ਦੀਆਂ ਸੁਣੀਆਂ ਮੁਸ਼ਕਿਲਾਂ
ਕਮਲਜੀਤ ਸਿੰਘ ਸੰਧੂ
ਬਰਨਾਲਾ 03 ਅਕਤੂਬਰ 2022:
ਸਿਮਰਨਜੀਤ ਸਿੰਘ ਮਾਨ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਹਰ ਫ਼ਰੰਟ ਤੇ ਫ਼ੇਲ੍ਹ ਹੋਈ ਹੈ ਅਤੇ ਚੋਣਾਂ ਮੌਕੇ ਕੀਤਾ ਕੋਈ ਵਾਅਦਾ ਪੂਰਾ ਨਹੀਂ ਕੀਤਾ ਗਿਆ
ਗਾਇਕ ਸਿੱਧੂ ਮੂਸੇ ਵਾਲਾ ਦੇ ਕਤਲ ਲਈ ਪੰਜਾਬ ਸਰਕਾਰ ਨੂੰ ਦੱਸਿਆ ਜਿੰਮੇਵਾਰ, ਉਥੇ ਬੀਤੇ ਦਿਨੀਂ ਮਾਨਸਾ ਪੁਲਿਸ ਦੇ ਸੀਆਈਏ ਸਟਾਫ਼ ਤੋਂ ਭੱਜੇ
ਸਿਮਰਨਜੀਤ ਸਿੰਘ ਮਾਨ ਨੇ ਪਾਕਿਸਤਾਨ ਤੋਂ ਆ ਰਹੇ ਅਸਲੇ ਸਬੰਧੀ ਭਾਰਤ ਸਰਕਾਰ ਦੀ ਕਾਰਗੁਜ਼ਾਰੀ ਤੇ ਸਵਾਲ ਉਠਾਏ
ਕਿਸਾਨ ਆਗੂ ਜੋਗਿੰਦਰ ਉਗਰਾਹਾਂ ਵਲੋਂ ਵਾਰਸ ਪੰਜਾਬ ਦੀ ਜੱਥੇਬੰਦੀ ਦੇ ਪ੍ਰਧਾਨ ਅੰਮ੍ਰਿਤਪਾਲ ਸਿੰਘ ਸਬੰਧੀ ਦਿੱਤੇ ਬਿਆਨ ਤੇ ਵੀ ਇਤਰਾਜ਼ ਜਤਾਇਆ
ਵਿੱਤ ਮੰਤਰੀ ਹਰਪਾਲ ਚੀਮਾ ਵਲੋਂ ਅੰਮ੍ਰਿਤਪਾਲ ਸਿੰਘ ਦੀ ਜਾਂਚ ਕਰਵਾਏ ਜਾਣ ਦੇ ਮਾਮਲੇ ਤੇ ਕਿਹਾ ਕਿ ਹਰਪਾਲ ਚੀਮਾ ਪੰਜਾਬ ਦੇ ਵਿੱਤ ਮੰਤਰੀ ਹਨ। ਉਹਨਾਂ ਨੂੰ ਪੰਜਾਬ ਦੇ ਖ਼ਜਾਨੇ ਵੱਲ ਧਿਆਨ ਦੇਣਾ ਚਾਹੀਦਾ ਹੈ। ਪੰਜਾਬ ਦਾ ਖ਼ਜ਼ਾਨਾ ਇਸ ਵੇਲੇ ਖਾਲੀ ਪਿਆ ਹੈ।
ਪੰਜਾਬ ਦਾ ਮਾਹੌਲ ਸ਼ਾਂਤਮਈ ਹੈ, ਕੋਈ ਕਿਸੇ ਕਿਸਮ ਦੀ ਗੜਬੜ ਨਹੀਂ ਹੈ। ਪੰਜਾਬ ਵਿੱਚ ਕੰਧਾਂ ਤੇ ਲਿਖੇ ਜਾਣ ਵਾਲੇ ਖਾਲਿਸਤਾਨ ਦੇ ਨਾਅਰਿਆ ਸਬੰਧੀ ਸਿਮਰਨਜੀਤ ਸਿੰਘ ਮਾਨ ਨੇ ਕਿਹਾ ਕਿ ਅਮਨ ਤਰੀਕੇ ਨਾਲ ਖਾਲਿਸਤਾਨ ਦੇ ਨਾਅਰੇ ਲਿਖਣਾ ਕੋਈ ਜ਼ੁਰਮ ਨਹੀਂ ਹੈ।
ਇਸ ਮੌਕੇ ਗੱਲਬਾਤ ਕਰਦਿਆਂ ਸਿਮਰਨਜੀਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਵਿੱਚ ਨਸਿਆਂ ਨੇ ਜਵਾਨੀ ਦਾ ਪੱਧਰ ਤੇ ਨੁਕਸਾਨ ਕੀਤਾ ਜਾ ਰਿਹਾ ਹੈ ਅਤੇ ਸਰਕਾਰ ਵਲੋਂ ਇਸ ਉਪਰ ਕੋਈ ਕੰਟਰੋਲ ਨਹੀਂ ਕੀਤਾ ਜਾ ਰਿਹਾ। ਉਥੇ ਸਰਕਾਰ ਵੀ ਹਰ ਫ਼ਰੰਟ ਤੇ ਪੂਰੀ ਤਰ੍ਹਾਂ ਫ਼ੇਲ੍ਹ ਸਾਬਤ ਹੋਈ ਹੈ। ਸਰਕਾਰ ਨੇ ਚੋਣਾਂ ਮੌਕੇ ਕੀਤੇ ਕੋਈ ਵਾਅਦਾ ਪੂਰਾ ਨਹੀਂ ਕੀਤਾ। ਔਰਤਾਂ ਲਈ ਕੀਤਾ 1 ਹਜ਼ਾਰ ਰੁਪਏ ਪ੍ਰਤੀ ਮਹੀਨਾ ਦਾ ਵਾਅਦਾ ਅਤੇ ਪੈਨਸ਼ਨ ਲਾਭਪਾਤਰੀਆਂ ਦੀ ਪੈਨਸ਼ਨ ਵੀ ਨਹੀਂ ਵਧਾਈ ਗਈ। ਉੁਹਨਾਂ ਕਿਹਾ ਕਿ ਸਿੱਧੂ ਮੂਸੇ ਵਾਲਾ ਦੇ ਕਤਲ ਮਾਮਲੇ ਵਿੱਚ ਪੂਰੀ ਸਹੀ ਜਾਂਚ ਨਹੀਂ ਕੀਤੀ ਗਈ। ਜਦਕਿ ਦਿੱਲੀ ਦੀ ਪੁਲਿਸ ਅਤੇ ਕੇਂਦਰੀ ਏਜੰਸੀ ਵਲੋਂ ਸਿੱਧੂ ਮੂਸੇ ਵਾਲੇ ਦੇ ਕਤਲ ਸਬੰਧੀ ਪਹਿਲਾਂ ਹੀ ਪੰਜਾਬ ਸਰਕਾਰ ਅਤੇ ਡੀਜੀਪੀ ਪੰਜਾਬ ਨੂੰ ਸੂਚਨਾ ਦਿੱਤੀ ਸੀ। ਪਰ ਇਸਦੇ ਬਾਵਜੂਦ ਸੀਐਮ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਉਹਨਾਂ ਦੀ ਸੁਰੱਖਿਆ ਵਾਪਸ ਲੈ ਲਈ ਸੀ। ਜਿਸ ਕਰਕੇ ਸਰਕਾਰ
ਇਸ ਮਾਮਲੇ ਵਿੱਚ ਅਸਲੀਅਤ ਛੁਪਾ ਰਹੀ ਹੈ। ਪੁਲਿਸ ਨੇ ਇਸ ਮਾਮਲੇ ਦੇ ਅਹਿਮ ਦੋਸ਼ੀ ਨੂੰ ਭਜਾ ਦਿੱਤਾ ਹੈ। ਸੀਆਈਏ ਸਟਾਫ਼ ਦੀ ਗ੍ਰਿਫ਼ਤ ਵਿੱਚੋਂ ਕਿਸੇ ਦੋਸ਼ੀ ਦਾ ਭੱਜਣਾ ਹੋਰ ਵੀ ਸੰਕਾ ਪੈਦਾ ਕਰਦਾ ਹੈ। ਜਿਸ ਵਿੱਚ ਸਰਕਾਰ ਦੀ ਕਾਰਗੁਜ਼ਾਰੀ ਸਵਾਲਾਂ ਦੇ ਘੇਰੇ ਵਿੱਚ ਆਉਂਦੀ ਹੈ। ਉਥੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵਲੋਂ ਗੈਂਗਸਟਰ ਦੇ ਭੱਜਣ ਸਬੰਧੀ ਦਿੱਤੇ ਬਿਆਨ ਤੇ ਸਿਮਰਨਜੀਤ ਸਿੰਘ ਮਾਨ ਨੇ ਕਿਹਾ ਕਿ ਸਰਕਾਰ ਭੱਜੇ ਹੋਏ ਗੈਂਗਸਟਰ ਨੂੰ ਫ਼ੜ ਕੇ ਵੱਡਾ ਕੰਮ ਕਰਕੇ ਦਿਖਾਵੇ। ਸਿਮਰਨਜੀਤ ਸਿੰਘ ਮਾਨ ਨੇ ਪਾਕਿਸਤਾਨ ਤੋਂ ਆ ਰਹੇ ਅਸਲੇ ਸਬੰਧੀ ਭਾਰਤ ਸਰਕਾਰ ਦੀ ਕਾਰਗੁਜ਼ਾਰੀ ਤੇ ਸਵਾਲ ਉਠਾਏ ਹਨ। ਉਹਨਾਂ ਕਿਹਾ ਕਿ ਜੋ ਅਸਲਾ ਬਾਰਡਰ ਤੋਂ ਆ ਰਿਹਾ ਹੈ, ਉਸ ਅਸਲੇ ਨੂੰ ਸਰਕਾਰ ਜਮ੍ਹਾਂ ਕਰਕੇ ਕਿਸੇ ਗਲਤ ਕੰਮ ਲਈ ਵਰਤਣਾ ਚਾਹੁੰਦੀ ਹੈ। ਉਹਨਾਂ ਕਿਸਾਨ ਆਗੂ ਜੋਗਿੰਦਰ ਉਗਰਾਹਾਂ ਵਲੋਂ ਵਾਰਸ ਪੰਜਾਬ ਦੀ ਜੱਥੇਬੰਦੀ ਦੇ ਪ੍ਰਧਾਨ ਅੰਮ੍ਰਿਤਪਾਲ ਸਿੰਘ ਸਬੰਧੀ ਦਿੱਤੇ ਬਿਆਨ ਤੇ ਵੀ ਇਤਰਾਜ਼ ਜਤਾਇਆ। ਵਿੱਤ ਮੰਤਰੀ ਹਰਪਾਲ ਚੀਮਾ ਵਲੋਂ ਅੰਮ੍ਰਿਤਪਾਲ ਸਿੰਘ ਦੀ ਜਾਂਚ ਕਰਵਾਏ ਜਾਣ ਦੇ ਮਾਮਲੇ ਤੇ ਕਿਹਾ ਕਿ ਹਰਪਾਲ ਚੀਮਾ ਪੰਜਾਬ ਦੇ ਵਿੱਤ ਮੰਤਰੀ ਹਨ। ਉਹਨਾਂ ਨੂੰ ਪੰਜਾਬ ਦੇ ਖ਼ਜਾਨੇ ਵੱਲ ਧਿਆਨ ਦੇਣਾ ਚਾਹੀਦਾ ਹੈ। ਪੰਜਾਬ ਦਾ ਖ਼ਜ਼ਾਨਾ ਇਸ ਵੇਲੇ ਖਾਲੀ ਪਿਆ ਹੈ। ਪੰਜਾਬ ਦਾ ਮਾਹੌਲ ਸ਼ਾਂਤਮਈ ਹੈ, ਕੋਈ ਕਿਸੇ ਕਿਸਮ ਦੀ ਗੜਬੜ ਨਹੀਂ ਹੈ। ਪੰਜਾਬ ਵਿੱਚ ਕੰਧਾਂ ਤੇ ਲਿਖੇ ਜਾਣ ਵਾਲੇ ਖਾਲਿਸਤਾਨ ਦੇ ਨਾਅਰਿਆ ਸਬੰਧੀ ਸਿਮਰਨਜੀਤ ਸਿੰਘ ਮਾਨ ਨੇ ਕਿਹਾ ਕਿ ਅਮਨ ਤਰੀਕੇ ਨਾਲ ਖਾਲਿਸਤਾਨ ਦੇ ਨਾਅਰੇ ਲਿਖਣਾ ਕੋਈ ਜ਼ੁਰਮ ਨਹੀਂ ਹੈ। ਦੇਸ਼ ਦੀ ਸਰਵਉਚ ਅਦਾਲਤ ਸੁਪਰੀਮ ਕੋਰਟ ਸਾਨੂੰ ਸ਼ਾਂਤਮਈ ਤਰੀਕੇ ਨਾਲ ਖਾਲਿਸਤਾਨ ਦੀ ਗੱਲ ਰੱਖਣ ਦਾ ਅਧਿਕਾਰ ਦਿੰਦੀ ਹੈ। ਉਥੇ ਉਹਨਾਂ ਸੰਗਰੂਰ ਲੋਕ ਸਭਾ ਹਲਕੇ ਸਬੰਧੀ ਕਿਹਾ ਕਿ ਉਹ ਹਲਕੇ ਦੇ ਸਰਕਾਰੀ ਹਸਪਤਾਲਾਂ ਦਾ ਦੌਰਾ ਕਰ ਰਹੇ ਹਨ। ਹਸਪਤਾਲਾਂ ਵਿੱਚ ਵੱਡੇ ਪੱਧਰ ਤੇ ਡਾਕਟਰਾਂ ਦੀਆਂ ਆਸਾਮੀੀਆਂ ਖਾਲੀ ਹਨ। ਉਹ ਆਪਣੇ ਸੰਗਰੂਰ ਹਲਕੇ ਵਿੱਚ ਆਮ ਲੋਕਾਂ ਦੇ ਮੁੱਦਿਆਂ ਅਤੇ ਸਮੱਸਿਆਵਾਂ ਦੇ ਹੱਲ ਕਰਨਗੇ। ਸਿਮਰਨਜੀਤ ਸਿੰਘ ਮਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਸਵਾਲ ਉਠਾਉਂਦਿਆਂ ਕਿਹਾ ਕਿ ਨਰਿੰਦਰ ਮੋਦੀ ਪੂਰੇ ਦੇਸ਼ ਦੇ ਪ੍ਰਧਾਨ ਮੰਤਰੀ ਹਨ। ਪਰ ਕੇਂਦਰੀ ਫ਼ੰਡਾਂ ਦੀ ਵਧੇਰੇ ਵਰਤੋਂ ਸਿਰਫ਼ ਗੁਜਰਾਤ ਲਈ ਕੀਤੀ ਜਾ ਰਹੀ ਹੈ, ਜੋ ਗਲਤ ਹੈ।