ਟ੍ਰੈਫਿਕ ਜਾਗਰੂਕਤਾ ਮੁਹਿੰਮ ਤਹਿਤ ਸੈਮੀਨਾਰ
ਬਾਬੂਸ਼ਾਹੀ ਨੈਟਵਰਕ
ਨਵਾਂ ਸ਼ਹਿਰ, 30 ਨਵੰਬਰ,2022
ਸਸਸਸ ਲੰਗੜੋਆ ਵਿਖੇ ਟ੍ਰੈਫਿਕ ਜਾਗਰੂਕਤਾ ਮੁਹਿੰਮ ਸਬੰਧੀ ਵਿਸ਼ੇਸ਼ ਸੈਮੀਨਾਰ ਕਰਵਾਇਆ ਗਿਆ, ਜਿਸ ਵਿਚ ਜ਼ਿਲ੍ਹਾ ਐਜੂਕੇਸ਼ਨ ਸੈਲ ਦੇ ਇੰਚਾਰਜ ਏ ਐਸ ਆਈ ਪ੍ਰਵੀਨ ਕੁਮਾਰ ਵਲੋਂ ਬੱਚਿਆਂ ਨੂੰ ਟ੍ਰੈਫਿਕ ਨਿਯਮਾਂ ਸਬੰਧੀ ਜਾਗਰੂਕ ਕੀਤਾ ਤੇ ਆਉਣ ਵਾਲੀਆਂ ਸਮੱਸਿਆ ਤੋਂ ਸੁਚੇਤ ਰਹਿਣ ਦੀ ਗੱਲ ਕੀਤੀ। ਟ੍ਰੈਫਿਕ ਇੰਚਾਰਜ਼ ਵਲੋਂ ਨਿਯਮਾਂ ਦੀ ਪਾਲਣਾ ਕਰਨ ਤੇ ਇਸਨੂੰ ਯਕੀਨੀ ਬਣਾਉਣ ਲਈ ਕਿਹਾ ਕਿ ਵਾਹਨ ਚਲਾਉਣ ਵੇਲੇ ਹੈਲਮਟ ਤੇ ਸੀਟ ਬੈਲਟ ਜ਼ਰੂਰੀ ਹੈ। ਉਹਨਾਂ ਨੇ ਬੱਚਿਆਂ ਨੂੰ ਕਿਹਾ ਕਿ ਨਬਾਲਿਗ ਉਮਰ ਵਿਚ ਤੇ ਬਿਨਾਂ ਲਾਇਸੰਸ ਵਾਹਨ ਚਲਾਉਣਾ ਇੱਕ ਕਾਨੂੰਨੀ ਅਪਰਾਧ ਹੈ,ਇਸ ਨਾਲ ਬੱਚਿਆਂ ਦੇ ਨਾਲ ਨਾਲ ਉਹਨਾਂ ਦੇ ਮਾਪਿਆਂ ਨੂੰ ਵੀ ਦੋਸ਼ੀ ਠਹਿਰਾਇਆ ਜਾ ਸਕਦਾ ਹੈ ਤੇ ਕਾਨੂੰਨ ਮੁਤਾਬਕ ਬਣਦੀ ਸਜ਼ਾ ਦਿੱਤੀ ਜਾ ਸਕਦੀ ਹੈ।ਪ੍ਰਵੀਨ ਕੁਮਾਰ ਨੇ ਬੱਚਿਆਂ ਨੂੰ ਨਸ਼ਿਆਂ ਤੋਂ ਦੂਰ ਰਹਿ ਕੇ ਨਰੋਈ ਸਿਹਤ ਜਿਉਣ ਦੇ ਤਰੀਕੇ ਦੱਸੇ। ਵਾਤਾਵਰਨ ਤੇ ਚਿੰਤਾ ਜ਼ਾਹਿਰ ਕਰਦਿਆਂ ਉਨ੍ਹਾਂ ਨੇ ਹਰ ਇਕ ਇਨਸਾਨ ਨੂੰ ਜ਼ਿੰਦਗੀ ਵਿਚ ਇਕ ਰੁੱਖ ਲਗਾਉਣ ਦੀ ਗੱਲ ਕਹੀ। ਮੋਬਾਈਲ ਫੋਨ ਦੀ ਦੁਰਵਰਤੋ ਨਾ ਕਰਨ ਦੀ ਗੱਲ ਕਹੀ। ਇਸ ਮੌਕੇ ਤੇ ਸਕੂਲ ਪ੍ਰਿੰਸੀਪਲ ਡਾਕਟਰ ਸੁਰਿੰਦਰ ਪਾਲ ਅਗਨੀਹੋਤਰੀ ਵਲੋਂ ਉਹਨਾਂ ਦਾ ਤੇ ਨਾਲ ਆਏ ਏ. ਐਸ. ਆਈ. ਸਤਨਾਮ ਸਿੰਘ ਦਾ ਧੰਨਵਾਦ ਕਰਦਿਆਂ ਵਿਸ਼ੇਸ਼ ਸਨਮਾਨ ਕੀਤਾ। ਬੱਚਿਆਂ ਨੇ ਉਹਨਾਂ ਵਲੋਂ ਦਿੱਤੀਆਂ ਗਈਆਂ ਸਿੱਖਿਆਵਾਂ ਨੂੰ ਆਪਣੇ ਜੀਵਨ ਵਿੱਚ ਅਪਣਾਉਣ ਦਾ ਪ੍ਰਣ ਕੀਤਾ।ਇਸ ਮੌਕੇ ਤੇ ਮੈਡਮ ਸਪਨਾ, ਪਰਮਿੰਦਰ ਸਿੰਘ, ਪ੍ਰਦੀਪ ਸਿੰਘ, ਗੁਰਪ੍ਰੀਤ ਸਿੰਘ, ਗੁਰਪ੍ਰੀਤ ਕੌਰ,ਮੀਨਾ ਰਾਣੀ, ਜਸਵਿੰਦਰ ਕੌਰ, ਕਮਲਜੀਤ ਕੌਰ, ਹਰਿੰਦਰ ਸਿੰਘ ਪ੍ਰਦੀਪ ਸਿੰਘ,ਤੇ ਕਰਨੈਲ ਸਿੰਘ ਆਦਿ ਹਾਜ਼ਰ ਸਨ।