ਹਿਮਾਚਲ ਅਤੇ ਗੁਜਰਾਤ ਵਿੱਚ ਮੁੜ ਭਾਜਪਾ ਸਰਕਾਰ ਬਣਾਵੇਗੀ - ਐਡਵੋਕੇਟ ਭੂਸ਼ਣ ਬਾਂਸਲ
ਪਰਵਿੰਦਰ ਸਿੰਘ ਕੰਧਾਰੀ, ਬਾਬੂਸ਼ਾਹੀ ਨੈਟਵਰਕ
ਫਰੀਦਕੋਟ 24 ਨਵੰਬਰ 2022- ਭਾਜਪਾ ਹਿਮਾਚਲ ਅਤੇ ਗੁਜਰਾਤ ਵਿੱਚ ਮੁੜ ਸਰਕਾਰ ਬਣਾਏਗੀ ਤੇ ਆਮ ਆਦਮੀ ਪਾਰਟੀ ਅਤੇ ਕਾਂਗਰਸ ਪਾਰਟੀ ਦਾ ਸਫਾਇਆ ਹੋਣਾ ਤੈਅ ਕਿਉਂਕਿ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਪੰਜਾਬ ਦੇ ਲੋਕ 7 ਮਹੀਨੇ ਵਿੱਚ ਹੀ ਅੱਕੇ ਹੋਏ ਹਨ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਭਾਜਪਾ ਦੇ ਜਿਲ੍ਹਾ ਸੈਕਟਰੀ ਐਡਵੋਕੇਟ ਭੂਸ਼ਣ ਬਾਂਸਲ ਨੇ ਕੀਤਾ। ਉਨ੍ਹਾਂ ਨੇ ਕਿਹਾ ਆਮ ਆਦਮੀ ਪਾਰਟੀ ਦੀਆਂ ਝੂਠੀਆਂ ਗਰੰਟੀਆਂ ਨੂੰ ਹਿਮਾਚਲ ਅਤੇ ਗੁਜਰਾਤ ਦੇ ਲੋਕ ਨਹੀ ਮੰਨਦੇ ਕਿਉਂਕਿ ਉਨ੍ਹਾਂ ਨੂੰ ਪਤਾ ਹੈ ਇਨ੍ਹਾਂ ਨੇ ਪੰਜਾਬ ਦੇ ਲੋਕਾਂ ਨੂੰ ਝੂਠੀਆਂ ਗਰੰਟੀਆਂ ਦੇ ਵਾਅਦਾ ਇੱਕ ਵੀ ਪੂਰਾ ਨਹੀ ਕੀਤਾ।
ਉਨ੍ਹਾਂ ਨੇ ਕਿਹਾ ਗੁਜਰਾਤ ਅਤੇ ਹਿਮਾਚਲ ਪ੍ਰਦੇਸ਼ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਕੀ ਕਰੇਗੀ ਕਿਉਂਕਿ ਪੰਜਾਬ ਵਿੱਚ ਜਨਤਾ ਵੱਲੋਂ ਇਨ੍ਹਾਂ ਨੂੰ ਸੱਤਾ ਸੋਪੀ ਗਈ ਪਰ ਸਰਕਾਰ ਹਲੇ ਤੱਕ ਅਸਫਲ ਸਾਬਤ ਹੋਈ ਹੈ। ਐਡਵੋਕੇਟ ਭੂਸ਼ਣ ਬਾਂਸਲ ਨੇ ਕਿਹਾ ਮੁੱਖ ਮੰਤਰੀ ਭਗਵੰਤ ਮਾਨ ਪਹਿਲਾਂ ਪੰਜਾਬ ਵੱਲ ਧਿਆਨ ਦੇਣ ਕਿਉਂਕਿ ਪੰਜਾਬ ਦੇ ਲੋਕਾਂ ਨੇ ਤਹਾਨੂੰ ਸੀਐਮ ਚੁਣਿਆ ਨਾ ਕਿ ਗੁਜਰਾਤ ਦੇ ਲੋਕਾਂ ਨੇ ਉਨ੍ਹਾਂ ਨੇ ਕਿਹਾ ਪੰਜਾਬ ਦੇ ਲੋਕਾਂ ਨਾਲ ਕੀਤੇ ਵਾਅਦੇ ਜਿਵੇਂ ਔਰਤਾਂ 1000 ਰੁਪਏ ,ਕਰੱਪਸ਼ਨ ਖਤਮ , ਨਸ਼ਾ ਖਤਮ ਕਰਨ ਵਰਗੇ ਵਾਅਦੇ ਪੂਰੇ ਕਰਨ ਜੇਕਰ ਇਨ੍ਹਾਂ ਤੋ ਵਾਅਦੇ ਪੂਰੇ ਨਾ ਹੋਏ ਤਾਂ ਪੰਜਾਬ ਦੇ ਲੋਕ 2024 ਦੀਆਂ ਲੋਕ ਸਭਾ ਚੋਣਾਂ ਵਿੱਚ ਜਵਾਬ ਦੇਣਗੇ।