ਭਮਾਰਸੀ ਦਾਣਾ ਮੰਡੀ ਵਿਖੇ ਪੈਡੀ ਦੀ ਖਰੀਦ ਸ਼ੁਰੂ ਕਰਵਾਉਂਦੇ ਹੋਏ ਵਿਧਾਇਕ ਲਖਵੀਰ ਸਿੰਘ ਰਾਏ ਅਤੇ ਹੋਰ
ਦੀਦਾਰ ਗੁਰਨਾ
ਫਤਹਿਗੜ੍ਹ ਸਾਹਿਬ 3 ਅਕਤੂਬਰ : ਝੋਨੇ ਦਾ ਸੀਜ਼ਨ ਸ਼ੁਰੂ ਹੁੰਦਿਆਂ ਹੀ ਮੰਡੀਆਂ ਵਿੱਚ ਝੋਨੇ ਦੀ ਆਮਦ ਨੇ ਰਫ਼ਤਾਰ ਫੜ ਲਈ ਹੈ , ਜਿਸ ਦੇ ਚੱਲਦਿਆਂ ਫਤਹਿਗੜ੍ਹ ਸਾਹਿਬ ਦੇ ਵਿਧਾਇਕ ਐਡਵੋਕੇਟ ਲਖਵੀਰ ਸਿੰਘ ਰਾਏ ਵੱਲੋਂ ਅੱਜ ਭਮਾਰਸੀ ਮੰਡੀ ਵਿਖੇ ਪੈਡੀ ਦੀ ਖਰੀਦ ਸ਼ੁਰੂ ਕਰਵਾਈ ਗਈ , ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵਿਧਾਇਕ ਲਖਵੀਰ ਸਿੰਘ ਰਾਏ ਨੇ ਦੱਸਿਆ ਕਿ ਇਹ ਮੰਡੀ ਮਾਰਕਫੈੱਡ ਏਜੰਸੀ ਨੂੰ ਅਲਾਟਡ ਹੈ ਇਸ ਮੰਡੀ ਦੇ ਨਾਲ ਤਿੰਨ ਸ਼ੈੱਲਰ ਲਿੰਕ ਕੀਤੇ ਗਏ ਹਨ , ਉਨ੍ਹਾਂ ਕਿਹਾ ਕਿ ਮੰਡੀ ਦੇ ਵਿੱਚ ਆਉਣ ਵਾਲੀ ਪੈਡੀ ਦਾ ਇਕ ਇਕ ਦਾਣਾ ਚੁੱਕਿਆ ਜਾਵੇਗਾ, ਕਿਸਾਨ ਭਰਾਵਾਂ ਨੂੰ ਕਿਸੇ ਤਰ੍ਹਾਂ ਦੀ ਸਮੱਸਿਆ ਨਹੀਂ ਆਉਣ ਦੇਵਾਂਗੇ , ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦਾ ਉਦੇਸ਼ ਖੇਤੀ ਦੇ ਕਿੱਤੇ ਨੂੰ ਖੁਸ਼ਹਾਲ ਬਣਾਉਣਾ ਹੈ ਇਸ ਲਈ ਇਸ ਨੂੰ ਪ੍ਰਫੁੱਲਤ ਕਰਨ ਦੇ ਲਈ ਜੀਅ ਤੋੜ ਯਤਨ ਕੀਤੇ ਜਾ ਰਹੇ ਹਨ , ਇਸ ਮੌਕੇ ਏ ਐਫ ਐਸ ਓ ਕੇਵਲ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਿਛਲੇ ਸੀਜ਼ਨ ਦੌਰਾਨ ਇਸ ਮੰਡੀ ਵਿਚ 75900 ਐਮਟੀ ਖਰੀਦ ਕੀਤੀ ਗਈ ਸੀ ਅਤੇ ਇਸ ਵਾਰ ਵੀ ਉਕਤ ਟੀਚਾ ਪੂਰਾ ਕਰਨ ਦੀ ਸੰਭਾਵਨਾ ਹੈ , ਇਸ ਮੌਕੇ ਹੋਰਨਾਂ ਤੋਂ ਇਲਾਵਾ ਭੁਪਿੰਦਰ ਸਿੰਘ ਨਿਰੀਖਕ ਪਨਗ੍ਰੇਨ, ਜੱਗੀ ਇੰਸਪੈਕਟਰ ਮਾਰਕਫੈੱਡ, ਬਲਜੀਤ ਸਿੰਘ ਭੱਟੀ ਸੈਕਟਰੀ ਮਾਰਕੀਟ ਕਮੇਟੀ, ਸਵਰਨ ਸਿੰਘ ਜ਼ਿਲ੍ਹਾ ਮੰਡੀ ਅਫਸਰ, ਗੁਰਸਤਿੰਦਰ ਸਿੰਘ ਜੱਲ੍ਹਾ ਪਰਮਜੀਤ ਸਿੰਘ ਗੁਰਮੀਤ ਜੱਗਾ ਲਖਵੀਰ ਭਮਾਰਸੀ ਬਲਵਿੰਦਰ ਸਿੰਘ ਰਾਜਵੰਤ ਸਿੰਘ ਕੁਲਜੀਤ ਸਿੰਘ ਆਦਿ ਵੀ ਹਾਜ਼ਰ ਸਨ