ਭੜਕਾਊ ਭਾਸ਼ਣ ਦੇਣ ਵਾਲੇ 'ਤੇ ਹੋਵੇਗੀ ਕਾਰਵਾਈ, ਹੋਏ ਸਖ਼ਤ ਹੁਕਮ ਜਾਰੀ
ਲੁਧਿਆਣਾ, 23 ਨਵੰਬਰ 2022 - ਜੁਆਇੰਟ ਕਮਿਸ਼ਨਰ ਪੁਲਿਸ ਲੁਧਿਆਣਾ, ਆਈ ਪੀ ਐਸ ਸੌਮਿਆ ਮਿਸ਼ਰਾ ਵੱਲੋਂ ਹੁਕਮ ਜਾਰੀ ਕੀਤੇ ਗਏ ਹਨ, ਭੜਕਾਊ ਭਾਸ਼ਣ ਦੇਣ ਵਾਲੇ ਖਿਲਾਫ ਸਖਤ ਕਾਰਵਾਈ ਕੀਤੀ ਜਾਵੇ। ਉਨ੍ਹਾਂ ਨੇ ਆਪਣੇ ਜਾਰੀ ਕੀਤੇ ਹੁਕਮਾਂ 'ਚ ਕਿਹਾ ਕਿ ਕਿਸੇ ਨੂੰ ਵੀ ਸੂਬੇ ਦੀ ਸ਼ਾਂਤੀ ਭੰਗ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਜੋ ਵੀ ਹੁਕਮਾਂ ਦੀ ਉਲੰਘਣਾਂ ਕਰਦਾ ਪਾਇਆ ਗਿਆ ਉਸ ਖਿਲਾਫ ਪਰਚਾ ਦਰਜ ਕਰਕੇ ਕਾਨੂੰਨ ਮੁਤਾਬਿਕ ਸਖਤ ਕਾਰਵਾਈ ਕੀਤੀ ਜਾਵੇਗੀ।