← ਪਿਛੇ ਪਰਤੋ
ਥਰਮਲ ਪਲਾਂਟ ਰੂਪਨਗਰ ਵਿਖੇ ਅੱਗ ਨਾਲ 10 ਝੁੱਗੀਆਂ ਸੜੀਆਂ
ਰੂਪਨਗਰ, 05 ਅਕਤੂਬਰ 2022
ਰੂਪਨਗਰ ਥਰਮਲ ਪਲਾਂਟ ਦੇ ਅੰਦਰ ਝੁੱਗੀਆਂ ਵਿੱਚ ਅੱਗ ਲੱਗਣ ਨਾਲ 10 ਦੇ ਲਗਭਗ ਝੁੱਗੀਆਂ ਸੜ ਗਈਆਂ। ਮੰਗਲਵਾਰ ਦੇਰ ਰਾਤ ਨੂੰ ਲੱਗੀ ਤੇ ਅੱਗ ਲੱਗਣ ਦੇ ਕਾਰਨਾਂ ਦਾ ਅਜੇ ਤੱਕ ਕੁੱਝ ਪਤਾ ਨਹੀਂ ਲੱਗ ਸਕਿਆ ਹੈ । ਇਸ ਦੌਰਾਨ ਇਕ ਸਵਿੱਫਟ ਕਾਰ ਤੇ ਮੋਟਰਸਾਈਕਲ ਸਮੇਤ ਕਈ ਸਾਈਕਲ ਵੀ ਸੜ ਗਏ। ਜਾਣਕਾਰੀ ਅਨੁਸਾਰ ਇੰਨਾਂ ਝੁੱਗੀਆਂ ਵਿੱਚ ਰਹਿ ਰਹੇ ਪਰਿਵਾਰ ਕੇਵਲ ਆਪਣੀ ਤੇ ਆਪਣੇ ਬੱਚਿਆਂ ਦੀ ਜਾਨ ਹੀ ਬਚਾ ਪਾਏ ਜਦਕਿ ਇੰਨਾਂ ਦਾ ਸਾਰਾ ਸਮਾਨ ਜਲ ਕੇ ਸੜ ਗਿਆ।
Total Responses : 863