ਇਨਰਵੀਲ੍ਹ ਕਲੱਬ ਨੇ ਹੱਡੀਆਂ ਦੀ ਜਾਂਚ ਦਾ ਮੁਫ਼ਤ ਚੈਕਅੱਪ ਕੈਂਪ ਲਗਾਇਆ
ਪਰਵਿੰਦਰ ਸਿੰਘ ਕੰਧਾਰੀ
ਫ਼ਰੀਦਕੋਟ 03 ਅਕਤੂਬਰ 2022: ਸ਼ਹਿਰ ਦੀਆਂ ਔਰਤਾਂ ਵੱਲੋਂ ਮਾਨਵਤਾ ਦੀ ਸੇਵਾ ਵਾਸਤੇ ਬਣਾਏ ਇਨਰਵੀਲ੍ਹ ਕਲੱਬ ਵੱਲੋਂ ਹੱਡੀਆਂ ਦੀ ਜਾਂਚ ਦਾ ਮੁਫ਼ਤ ਕੈਂਪ ਗਰਗ ਮਲਟੀਸ਼ਪੈਸ਼ਲਿਟੀ ਹਸਪਤਾਲ ਫ਼ਰੀਦਕੋਟ ਵਿਖੇ ਪ੍ਰਧਾਨ ਡਾ.ਨਿਸ਼ੀ ਗਰਗ, ਔਰਤਾਂ ਰੋਗਾਂ ਦੇ ਮਾਹਿਰ ਦੀ ਅਗਵਾਈ ਹੇਠ ਲਗਾਇਆ ਗਿਆ। ਇਸ ਮੌਕੇ ਕੈਂਪ ਦੌਰਾਨ ਸੰਬੋਧਨ ਕਰਦਿਆਂ ਡਾ.ਨਿਸ਼ੀ ਗਰਗ ਨੇ ਕਿਹਾ ਕਿ ਔਰਤਾਂ ਦੀ ਉਮਰ ਵੱਧਣ ਤੇ ਉਨ੍ਹਾਂ ’ਚ ਕੈਲਸ਼ੀਅਮ ਦੀ ਘਾਟ ਆ ਜਾਂਦੀ ਹੈ। ਜਿਸ ਨਾਲ ਹੱਡੀਆਂ ਕਮਜ਼ੋਰ ਹੋ ਜਾਂਦੀਆਂ ਹਨ। ਜਿਸ ਨਾਲ ਫ਼ਰੈਕਚਰ ਹੋਣ ਦਾ ਡਰ ਬਣ ਜਾਂਦਾ ਹੈ। ਉਨ੍ਹਾਂ ਦੱਸਿਆ ਇਹ ਕੈਂਪ ਲਗਾਉਣ ਦਾ ਉਦੇਸ਼ ਇਹੀ ਹੈ ਕਿ ਔਰਤਾਂ ਦੀ ਹੱਡੀਆਂ ਦੀ ਜਾਂਚ ਕਰਕੇ, ਉਨ੍ਹਾਂ ਅੰਦਰ ਆਈ ਕੈਲਸ਼ੀਅਮ ਦੀ ਘਾਟ ਨੂੰ ਪੂਰਾ ਕੀਤਾ ਜਾ ਸਕੇ। ਇਸ 100 ਤੋਂ ਵੱਧ ਦੀਆਂ ਹੱਡੀਆਂ ਦੀ ਜਾਂਚ ਕੀਤੀ ਗਈ, ਜਿਨ੍ਹਾਂ ’ਚ 50 ਪ੍ਰਤੀਸ਼ਤ ਤੋਂ ਵੱਧ ’ਚ ਕੈਲੀਸ਼ਅਮ ਦੀ ਘਾਟ ਪਾਈ ਗਈ। ਇਸ ਮੌਕੇ ਉਨ੍ਹਾਂ ਨੂੰ ਕੈਲੀਸ਼ਅਮ ਦੀ ਘਾਟ ਪੂਰੀ ਕਰਨ ਵਾਸਤੇ ਨਿਰੰਤਰ ਸੁੰਤਲਿਤ ਭੋਜਨ ਖਾਣ ਵਾਸਤੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਇਸ ਮੌਕੇ ਕਲੱਬ ਮੈਂਬਰਾਂ ਨੇ ਦੱਸਿਆ ਕਿ ਬਜ਼ਾਰ ’ਚ ਹੱਡੀਆਂ ਦੀ ਜਾਂਚ ਦੇ ਟੈਸਟ ਦੀ ਕੀਮਤ 1500 ਤੋਂ 1800 ਤੱਕ ਹੈ। ਪਰ ਕੈਂਪ ਦੌਰਾਨ ਇਹ ਜਾਂਚ ਬਿਲਕੁਲ ਮੁਫ਼ਤ ਕੀਤੀ ਗਈ ਹੈ। ਇਸ ਮੌਕੇ ਕਲੱਬ ਦੇ ਸਮੂਹ ਮੈਂਬਰਾਂ ਨੇ ਕੈਂਪ ਦੀ ਸਫ਼ਲਤਾ ਵਾਸਤੇ ਅਹਿਮ ਯੋਗਦਾਨ ਦਿੱਤਾ।