ਮਾਨਸਾ CIA ਸਟਾਫ ਨੂੰ ਮਿਲਿਆ ਨਵਾਂ ਇੰਚਾਰਜ
- ਗੈਂਗਸਟਰ ਟੀਨੂ ਦੇ ਫਰਾਰ ਹੋਣ ਤੋਂ ਬਾਅਦ ਸੀਆਈਏ ਇੰਚਾਰਜ ਕੀਤਾ ਗਿਆ ਸੀ ਬਰਖਾਸਤ
ਸੰਜੀਵ ਜਿੰਦਲ
ਮਾਨਸਾ, 5 ਅਕਤੂਬਰ 2022 : ਮਾਨਸਾ ਸੀਆਈਏ ਸਟਾਫ ਦਾ ਨਵਾਂ ਇੰਚਾਰਜ ਲਗਾ ਦਿੱਤਾ ਗਿਆ ਹੈ। ਇੰਸਪੈਕਟਰ ਜਗਦੀਸ਼ ਕੁਮਾਰ ਨੂੰ ਇੰਚਾਰਜ ਲਗਾਇਆ ਗਿਆ ਹੈ। ਜ਼ਿਕਰਯੋਗ ਹੈ ਕਿ ਗੈਂਗਸਟਰ ਟੀਨੂ ਦੇ ਫਰਾਰ ਹੋਣ ਤੋਂ ਬਾਅਦ ਦੋਸ਼ੀ ਇੰਸਪੈਕਟਰ ਪ੍ਰਿਤਪਾਲ ਸਿੰਘ ਨੂੰ ਬਰਖਾਸਤ ਕਰ ਦਿੱਤਾ ਗਿਆ ਸੀ। ਪੁਲਿਸ ਨੇ ਪ੍ਰਿਤਪਾਲ ਉਤੇ ਕੇਸ ਦਰਜ ਕਰਕੇ ਗ੍ਰਿਫਤਾਰ ਕਰ ਲਿਆ ਸੀ। ਇਸ ਤੋਂ ਬਾਅਦ ਖਾਲੀ ਹੋਈ ਇਸ ਸੀਟ ਉਤੇ ਹੁਣ ਨਵਾਂ ਇੰਚਾਰਜ ਲਗਾਇਆ ਗਿਆ ਹੈ।