ਭਾਜਪਾ ਦੇ ਗੜ੍ਹ ਮੰਨੇ ਜਾਂਦੇ ਗੁਜਰਾਤ ਵਿੱਚ ਆਮ ਆਦਮੀ ਪਾਰਟੀ ਨੇ ਆਪਣੀ ਪੂਰੀ ਤਾਕਤ ਝੋਕੀ
- ਦੇਸ਼ ਦੇ ਲੋਕ ਆਮ ਆਦਮੀ ਪਾਰਟੀ ਦੀ ਕਾਰਗੁਜਾਰੀ ਤੋਂ ਬਹੁਤ ਖੁਸ਼ ਹਨ ਅਤੇ ਗੁਜਰਾਤ 'ਚ ਵੀ ਆਮ ਆਦਮੀ ਪਾਰਟੀ ਦੀ ਸਰਕਾਰ ਹੀ ਬਣੇਗੀ-- ਡਾ.ਜਮੀਲ ਉਰ ਰਹਿਮਾਨ
- ਜਿਸ ਤਰ੍ਹਾਂ ਪੰਜਾਬ ਅਤੇ ਦਿੱਲੀ ਦੇ ਵੋਟਰਾਂ ਨੇ ਆਮ ਆਦਮੀ ਪਾਰਟੀ ਵਿਚ ਭਰੋਸਾ ਜਤਾਇਆ ਹੈ, ਉਸੇ ਤਰ੍ਹਾਂ ਗੁਜਰਾਤ ਦੇ ਲੋਕ ਵੀ ਪਾਰਟੀ 'ਚ ਭਰੋਸਾ ਪ੍ਰਗਟਾ ਰਹੇ ਹਨ----ਫਰਿਆਲ
ਮੁਹੰਮਦ ਇਸਮਾਈਲ ਏਸ਼ੀਆ
ਮਲੇਰਕੋਟਲਾ 24 ਨਵੰਬਰ 2022 - ਅਗਲੇ ਮਹੀਨੇ ਗੁਜਰਾਤ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਚੋਣ ਪ੍ਰਚਾਰ ਜ਼ੋਰਾਂ-ਸ਼ੋਰਾਂ ਨਾਲ ਚੱਲ ਰਿਹਾ ਹੈ | ਭਾਜਪਾ ਦੇ ਗੜ੍ਹ ਮੰਨੇ ਜਾਂਦੇ ਗੁਜਰਾਤ ਵਿੱਚ ਆਮ ਆਦਮੀ ਪਾਰਟੀ ਨੇ ਆਪਣੀ ਪੂਰੀ ਤਾਕਤ ਝੋਕ ਦਿੱਤੀ ਹੈ। ਆਮ ਆਦਮੀ ਪਾਰਟੀ ਦੇ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਮੁੱਖ ਮੰਤਰੀ ਭਗਵੰਤ ਮਾਨ ਦੀ ਚੋਣ ਪ੍ਰਚਾਰ ਰੈਲੀਆਂ ਵਿੱਚ ਵੀ ਗੁਜਰਾਤ ਦੇ ਲੋਕ ਦਾ ਇਕੱਠ ਦੇਖਣ ਨੂੰ ਮਿਲ ਰਿਹਾ ਹੈ |
ਇਸੇ ਤਹਿਤ ਪੰਜਾਬ ਦੇ ਹਲਕਾ ਮਾਲੇਰਕੋਟਲਾ ਤੋਂ 'ਆਪ' ਵਿਧਾਇਕ ਡਾ. ਜਮੀਲ ਉਰ ਰਹਿਮਾਨ ਨੇ ਗੁਜਰਾਤ ਚੋਣਾਂ ਲਈ ਪਾਰਟੀ ਦੇ ਹੱਕ ਵਿੱਚ ਅਹਿਮਦਾਬਾਦ ਦੇ ਵੱਖ-ਵੱਖ ਇਲਾਕਿਆਂ ਵਿੱਚ ਆਪਣੀ ਟੀਮ ਨਾਲ ਚੋਣ ਪ੍ਰਚਾਰ ਕਰ ਰਹੇ ਹਨ | ਇਲਾਕੇ ਦੇ ਲੋਕਾਂ ਨੂੰ ਅਰਵਿੰਦ ਕੇਜਰੀਵਾਲ ਵਲੋਂ ਦਿੱਤੀਆਂ ਗਰੰਟੀਆਂ ਬਾਰੇ ਵਿਸਥਾਰ ਨਾਲ ਜਾਣੂ ਕਰਵਾ ਰਹੇ ਹਨ | ਵਿਧਾਇਕ ਡਾ .ਜਮੀਲ ਉਰ ਰਹਿਮਾਨ ਅਤੇ ਉਨ੍ਹਾਂ ਦੀ ਟੀਮ ਨੇ ਇਲਾਕੇ ਦੇ ਲੋਕਾਂ ਨੂੰ 'ਆਪ' ਦੇ ਪੱਖ ਵਿੱਚ ਵੋਟ ਪਾਉਣ ਦੀ ਅਪੀਲ ਕੀਤੀ |
ਇਸ ਮੌਕੇ ਵਿਧਾਇਕ ਡਾ . ਜਮੀਲ ਉਰ ਰਹਿਮਾਨ ਨੇ ਕਿਹਾ ਕਿ ਗੁਜ਼ਰਾਤ ਵਿੱਚ ਪੰਜਾਬ ਅਤੇ ਦਿੱਲੀ ਦੀ ਤਰਜ਼ 'ਤੇ ਹਰ ਖੇਤਰ ਵਿਚ ਵਿਕਾਸ ਕੀਤਾ ਜਾਵੇਗਾ | ਗੁਜ਼ਰਾਤ ਵਿਚ 'ਆਪ' ਦੀ ਸਰਕਾਰ ਬਣਨ 'ਤੇ ਲੋਕਾਂ ਦੀ ਮੁੱਢਲੀਆਂ ਸਹੂਲਤਾਂ ਨੂੰ ਪਹਿਲ ਦੇ ਆਧਾਰ 'ਤੇ ਵਿਚਾਰਿਆ ਜਾਵੇਗਾ | ਉਨ੍ਹਾਂ ਕਿਹਾ ਕਿ ਦੇਸ਼ ਦੇ ਲੋਕ ਆਮ ਆਦਮੀ ਪਾਰਟੀ ਦੀ ਕਾਰਗੁਜਾਰੀ ਤੋਂ ਬਹੁਤ ਖੁਸ਼ ਹਨ ਅਤੇ ਗੁਜਰਾਤ 'ਚ ਵੀ ਆਮ ਆਦਮੀ ਪਾਰਟੀ ਦੀ ਸਰਕਾਰ ਹੀ ਬਣੇਗੀ। ਉਨ੍ਹਾਂ ਕਿਹਾ ਕਿ ਗੁਜਰਾਤ ਦੀ ਜਨਤਾ ਭਾਜਪਾ ਦੀਆਂ ਦੇਸ਼ ਪ੍ਰਤੀ ਵੰਡ ਪਾਊ ਨੀਤੀਆਂ ਤੋਂ ਤੰਗ ਆ ਚੁੱਕੀ ਹੈ | ਗੁਜਰਾਤ ਦੀ ਜਨਤਾ ਚੋਣਾਂ ਦੌਰਾਨ ਭਾਜਪਾ ਨੂੰ ਬਹੁਤ ਵੱਡਾ ਝਟਕਾ ਦੇਣ ਨੂੰ ਤਿਆਰ ਹੈ।
ਵਿਧਾਇਕ ਡਾ .ਜਮੀਲ ਉਰ ਰਹਿਮਾਨ ਪਤਨੀ ਮੈਡਮ ਫਰਿਆਲ ਉਰ ਰਹਿਮਾਨ ਨੇ ਕਿਹਾ ਕਿ ਗੁਜਰਾਤ ਦੇ ਲੋਕਾਂ ਨੂੰ ਪੰਜਾਬ ਅਤੇ ਦਿੱਲੀ ਦੀ ਤਰਜ਼ 'ਤੇ ਆਮ ਆਦਮੀ ਮੁਹੱਲਾ ਕਲੀਨਿਕ, ਬਿਜਲੀ ਦੇ ਜ਼ੀਰੋ ਬਿੱਲ, ਸਕੂਲਾਂ 'ਚ ਸਿੱਖਿਆ, ਹਸਪਤਾਲ, ਨੌਜਵਾਨਾਂ ਨੂੰ ਰੁਜ਼ਗਾਰ ਦਿੱਤਾ ਜਾਵੇਗਾ | ਭਿ੍ਸ਼ਟਾਚਾਰ 'ਤੇ ਪੂਰਨ ਤੌਰ ਲਗਾਮ ਲਗਾਈ ਜਾਵੇਗੀ | ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਪੰਜਾਬ ਅਤੇ ਦਿੱਲੀ ਦੇ ਵੋਟਰਾਂ ਨੇ ਆਮ ਆਦਮੀ ਪਾਰਟੀ ਵਿਚ ਭਰੋਸਾ ਜਤਾਇਆ ਹੈ, ਉਸੇ ਤਰ੍ਹਾਂ ਗੁਜਰਾਤ ਦੇ ਲੋਕ ਵੀ ਪਾਰਟੀ 'ਚ ਭਰੋਸਾ ਪ੍ਰਗਟਾ ਰਹੇ ਹਨ।
ਇਸ ਮੌਕੇ ਉਨ੍ਹਾਂ ਨਾਲ ਉਨ੍ਹਾਂ ਦੀ ਪਤਨੀ ਮੈਡਮ ਫਰਿਆਲ ਉਰ ਰਹਿਮਾਨ , ਪੀ.ਏ ਸਮਸੂਦੀਨ ਚੌਧਰੀ,ਜ਼ਿਲ੍ਹਾ ਪ੍ਰਧਾਨ ਜਾਫਰ ਅਲੀ, ਹਲੀਮ ਮਿਲਕੋਵੇਲ, ਸਰਪੰਚ ਗੁਰਮੁੱਖ ਸਿੰਘ , ਮੁਹੰਮਦ ਇਮਤਿਆਜ਼, ਯਾਸੀਨ ਕਿਲ੍ਹਾ ਆਦਿ ਨੇ ਚੋਣ ਪ੍ਰਚਾਰ ਲਈ ਮਹੋਰੀ ਰੋਲ ਅਦਾ ਕੀਤਾ।