ਲੋਕਾਂ ਨੂੰ ਚੰਗੀ ਸਿਹਤ ਸੁਵਿਧਾਵਾਂ ਮੁਹੱਇਆ ਕਰਵਾਉਣ ਦੀ ਵੱਚਨਬਤਤਾ ਨਾਲ ਪੰਜਾਬ ਸਰਕਾਰ ਵੱਲੋਂ ਪੰਜ ਕਾਰਡੀਅਕ ਕੇਅਰ ਸੈਂਟਰ ਖੋਲ੍ਹੇ ਜਾਣ ਲਈ ਧੰਨਵਾਦ
ਸੂਬੇ ਦੇ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਦੇ ਮੱਦੇਨਜ਼ਰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਦਿਲ ਸਬੰਧੀ ਬਿਮਾਰੀਆਂ ਦੇ ਇਲਾਜ ਲਈ ਪੰਜਾਬ ਵਿੱਚ 5 ਕਾਰਡੀਅਕ ਕੇਅਰ ਸੈਂਟਰ ਸ਼ੁਰੂ ਕਰਨ ਦਾ ਫੈਸਲਾ ਕੀਤਾ ਹੈ।
ਇਹ ਬਾਰੇ ਗੱਲ ਕਰਦੇ ਹੋਏ ਐਡਵੋਕੇਟ ਵਿਕਰਾਂਤ ਰਾਣਾ ਕੇ ਕਿਹਾ ਕੀ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਇਨ੍ਹਾਂ ਸੈਂਟਰਾਂ ਨੂੰ ਸਥਾਪਿਤ ਕਰਨ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ। ਅੱਜ ਦੇ ਦੌਰ ‘ਚ ਦਿਲ ਸਬੰਧੀ ਬਿਮਾਰੀਆਂ ਦਾ ਬੜੀ ਤੇਜ਼ੀ ਨਾਲ ਵਾਧਾ ਹੋ ਰਿਹਾ ਹੈ। ਦਿਲ ਦੀਆਂ ਬਿਮਾਰੀਆਂ ਤੋਂ ਪੀੜਤ ਗਰੀਬ ਲੋਕ ਪ੍ਰਾਈਵੇਟ ਹਸਪਤਾਲਾਂ ਵਿੱਚ ਮਹਿੰਗਾ ਇਲਾਜ ਨਹੀਂ ਕਰਵਾ ਸਕਦੇ ਕਿਉਂਕਿ ਸਰਕਾਰੀ ਹਸਪਤਾਲਾਂ ਵਿੱਚ ਦਿਲ ਦੀਆਂ ਬਿਮਾਰੀਆਂ ਸੰਬੰਧੀ ਪੁਖ਼ਤਾ ਸਿਹਤ ਸਹੂਲਤਾਂ ਦੀ ਘਾਟ ਹੈ। ਇਸ ਲਈ, ਗਰੀਬ ਲੋਕਾਂ ਨੂੰ ਪ੍ਰਾਈਵੇਟ ਹਸਪਤਾਲਾਂ ਵਿੱਚ ਮਿਆਰੀ ਸਿਹਤ ਸਹੂਲਤਾਂ ਦੇ ਨਾਂ ’ਤੇ ਹੋ ਰਹੀ ਲੁੱਟ ਤੋਂ ਬਚਾਉਣ ਲਈ, ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਰਾਹੀਂ ਸੂਬਾ ਸਰਕਾਰ ਵੱਲੋਂ ਬਠਿੰਡਾ, ਸੰਗਰੂਰ, ਜਲੰਧਰ, ਲੁਧਿਆਣਾ ਅਤੇ ਪਠਾਨਕੋਟ ਵਿਖੇ ਪੰਜ ਕਾਰਡੀਅਕ ਕੇਅਰ ਸੈਂਟਰ ਸਥਾਪਿਤ ਕੀਤੇ ਜਾ ਰਹੇ ਹਨ।
ਰਾਣਾ ਨੇ ਕਿਹਾ ਚ ਇਸ ਵਿੱਚ ਜਲੰਧਰ ਸ਼ਹਿਰ ਨੂੰ ਵੀ ਪਹਿਲ ਦੇ ਅਧਾਰ ਤੇ ਰੱਖ ਕੇ ਸੈਟਰ ਸਥਾਪਤ ਕਰਨ ਲਈ ਜੋ ਚੁਣਿਆ ਗਿਆ ਹੈ ਉਸ ਲਈ ਉਹ ਮਾਨਯੋਗ ਮੁੱਖ ਮੰਤਰੀ ਪੰਜਾਬ ਤੇ ਸਿਹਤ ਮੰਤਰੀ ਸਾਹਿਬ ਦਾ ਧੰਨਵਾਦੀ ਹਾ ਇਸ ਨਾਲ ਜਿੱਥੇ ਜਲੰਧਰ ਵਾਸੀਆ ਨੂੰ ਇਸ ਸੈਟਰ ਤੋਂ ਸੁਵਿਧਾ ਮਿਲੇਗੀ ਨਾਲ ਹੀ ਜਲੰਧਰ ਸ਼ਹਿਰ ਦੇ ਨਾਲ ਲੱਗਦੇ ਸ਼ਹਿਰ ਜਿਵੇਂ ਕੀ ਕਪੂਰਥਲਾ ,ਫ਼ਿਲੋਰ ,ਫਗਵਾੜਾ ਵਾਸੀਆ ਨੂੰ ਵੀ ਇਸ ਦੀ ਸੁਵਿਧਾ ਮਿਲੇਗੀ ।
ਉਨ੍ਹਾਂ ਅੱਗੇ ਕਿਹਾ ਕਿ ਉਨ੍ਹਾਂ ਨੂੰ ਆਸ ਹੈ ਕਿ ਇਹ ਕਾਰਡੀਅਕ ਕੇਅਰ ਸੈਂਟਰ ਸੈਕੰਡਰੀ ਅਤੇ ਟਰਸ਼ਰੀ ਪੱਧਰ ਦੀਆਂ ਸਿਹਤ ਸੇਵਾਵਾਂ ਨੂੰ ਆਮ ਲੋਕਾਂ ਤੱਕ ਪਹੁੰਚਾਉਣ ਵਿੱਚ ਇੱਕ ਅਹਿਮ ਕਦਮ ਸਾਬਤ ਹੋਣਗੇ ਅਤੇ ਅਜਿਹੇ ਲੋਕਾਂ ਨੂੰ ਆਪਣੀ ਜ਼ਿੰਦਗੀ ਦੀ ਸਾਰੀ ਜਮਾਂ ਪੂੰਜੀ ਇਲਾਜ ’ਤੇ ਖਰਚ ਨਹੀਂ ਕਰਨੀ ਪਵੇਗੀ।ਮਰੀਜ਼ਾਂ ਨੂੰ ਰਿਆਇਤੀ ਦਰਾਂ ‘ਤੇ ਸੇਵਾਵਾਂ ਮੁਹੱਈਆ ਕਰਵਾਈਆਂ ਜਾਣਗੀਆਂ।