ਸਰਕਾਰੀ ਸਕੂਲ ਦਾ ਟੀਚਰ, ਇੱਕ ਸਾਥੀ ਸਮੇਤ ਬੁਲਟ ਮੋਟਰ ਸਾਈਕਲ ਤੇ ਹੈਰੋਇਨ ਸਮੇਤ ਗ੍ਰਿਫਤਾਰ
ਤਲਵੰਡੀ ਸਾਬੋ, 5 ਅਕਤੂਬਰ 2022 - ਵਿਧਾਨ ਸਭਾ ਹਲਕਾ ਤਲਵੰਡੀ ਸਾਬੋ ਅੰਦਰ ਇੱਥੇ ਬੀਤੇ ਦਿਨ ਹਲਕੇ ਦੀ ਵਿਧਾਇਕਾ ਬਲਜਿੰਦਰ ਕੌਰ ਦੇ ਪਿੰਡ ਵਿਚ ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਮੌਤ ਹੋ ਗਈ। ਉਥੇ ਹੀ ਅੱਜ ਤਲਵੰਡੀ ਸਾਬੋ ਪੁਲਿਸ ਨੇ ਸਰਕਾਰੀ ਸਕੂਲ ਦੇ ਸਪੋਰਟਸ ਅਧਿਆਪਕ ਨੂੰ ਇੱਕ ਸਾਥੀ ਸਮੇਤ ਬੁੱਲਟ ਮੋਟਰ ਸਾਈਕਲ ਤੇ ਹੈਰੋਇਨ ਸਮੇਤ ਕਾਬੂ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ। ਪੁਲਿਸ ਨੇ ਮਾਮਲਾ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ ਪਰ ਬੱਚਿਆਂ ਨੂੰ ਖੇਡ ਵੱਲ ਪ੍ਰੇਰਿਤ ਕਰਨ ਵਾਲੇ ਅਧਿਆਪਕ ਤੋਂ ਹੈਰੋਇਨ ਬਰਾਮਦ ਇਲਾਕੇ ਵਿਚ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ।
ਤਲਵੰਡੀ ਸਾਬੋ ਪੁਲਿਸ ਦੀ ਹਿਰਾਸਤ ਵਿੱਚ ਆਪਣਾ ਮੂੰਹ ਛੁਪਾ ਰਹੇ ਇਹ ਦੋਵੇਂ ਦੋਸ਼ੀਆਂ ਨੂੰ ਪੁਲਿਸ ਨੇ ਨਾਕਾਬੰਦੀ ਦੌਰਾਨ 3 ਗ੍ਰਾਮ ਹੈਰੋਇਨ ਸਮੇਤ ਕਾਬੂ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ, ਪਰ ਇਸ ਮਾਮਲੇ ਦੀ ਵਿਲੱਖਣਤਾ ਇਹ ਹੈ ਕਿ ਫੜੇ ਗਏ ਦੋਵੇਂ ਕਥਿਤ ਦੋਸ਼ੀਆਂ ਵਿਚ ਇਕ ਕਥਿਤ ਦੋਸ਼ੀ ਤਲਵੰਡੀ ਸਾਬੋ ਦੇ ਹਰਿਆਣਾ ਨਾਲ ਲਗਦੇ ਪਿੰਡ ਨਥੇਹਾ ਦੇ ਸਰਕਾਰੀ ਸੀਨੀਅਰ ਸਕੈਂਡਰੀ ਸਕੂਲ ਵਿਚ ਸਪੋਰਟਸ ਅਧਿਆਪਕ (DP) ਦੀ ਨੌਕਰੀ ਕਰਦਾ ਹੈ।
ਪੁਲਿਸ ਨੇ ਇਹਨਾਂ ਨੂੰ ਉਸ ਨੇ ਕਾਬੂ ਕੀਤਾ ਜਦੋਂ ਇਹ ਦੋਵੇਂ ਆਪਣੇ ਬੁਲਟ ਮੋਟਰ ਸਾਈਕਲ ਤੇ ਤਲਵੰਡੀ ਸਾਬੋ ਆ ਰਹੇ ਸਨ, ਵੱਖ ਵੱਖ ਨਾਕਾਬੰਦੀ ਦੌਰਾਨ ਪੁਲਿਸ ਨੇ ਸ਼ੱਕ ਦੇ ਅਧਾਰ ਤੇ ਇਨ੍ਹਾਂ ਦੀ ਤਲਾਸ਼ੀ ਲਈ 3 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ, ਤਲਵੰਡੀ ਸਾਬੋ ਪੁਲਿਸ ਨੇ ਮਾਮਲਾ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ, ਬੱਚਿਆ ਦੇ ਡੀਐਸਪੀ ਤਲਵੰਡੀ ਸਾਬੋ ਨੇ ਦੱਸਿਆ ਮਾਮਲਾ ਦਰਜ ਕਰ ਕੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਕਥਿੱਤ ਆਰੋਪੀਆਂ ਤੋਂ ਪੁੱਛਗਿੱਛ ਕੀਤੀ ਜਾਵੇਗੀ ਕਿ ਕਿੱਥੋਂ ਲਿਆ ਰਹੇ ਸੀ।