← ਪਿਛੇ ਪਰਤੋ
ਪੰਜਾਬ ’ਚ ਕਿਸਾਨਾਂ ਨੂੰ ਮਿਲੇ ਮੁਆਵਜ਼ੇ ਦੇ ਚੈੱਕ ਹੋਏ ਬਾਉਂਸ ਪੜ੍ਹੋ ਵੇਰਵੇ ਤਰਨਤਾਰਨ, 1 ਦਸੰਬਰ,2022: ਪੰਜਾਬ ਸਰਕਾਰ ਵੱਲੋਂ ਕਿਸਾਨ ਅੰਦੋਲਨ ਵਿਚ ਸ਼ਹੀਦ ਹੋਏ ਕਿਸਾਨਾਂ ਦੇ ਪਰਿਵਾਰਾਂ ਨੂੰ ਦਿੱਤੇ ਚੈੱਕਾਂ ਵਿਚੋਂ ਕੁਝ ਬਾਉਂਸ ਹੋ ਗਏ ਹਨ। ਕਿਸਾਨਾਂ ਦੇ ਪਰਿਵਾਰਾਂ ਨੂੰ 3-3 ਲੱਖ ਰੁਪਏ ਦੇ ਮੁਆਵਜ਼ੇ ਦੇ ਚੈੱਕ ਦਿੱਤੇਗਏ ਹਨ। ਤਰਨਤਾਰਨ ਜ਼ਿਲ੍ਹੇ ਨਾਲ ਸਬੰਧਤ ਕੁਝ ਕਿਸਾਨਾਂ ਦੇ ਚੈੱਕ ਬਾਉਂਸ ਹੋਗਏ ਹਨ ਜਿਸਦੀ ਸ਼ਿਕਾਇਤ ਕਿਸਾਨਾਂ ਨੇ ਡਾਇਰੈਕਟਰ ਖੇਤੀਬਾੜੀ ਗੁਰਿੰਦਰ ਸਿੰਘ ਨੂੰ ਕੀਤੀ ਹੈ। ਇਹ ਚੈੱਕ ਤਿਲੰਗਾਨਾ ਦੇ ਮੁੱਖ ਮੰਤਰੀ ਚੰਦਰਸ਼ੇਖਰ ਰਾਓ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਹਾਜ਼ਰੀ ਵਿਚ ਇਹ ਚੈੱਕ ਦਿੱਤੇ ਸਨ। ਇਸ ਮਾਮਲੇ ਵਿਚ ਡਾਇਰੈਕਟਰ ਖੇਤੀਬਾੜੀ ਨੇ ਸਾਰੇ ਜ਼ਿਲ੍ਹਿਆਂ ਤੋਂ ਇਕ ਹਫਤੇ ਦੇ ਅੰਦਰ ਅੰਦਰ ਰਿਪੋਰਟ ਮੰਗ ਲਈ ਹੈ।
Total Responses : 188