ਰੋਟਰੀ ਕਲੱਬ ਵੱਲੋਂ ਸਕੂਲ ਸੰਧਵਾਂ ਵਿਖੇ ਅੱਖਾਂ ਦਾ ਮੁਫਤ ਕੈਂਪ ਲਾਇਆ
ਪਰਵਿੰਦਰ ਸਿੰਘ ਕੰਧਾਰੀ, ਬਾਬੂਸ਼ਾਹ ਨੈਟਵਰਕ
ਫਰੀਦਕੋਟ, 24 ਨਵੰਬਰ 2022- ਰੋਟਰੀ ਕਲੱਬ ਵੱਲੋਂ ਭਾਈ ਕਿਸ਼ਨ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਸੰਧਵਾਂ ਵਿਖੇ ਅੱਖਾਂ ਦਾ ਮੁਫਤ ਕੈਂਪ ਲਗਾਇਆ ਗਿਆ। ਇਸ ਕੈਂਪ ਵਿੱਚ 112 ਲੋਕਾਂ ਦੀਆਂ ਅੱਖਾਂ ਦਾ ਮੁਫ਼ਤ ਚੈੱਕਅਪ ਕੀਤਾ ਅਤੇ 84 ਲੋਕਾਂ ਨੂੰ ਮੁਫ਼ਤ ਐਨਕਾਂ ਵੰਡੀਆਂ। ਇਸ ਮੌਕੇ ਤੇ ਰੋਟਰੀ ਕਲੱਬ ਦੇ ਪ੍ਰਧਾਨ ਅਰਸ਼ ਸੱਚਰ ਨੇ ਕਿਹਾ ਰੋਟਰੀ ਕਲੱਬ ਵੱਲੋਂ ਚਲਾਈ ਅੱਖਾਂ ਦੇ ਮੁਫਤ ਜਾਂਚ ਕੈਂਪ ਦੀ ਮੁਹਿੰਮ ਨੂੰ 15 ਦਿਨ ਹੋ ਗਏ ਹਨ ਤੇ ਉਨ੍ਹਾਂ ਨੇ ਕਿਹਾ ਇਹ ਮੁਹਿੰਮ ਅਗਲੇ 15 ਦਿਨ ਹੋਰ ਚੱਲੇਗੀ। ਉਨ੍ਹਾਂ ਨੇ ਅੱਗੇ ਕਿਹਾ ਲੋੜਵੰਦਾਂ ਨੂੰ ਸਰਦੀਆਂ ਤੋਂ ਬਚਣ ਲਈ ਆਉਣ ਵਾਲੇ ਦਿਨਾਂ ਵਿੱਚ ਕੰਬਲ ਅਤੇ ਹੋਰ ਸਮਾਨ ਵੰਡਿਆ ਜਾਵੇਗਾ। ਇਸ ਮੌਕੇ ਅਰਵਿੰਦ ਛਾਬੜਾ, ਪਰਵਿੰਦਰ ਸਿੰਘ ਕੰਧਾਰੀ, ਡਾ ਵਿਕਰਮ ਛਾਬੜਾ, ਧਨਿਕਸ਼ਾ, ਰਾਹੁਲ ਸ਼ਰਮਾ ਆਦਿ ਹਾਜ਼ਰ ਸਨ।