ਵਿਧਾਇਕ ਲਖਵੀਰ ਸਿੰਘ ਰਾਏ ਦੇ ਨਾਲ ਇੰਸਪੈਕਟਰ ਯੂਨੀਅਨ ਦੇ ਆਗੂ ਅਤੇ ਹੋਰ
ਦੀਦਾਰ ਗੁਰਨਾ
ਫਤਹਿਗੜ੍ਹ ਸਾਹਿਬ 5 ਅਕਤੂਬਰ : ਝੋਨੇ ਦੀ ਖਰੀਦ ਨੂੰ ਲੈ ਕੇ ਅਮਲੋਹ ਤੋਂ ਵਿਧਾਇਕ ਗੁਰਿੰਦਰ ਸਿੰਘ ਗੈਰੀ ਵੜਿੰਗ ਅਤੇ ਫੂਡ ਸਪਲਾਈ ਇੰਸਪੈਕਟਰ ਗੁਰਪ੍ਰੀਤ ਸਿੰਘ ਵਿਚਕਾਰ ਚੱਲ ਰਿਹਾ ਵਿਵਾਦ ਆਖਰਕਾਰ ਖਤਮ ਹੋ ਗਿਆ , ਫਤਹਿਗੜ੍ਹ ਸਾਹਿਬ ਤੋਂ ਵਿਧਾਇਕ ਐਡਵੋਕੇਟ ਲਖਵੀਰ ਸਿੰਘ ਰਾਏ ਨੇ ਦੋਵੇਂ ਧਿਰਾਂ ਵਿਚਕਾਰ ਮਤਭੇਦ ਦੂਰ ਕਰਵਾ ਦਿੱਤੇ, ਜਿਸ ਕਾਰਨ ਇੰਸਪੈਕਟਰ ਯੂਨੀਅਨ ਨੇ ਹੜਤਾਲ ਵਾਪਸ ਲੈ ਕੇ ਖਰੀਦ ਸ਼ੁਰੂ ਕਰਨ ਦਾ ਐਲਾਨ ਕੀਤਾ , ਇਸ ਮੌਕੇ ਵਿਧਾਇਕ ਲਖਵੀਰ ਸਿੰਘ ਰਾਏ ਨੇ ਕਿਹਾ ਕਿ ਦੋਨਾਂ ਧਿਰਾਂ ਦੇ ਵਿਚ ਮਿਸ ਅੰਡਰਸਟੈਂਡਿੰਗ ਦਾ ਮਸਲਾ ਸੀ, ਜਿਸ ਨੂੰ ਬੈਠ ਕੇ ਸੁਲਝਾ ਲਿਆ ਗਿਆ ਹੈ , ਉਨ੍ਹਾਂ ਕਿਹਾ ਕਿ ਸਰਕਾਰ ਚਲਾਉਣ ਦੇ ਲਈ ਮੁਲਾਜ਼ਮਾਂ ਦਾ ਸੰਤੁਸ਼ਟ ਹੋਣਾ ਵੀ ਜ਼ਰੂਰੀ ਹੈ , ਤਾਂ ਹੀ ਆਮ ਲੋਕਾਂ ਨੂੰ ਚੰਗੀਆਂ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਸਕਦੀਆਂ ਹਨ , ਇੰਸਪੈਕਟਰ ਗੁਰਮੀਤ ਸਿੰਘ ਨੇ ਕਿਹਾ ਕਿ ਇਹ ਮਸਲਾ ਖਰੀਦ ਦਾ ਨਹੀਂ ਬਲਕਿ ਮਾਣ ਸਨਮਾਨ ਦਾ ਸੀ , ਇੱਕ ਪਰਿਵਾਰ ਚ ਮਤਭੇਦ ਹੋ ਗਏ ਸੀ ਜੋ ਦੂਰ ਹੋ ਗਏ ਹਨ , ਉਹ ਪਹਿਲਾਂ ਦੀ ਤਰ੍ਹਾਂ ਖਰੀਦ ਕਰਨਗੇ ਅਤੇ ਕਿਸੇ ਵੀ ਤਰ੍ਹਾਂ ਦੀ ਗੱਲ ਮਨ ਅੰਦਰ ਨਹੀਂ ਰੱਖੀ ਜਾਵੇਗੀ , ਇੰਸਪੈਕਟਰ ਯੂਨੀਅਨ ਜਿਲ੍ਹਾ ਪ੍ਰਧਾਨ ਸੰਦੀਪ ਕੌਰ ਨੇ ਕਿਹਾ ਕਿ ਦੋਵੇਂ ਧਿਰਾਂ ਦਾ ਮਸਲਾ ਹੱਲ ਹੋ ਗਿਆ ਹੈ , ਹੁਣ ਕਿਸੇ ਵੀ ਤਰ੍ਹਾਂ ਦੀ ਕੋਈ ਗੱਲ ਬਾਕੀ ਨਹੀਂ ਰਹੀ ਹੈ , ਹੁਣ ਉਹ ਖਰੀਦ ਕਰਨਗੇ , ਇਸ ਮੌਕੇ ਹੋਰਨਾਂ ਤੋਂ ਇਲਾਵਾ ਗੁਰਮੀਤ ਸਿੰਘ ਇੰਸਪੈਕਟਰ, ਕੇਵਲ ਸਿੰਘ ਏ ਐੱਫ ਐੱਸ ਓ, ਇੰਸਪੈਕਟਰ ਭੁਪਿੰਦਰ ਸਿੰਘ ਆਦਿ ਵੀ ਹਾਜ਼ਰ ਸਨ
ਕਿ ਸੀ ਮਸਲਾ ? ਜ਼ਿਕਰਯੋਗ ਹੈ ਕਿ ਬੀਤੇ ਦਿਨੀਂ ਇੰਸਪੈਕਟਰ ਗੁਰਪ੍ਰੀਤ ਸਿੰਘ ਅਤੇ ਵਿਧਾਇਕ ਗੈਰੀ ਵੜਿੰਗ ਦੇ ਵਿਚਕਾਰ ਵਿਵਾਦ ਪੈਦਾ ਹੋ ਗਿਆ ਸੀ ਜਿਸ ਕਾਰਨ ਵੱਖ ਵੱਖ ਏਜੰਸੀਆਂ ਦੇ ਇੰਸਪੈਕਟਰ ਸਾਂਝੇ ਤੌਰ ਤੇ ਹੜਤਾਲ ਤੇ ਚਲੇ ਗਏ ਸਨ