ਏਕੇ ਫਰੂਟ ਕੰਪਨੀ ਦਾਣਾ ਮੰਡੀ ਵਿਖੇ ਅੱਖਾਂ ਦਾ ਮੁਫਤ ਚੈਕਅੱਪ ਕੈਂਪ ਲਾਇਆ
86 ਲੋਕਾਂ ਦਾ ਮੁਫਤ ਚੈਕਅੱਪ ਕੀਤਾ ਤੇ 74 ਲੋਕਾਂ ਨੂੰ ਮੁਫਤ ਐਨਕਾਂ ਵੰਡੀਆਂ
ਪਰਵਿੰਦਰ ਸਿੰਘ ਕੰਧਾਰੀ, ਬਾਬੂਸ਼ਾਹੀ ਨੈਟਵਰਕ
ਫਰੀਦਕੋਟ, 29 ਨਵੰਬਰ 2022- ਰੋਟਰੀ ਕਲੱਬ ਦੇ ਪ੍ਰਧਾਨ ਅਰਸ਼ ਸੱਚਰ ਦੀ ਅਗਵਾਈ ਹੇਠ ਲਗਾਏ ਜਾ ਰਹੇ ਅੱਖਾਂ ਦੇ ਮੁਫਤ ਚੈਕਅੱਪ ਕੈਂਪ ਨੂੰ 19 ਦਿਨ ਹੋ ਗਏ ਹਨ। ਇਹ ਕੈਂਪ ਏਕੇ ਫਰੂਟ ਕੰਪਨੀ ਦਾਣਾ ਮੰਡੀ ਵਿਖੇ ਲਗਾਇਆ ਗਿਆ। ਇਸ ਕੈਂਪ ਜਾਣਕਾਰੀ ਦਿੰਦਿਆਂ ਰੋਟਰੀ ਕਲੱਬ ਦੇ ਪ੍ਰਧਾਨ ਅਰਸ਼ ਸੱਚਰ ਨੇ ਦੱਸਿਆ ਇਸ ਕੈਂਪ ਦੌਰਾਨ 86 ਲੋਕਾਂ ਦੀਆਂ ਅੱਖਾਂ ਦਾ ਮੁਫਤ ਚੈਕਅੱਪ ਕੀਤਾ ਤੇ 74 ਲੋਕਾਂ ਨੂੰ ਮੁਫਤ ਐਨਕਾਂ ਦਿੱਤੀਆਂ । ਉਨ੍ਹਾਂ ਨੇ ਕਿਹਾ ਸਾਨੂੰ ਇਸ ਤਰ੍ਹਾਂ ਦੇ ਕਾਰਜ ਨੇਪਰੇ ਚਾੜ੍ਹਨ ਲਈ ਹਰ ਸੰਭਵ ਯਤਨਸ਼ੀਲ ਰਹਿਣਾ ਚਾਹੀਦਾ ਹੈ ਤੇ ਜੋ ਲੋੜਵੰਦਾਂ ਦੀ ਮਦਦ ਕੀਤੀ ਜਾ ਸਕੇ। ਉਨ੍ਹਾਂ ਨੇ ਕਿਹਾ ਇਹ ਮੁਹਿੰਮ ਪਿੰਡਾਂ ਅਤੇ ਸ਼ਹਿਰਾਂ ਦੇ ਵੱਖ ਵੱਖ ਹਿੱਸਿਆਂ ਵਿੱਚ ਅਗਲੇ 11 ਦਿਨ ਲਗਾਤਾਰ ਜਾਰੀ ਰਹੇਗੀ। ਉਨ੍ਹਾਂ ਨੇ ਦੱਸਿਆ ਇਹ 30 ਦਿਨਾਂ ਚਲਾਈ ਮੁਹਿੰਮ ਨੂੰ 19 ਦਿਨ ਹੋ ਗਏ ਹਨ। ਇਸ ਮੌਕੇ ਅਰਵਿੰਦ ਛਾਬੜਾ, ਮਨਪ੍ਰੀਤ ਬਰਾੜ, ਪਵਨ ਵਰਮਾ, ਕੁਨਾਲ ਅਸਿਜਾ , ਡਾ ਵਿਸ਼ਵਮੋਹਨ, ਰਾਹੁਲ ਸ਼ਰਮਾ, ਅਰਮਾਨ ਪੁਰੀ ਆਦਿ ਹਾਜ਼ਰ ਸਨ।