ਪੰਜਾਬ ਰਾਜ ਅੰਤਰ ਜ਼ਿਲ੍ਹਾ ਸਕੂਲ ਖੇਡਾਂ ਫਰੀਦਕੋਟ 'ਚ ਸ਼ਾਨੋਸ਼ੌਕਤ ਨਾਲ ਸ਼ੁਰੂ
ਸਟੇਟ ਐਵਾਰਡੀ ਧਰਮਿੰਦਰ ਸਿੰਘ ਅਤੇ ਪਰਮਿੰਦਰ ਸਿੰਘ ਨੂੰ ਕੀਤਾ ਵਿਸ਼ੇਸ਼ ਰੂਪ ਚ ਸਨਮਾਨਿਤ
ਪਰਵਿੰਦਰ ਸਿੰਘ ਕੰਧਾਰੀ, ਬਾਬੂਸ਼ਾਹੀ ਨੈਟਵਰਕ
ਫਰੀਦਕੋਟ 23 ਨਵੰਬਰ 2022- 66ਵੀਆਂ ਪੰਜਾਬ ਰਾਜ ਅੰਤਰ ਜ਼ਿਲਾ ਸਕੂਲ ਖੇਡਾਂ ਅੱਜ ਨਹਿਰੂ ਸਟੇਡੀਅਮ ਫਰੀਦਕੋਟ ਵਿਖੇ ਸ਼ਾਨੋ ਸ਼ੌਕਤ ਨਾਲ ਸ਼ੁਰੂ ਹੋ ਗਈਆਂ ਹਨ। ਇਸ ਮੌਕੇ ਸਪੀਕਰ ਪੰਜਾਬ ਵਿਧਾਨ ਸਭਾ ਕੁਲਤਾਰ ਸਿੰਘ ਸੰਧਵਾਂ, ਵਿਧਾਇਕ ਫਰੀਦਕੋਟ ਗੁਰਦਿੱਤ ਸਿੰਘ ਸੇਖੋਂ ਅਤੇ ਵਿਧਾਇਕ ਜੈਤੋ ਅਮੋਲਕ ਸਿੰਘ ਨੇ ਵਿਸ਼ੇਸ਼ ਤੌਰ ਤੇ ਸ਼ਿਰਕਤ ਕਰਕੇ ਖਿਡਾਰੀਆਂ ਦੀ ਹੌਂਸਲਾ ਅਫ਼ਜਾਈ ਕਰਦਿਆਂ ਖਿਡਾਰੀਆਂ ਨੂੰ ਖੇਡ ਭਾਵਨਾ ਨਾਲ ਖੇਡਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਐਸ.ਐਸ.ਪੀ.ਰਾਜਪਾਲ ਸਿੰਘ ਸੰਧੂ, ਅਮਰਜੀਤ ਸਿੰਘ ਸੰਦੋਹਾ ਸਾਬਕਾ ਵਿਧਾਇਕ, ਜ਼ਿਲਾ ਸਿੱਖਿਆ ਅਫ਼ਸਰ ਸੈਕੰਡਰੀ ਸ਼੍ਰੀ ਸ਼ਿਵਰਾਜ ਕਪੂਰ, ਉਪ ਜ਼ਿਲਾ ਸਿੱਖਿਆ ਅਫਸਰ ਸੈਕੰਡਰੀ ਸ੍ਰੀ ਪ੍ਰਦੀਪ ਦਿਉੜਾ, ਉਪ ਜਿਲਾ ਸਿੱਖਿਆ ਅਫਸਰ ਐਲੀਮੈਂਟਰੀ ਸ੍ਰੀ ਪਵਨ ਕੁਮਾਰ, ਜਿਲਾ ਖੇਡ ਅਫਸਰ ਸ੍ਰੀ ਪਰਮਿੰਦਰ ਸਿੰਘ ਸਿੱਧੂ, ਸੁਖਵੰਤ ਸਿੰਘ ਪੱਕਾ ਜ਼ਿਲਾ ਪ੍ਰਧਾਨ ਯੂਥ ਵਿੰਗ ਆਮ ਆਦਮੀ ਪਾਰਟੀ ਅਤੇ ਸੀਨੀਅਰ ਆਗੂ ਆਮ ਆਦਮੀ ਪਾਰਟੀ ਅਮਨਦੀਪ ਸਿੰਘ ਬਾਬਾ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।
ਇਸ ਮੌਕੇ ਕੁਲਦੀਪ ਸਿੰਘ ਗਿੱਲ ਜ਼ਿਲਾ ਮੈਂਟਰ-ਕਮ-ਸਪੋਰਟਸ ਕੋਆਰਡੀਨੇਟਰ ਨੇ ਸਭ ਨੂੰ ਜੀ ਆਇਆਂ ਨੂੰ ਆਖਿਆ। ਇਸ ਮੌਕੇ ਸਪੀਕਰ ਪੰਜਾਬ ਵਿਧਾਨ ਸਭਾ ਕੁਲਤਾਰ ਸਿੰਘ ਸੰਧਵਾਂ ਨੇ ਆਪਣੇ ਸੰਬੋਧਨ ਚ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਪ ਸਰਕਾਰ ਨੇ ਇਕ ਮਿਸਾਲੀ ਪਹਿਲਕਦਮੀ ਕਰਦਿਆਂ ਸ਼ਹੀਦ ਭਗਤ ਸਿੰਘ ਯੁਵਾ ਪੁਰਸਕਾਰ ਮੁੜ ਸ਼ੁਰੂ ਕੀਤਾ ਹੈ, ਜੋ ਹਰ ਸਾਲ 46 ਨੌਜਵਾਨਾਂ ਨੂੰ ਵੱਖ-ਵੱਖ ਖੇਤਰਾਂ ਚ ਸ਼ਾਨਦਾਰ ਯੋਗਦਾਨ ਪਾਉਣ ਲਈ ਦਿੱਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਪੁਰਸਕਾਰ ਜੇਤੂਆਂ ਨੂੰ ਪ੍ਰੰਸ਼ਸਾ ਪੱਤਰ ਸਮੇਤ 51 ਹਜ਼ਾਰ ਰੁਪਏ ਦੀ ਨਕਦ ਰਾਸ਼ੀ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਅਗਵਾਈ ਚ ਪੰਜਾਬ ਵਿੱਚ ਖੇਡ ਢਾਂਚਾ ਮਜ਼ਬੂਤ ਕਰਕੇ ਪੰਜਾਬ ਨੂੰ ਖੇਡਾਂ ਦੇ ਖੇਤਰ ਚ ਫਿਰ ਤੋਂ ਨੰਬਰ ਇੱਕ ਸੂਬਾ ਬਣਾਉਣ ਲਈ ਯਤਨ ਕੀਤੇ ਜਾ ਰਹੇ ਹਨ। ਪੰਜਾਬ ਸਰਕਾਰ ਵੱਲੋਂ ਸਕੂਲਾਂ ਦੇ ਪ੍ਰਾਇਮਰੀ ਪੱਧਰ ਤੋਂ ਹੀ ਬੱਚਿਆਂ ਨੂੰ ਖੇਡਾਂ ਪ੍ਰਤੀ ਆਕਰਸ਼ਿਤ ਕਰਨ ਲਈ ਬਲਾਕ ਤੇ ਜ਼ਿਲਾ ਪੱਧਰੀ ਤੇ ਰਾਜ ਪੱਧਰੀ ਖੇਡਾਂ ਦਾ ਆਯੋਜਨ ਕੀਤਾ ਜਾਂਦਾ ਹੈ।
ਇਸ ਮੌਕੇ ਵਿਧਾਇਕ ਫਰੀਦਕੋਟ ਗੁਰਦਿੱਤ ਸਿੰਘ ਸੇਖੋਂ ਅਤੇ ਵਿਧਾਇਕ ਜੈਤੋ ਅਮੋਲਕ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਆਪਣੇ ਸਥਾਪਤੀ ਸਮੇਂ ਤੋਂ ਹੀ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਵੱਡੇ ਉਪਰਾਲੇ ਸ਼ੁਰੂ ਕੀਤੇ ਹਨ ਅਤੇ ਖੇਡਾਂ ਵਤਨ ਪੰਜਾਬ ਦੀਆਂ ਵਰਗੇ ਵੱਡੇ ਈਵੈਂਟ ਕਰਵਾਏ ਹਨ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਪੰਜਾਬ ਖੇਡਾਂ ਵਿੱਚ ਨਵੀਆਂ ਬੁਲੰਦੀਆਂ ਨੂੰ ਛੂਹੇਗਾ ਤੇ ਅਜਿਹੀਆਂ ਖੇਡਾਂ ਛੋਟੇ ਖਿਡਾਰੀਆਂ ਨੂੰ ਆਪਣੀ ਪ੍ਰਤਿਭਾ ਨਿਖਾਰਨ ਵਿੱਚ ਵੀ ਵੱਡੇ ਪਲੇਟਫਾਰਮ ਮੁਹੱਈਆ ਕਰਾਉਣਗੀਆਂ। ਉਨ੍ਹਾਂ ਕਿਹਾ ਕਿ ਇਸ ਨਾਲ ਖੇਡਾਂ ਦੀ ਨਰਸਰੀ ਤਿਆਰ ਹੋਵੇਗੀ ਤੇ ਇਹ ਖਿਡਾਰੀ ਰਾਜ, ਰਾਸ਼ਟਰੀ ਤੇ ਅੰਤਰਰਾਸ਼ਟਰੀ ਪੱਧਰ ਤੇ ਨਾਮਨਾ ਖੱਟ ਕੇ ਆਪਣਾ ਤੇ ਦੇਸ਼ ਦਾ ਨਾਮ ਰੋਸ਼ਨ ਕਰਨਗੇ।
ਇਸ ਮੌਕੇ ਜ਼ਿਲ੍ਵਾ ਸਿੱਖਿਆ ਅਫਸਰ ਸ਼ਿਵਰਾਜ ਕਪੂਰ, ਜ਼ਿਲਾ ਮੈਂਟਰ ਖੇਡਾਂ-ਕਮ-ਸਪੋਰਟਸ ਕੋਆਰਡੀਨੇਟਰ ਨੇ ਸਾਂਝੇ ਰੂਪ ਚ ਦੱਸਿਆ ਕਿ ਫਰੀਦਕੋਟ ਵਿਖੇ 27 ਨਵੰਬਰ 2022 ਤੱਕ ਪੰਜਾਬ ਅੰਤਰ ਜ਼ਿਲਾ ਸਕੂਲ ਟੂਰਨਾਮੈਂਟ ਕਰਵਾਏ ਜਾ ਰਹੇ ਹਨ। ਇਸ ਚ ਪੰਜਾਬ ਦੇ ਵੱਖ-ਵੱਖ ਜ਼ਿਲਿਆਂ ਦੇ ਸਕੂਲਾਂ ਤੋਂ ਕਿ੍ਰਕਟ ਅੰਡਰ-19 ਲੜਕੀਆਂ, ਹੈਂਡਬਾਲ ਅੰਡਰ 14-17 ਲੜਕੇ-ਲੜਕੀਆਂ ਅਤੇ ਬਾਲ ਸ਼ੂਟਿੰਗ ਅੰਡਰ-17 ਲੜਕੇ-ਲੜਕੀਆਂ ਭਾਗ ਲੈਣਗੇ। ਇਸ ਤੋਂ ਪਹਿਲਾ ਲਵਨੀਤ ਕੌਰ ਹੈਂਡਬਾਲ ਨੈਸ਼ਨਲ ਖਿਡਾਰਣ ਨੇ ਖਿਡਾਰੀਆਂ ਨੂੰ ਖੇਡਾਂ ਖੇਡ ਭਾਵਨਾ ਨਾਲ ਖੇਡਣ ਅਤੇ ਅਨੁਸ਼ਾਸ਼ਨ ਚ ਰਹਿਕੇ ਖੇਡਣ ਦੀ ਸਹੁੰ ਚੁਕਾਈ। ਨੈਸ਼ਨਲ ਖਿਡਾਰੀ ਗੁਰਟੇਕ ਸਿੰਘ ਗਿੱਲ ਨੇ ਮਾਰਚ ਪਾਸਟ ਦੀ ਅਗਵਾਈ ਕੀਤੀ। ਇਸ ਮੌਕੇ ਡਾ.ਮਹਿੰਦਰ ਬਰਾੜ ਸਾਂਭੀ ਸਰਕਾਰੀ ਕੰਨਿਆ ਸਮਾਰਟ ਸਕੂਲ ਫ਼ਰੀਦਕੋਟ, ਡਾ.ਚੰਦਾ ਸਿੰਘ ਮਰਵਾਹ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਕੋਟਕਪੂਰਾ ਦੀਆਂ ਵਿਦਿਆਰਥਣਾਂ ਵੱਲੋਂ ਮਨਮੋਹਕ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਗਿਆ। ਡੀ.ਪੀ.ਈ.ਜਤਿੰਦਰ ਭੋਲਾ ਨੇ ਸੱਭਿਅਕ ਗੀਤ ਰਾਹੀਂ ਖੂਬ ਰੰਗ ਬੰਨਿਆ। ਗੁਰੂ ਤੇਗ ਬਹਦਾਰ ਮਿਸ਼ਨ ਸੀਨੀਅਰ ਸੈਕੰਡਰੀ ਸਕੂਲ ਫ਼ਰੀਦਕੋਟ ਨੇ ਖੂਬਸੂਰਤ ਰੰਗੋਲੀ ਤਿਆਰ ਕੀਤੀ, ਮਹਿਮਾਨਾਂ ਦੇ ਬੈਂਜ ਲਗਾਉਣ ਦੀ ਰਸਮ ਅਦਾ ਕੀਤੀ। ਪ੍ਰੋਗਰਾਮ ਦਾ ਮੰਚ ਸੰਚਾਲਨ ਜਸਬੀਰ ਸਿੰਘ ਜੱਸੀ ਜ਼ਿਲਾ ਮੀਡੀਆ ਕੋਆਰਡੀਨੇਟਰ ਫ਼ਰੀਦਕੋਟ ਨੇ ਕੀਤਾ।
ਇਸ ਮੌਕੇੇ ਧਰਮਿੰਦਰ ਸਿੰਘ ਸਟੇਟ ਐਵਾਰਡੀ, ਪਰਮਿੰਦਰ ਸਿੰਘ ਸਟੇਟ ਐਵਾਰਡੀ, ਪਰਮਿੰਦਰ ਸਿੰਘ ਸਿੱਧੂ ਜ਼ਿਲਾ ਖੇਡ ਅਫ਼ਸਰ ਫ਼ਰੀਦਕੋਟ, ਅਮਨਦੀਪ ਸਿੰਘ ਬਾਬਾ ਸੀਨੀਅਰ ਆਗੂ ਆਮ ਆਦਮੀ ਪਾਰਟੀ, ਬਲਜੀਤ ਸਿੰਘ ਬਰਾੜ ਰਿਟਾਇਡ ਮੰਡਲ ਸਿੱਖਿਆ ਅਫ਼ਸਰ, ਕੌਰ ਸਿੰਘ ਜਨਰਲ ਸਕੱਤਰ ਸ਼ੂਟਿੰਗ ਬਾਸਕਟਬਾਲ ਪੰਜਾਬ, ਬਲਵਿੰਦਰ ਸਿੰਘ ਸੇਖੋਂ, ਬਲਦੇਵ ਰਾਜ ਤੇਰੀਆ, ਜਨਿੰਦਰ ਜੈਨ, ਪ੍ਰਭਦੀਪ ਸਿੰਘ ਚਾਵਲਾ, ਪਿ੍ਰੰਸੀਪਲ ਸੁਰੇਸ਼ ਅਰੋੜਾ ਪ੍ਰਧਾਨ ਕਿ੍ਰਸ਼ਨਾਂਵੰਤੀ ਸੇਵਾ ਸੁਸਾਇਟੀ ਫ਼ਰੀਦਕੋਟ, ਇਕਬਾਲ ਸਿੰਘ ਡੋਡ ਪ੍ਰਧਾਨ ਟਰੱਕ ਯੂਨੀਅਨ ਬਾਜਾਖਾਨਾ,ਅਮਨਦੀਪ ਸਿੰਘ-ਮਨੀ ਧਾਲੀਵਾਲ ਪੀ.ਏ.ਸਪੀਕਰ ਵਿਧਾਨ ਸਭਾ ਪੰਜਾਬ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ।
ਇਸ ਮੌਕੇ ਸੁਖਚੈਨ ਸਿੰਘ ਗਿੱਲ ਰਿਟਾਇਡ ਜ਼ਿਲਾ ਸਿੱਖਿਆ ਅਫ਼ਸਰ ਫ਼ਰੀਦਕੋਟ,ਅੰਮਿ੍ਰਤ ਅਰੋੜਾ ਰਿਟਾਇਡ ਨਾਇਬ ਤਹਿਸੀਲਦਾਰ, ਬਲਜੀਤ ਸਿੰਘ ਬਰਾੜ,ਪ੍ਰਿੰਸੀਪਲ ਜਗਜੀਸ ਰਾਏ, ਜਸਬੀਰ ਸਿੰਘ ਸੰਧੂ ਰਿਟਾਇਡ ਹੈਡ ਮਾਸਟਰ, ਡਾਕਟਰ ਲਛਮਣ ਸਿੰਘ ਭਗਤੂਆਣਾ ਜ਼ਿਲਾ ਖਜ਼ਾਨਚੀ, ਕਮਲਜੀਤ ਸਿੰਘ ਐਮ.ਸੀ, ਧਰਮਜੀਤ ਸਿੰਘ ਰਾਮੇਆਣਾ ਲੋਕ ਸਭਾ ਇੰਚਾਰਜ ਫ਼ਰੀਦਕੋਟ, ਗੁਰਭੇਜ ਸਿੰਘ ਬਰਾੜ ਜੁਆਇੰਟ ਸਕੱਤਰ ਕਿਸਾਨ ਵਿੰਗ ਪੰਜਾਬ, ਨਰੇਸ਼ ਕੁਮਾਰ ਜਨਰਲ ਸਕੱਤਰ ਜ਼ਿਲਾ ਟੂਰਨਾਮੈਂਟ ਕਮੇਟੀ, ਇਕਬਾਲ ਸਿੰਘ ਚੰਦਭਾਨ, ਮਨਜਿੰਦਰ ਸਿੰਘ ਪੀ.ਟੀ.ਆਈ, ਮਨਪ੍ਰੀਤ ਸਿੰਘ ਪੀ.ਟੀ.ਆਈ, ਰਣਜੋਤ ਸਿੰਘ ਡੀ.ਪੀ.ਈ, ਚੰਦਨ ਸਿੰਘ ਡੀ.ਪੀ.ਈ, ਗੋਬਿੰਦ ਸਿੰਘ ਜਨੇਰੀਆਂ,ਸੁਖਜਿੰਦਰ ਸਿੰਘ ਸਾਭਾ, ਲੈਕਚਰਾਰ ਹਰਬੰਸ ਸਿੰਘ, ਜ਼ਿਲੇ ਦੇ ਸਮੂਹ ਪਿ੍ਰੰਸੀਪਲ, ਮੁੱਖ ਅਧਿਆਪਕ, ਮਿਡਲ ਸਕੂਲਾਂ ਦੇ ਇੰਚਾਰਜ ਅਤੇ ਖੇਡ ਪ੍ਰੇਮੀ ਵੱਡੀ ਗਿਣਤੀ ਚ ਹਾਜ਼ਰ ਸਨ।