ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਹਾਲਤ ਵਿਗੜੀ, ਪਰਿਵਾਰ ਨੇ ਪੁਲਿਸ ਤੇ ਸਰਕਾਰ ਨੂੰ ਘੇਰਿਆ
ਬਾਬੂਸ਼ਾਹੀ ਨੈਟਵਰਕ
ਬਠਿੰਡਾ, 23 ਨਵੰਬਰ 2022- ਬਠਿੰਡਾ ਵਿਚ ਇਕ 18 ਸਾਲ ਦੇ ਨੌਜਵਾਨ ਦੀ ਨਸ਼ੇ ਦੀ ਓਵਰਡੋਜ਼ ਨਾਲ ਸਿਹਤ ਖਰਾਬ ਹੋ ਗਈ ਅਤੇ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ। ਨੌਜਵਾਨ ਦੇ ਪਰਿਵਾਰ ਦੇ ਮੈਂਬਰਾਂ ਨੇ ਦੋਸ਼ ਲਾਇਆ ਕਿ ਪੁਲਿਸ ਵਲੋਂ ਨਸ਼ਾ ਵੇਚਣ ਵਾਲਿਆਂ ਦੇ ਖਿਲਫ ਕਾਰਵਾਈ ਨਹੀਂ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਮੁਹੱਲੇ ਵਿਚ ਇਕ ਔਰਤ ਨਸ਼ਾ ਵੇਚਦੀ ਹੈ। ਉਨ੍ਹਾਂ ਨੇ ਨਸ਼ਾ ਵਿਕਣ ਨੂੰ ਲੈ ਕੇ ਪੰਜਾਬ ਸਰਕਾਰ ਅਤੇ ਪੁਲਿਸ ਦੀ ਕਾਰਗੁਜਾਰੀ ਉਤੇ ਸਵਾਲ ਚੁੱਕੇ ਹਨ।