ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਦੇਸ਼ ਮਜ਼ਬੂਤ ਹੋਇਆ - ਭੂਸ਼ਣ ਬਾਂਸਲ
ਪਰਵਿੰਦਰ ਸਿੰਘ ਕੰਧਾਰੀ, ਬਾਬੂਸ਼ਾਹੀ ਨੈਟਵਰਕ
ਫਰੀਦਕੋਟ, 30 ਨਵੰਬਰ 2022- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਦੇਸ਼ ਮਜ਼ਬੂਤ ਹੋਇਆ ਤੇ ਨਰਿੰਦਰ ਮੋਦੀ ਹੀ ਦੇਸ਼ ਨੂੰ ਬੁਲੰਦੀਆਂ ਤੇ ਲੈ ਕੇ ਜਾ ਸਕਦੇ ਹਨ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਭਾਜਪਾ ਦੇ ਜ਼ਿਲ੍ਹਾ ਸੈਕਟਰੀ ਐਡਵੋਕੇਟ ਭੂਸ਼ਣ ਬਾਂਸਲ ਨੇ ਕੀਤਾ। ਉਨ੍ਹਾਂ ਨੇ ਕਿਹਾ ਦੇਸ਼ ਦੇ ਪ੍ਰਧਾਨਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਿੱਚ 2024 ਵਿੱਚ ਮੁੜ ਤੋਂ ਦੇਸ਼ ਵਿੱਚ ਭਾਜਪਾ ਦੀ ਸਰਕਾਰ ਬਣੇਗੀ। ਉਨ੍ਹਾਂ ਨੇ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਨਿਕੰਮੀ ਅਤੇ ਧੋਖੇਬਾਜ਼ ਸਰਕਾਰ ਕਰਾਰ ਦਿੰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ਦੇ ਲੋਕਾਂ ਨੂੰ ਗੁੰਮਰਾਹ ਕਰਕੇ ਸੱਤਾ ਵਿੱਚ ਆਈ ਹੈ ਪਰ ਪੰਜਾਬ ਦੇ ਲੋਕ ਹੁਣ ਵਾਰ ਵਾਰ ਧੋਖਾ ਨਹੀਂ ਖਾਣਗੇ ਅਤੇ ਆਉਂਦੀਆਂ ਲੋਕ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ ਦੀ ਅਸਲੀਅਤ ਸਾਹਮਣੇ ਲਿਆਉਣਗੇ।