← ਪਿਛੇ ਪਰਤੋ
ਕਿਸਾਨ ਆਗੂਆਂ ਵੱਲੋਂ ਕੀਤੀ ਕੈਬਨਿਟ ਮੰਤਰੀ ਨਾਲ ਮੁਲਾਕਾਤ ਤੋਂ ਬਾਅਦ ਜਗਜੀਤ ਸਿੰਘ ਡੱਲੇਵਾਲ ਨਾਲ ਮੀਟਿੰਗ ਜਾਰੀ
ਪਰਵਿੰਦਰ ਸਿੰਘ ਕੰਧਾਰੀ
ਫਰੀਦਕੋਟ, 24 ਨਵੰਬਰ 2022 - ਜਗਜੀਤ ਸਿੰਘ ਡੱਲੇਵਾਲ ਵੱਲੋਂ 6 ਦਿਨ ਤੋ ਲਗਾਤਾਰ ਬੈਠੇ ਮਰਨ ਵਰਤ ਤੋਂ ਬਾਅਦ ਅੱਜ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨਾਲ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਦੇ ਕਿਸਾਨ ਆਗੂਆਂ ਨੇ ਮੀਟਿੰਗ ਕੀਤੀ ਗਈ। ਹੁਣ ਦੀ ਆਪਡੇਟ ਅਨੁਸਾਰ ਜਿਹੜੇ ਪੰਜ ਕਿਸਾਨ ਆਗੂ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨਾਲ ਮੀਟਿੰਗ ਵਿੱਚ ਬੈਠੇ ਸਨ ਉਹ ਹੁਣ ਧਰਨਾ ਸਥਾਨ ਤੇ ਜਗਜੀਤ ਸਿੰਘ ਡੱਲੇਵਾਲ ਨਾਲ ਮੀਟਿੰਗ ਕਰ ਰਹੇ ਹਨ। ਕੁਝ ਸਮੇਂ ਬਾਅਦ ਸਾਰੀ ਸਥਿਤੀ ਸਾਫ ਹੋ ਜਾਵੇਗੀ ਡੱਲੇਵਾਲ ਮੰਨਦੇ ਹਨ ਜਾਂ ਨਹੀ।
Total Responses : 189