ਬੱਚਿਆਂ ਨੂੰ ਸਿੱਖ ਇਤਿਹਾਸ ਨਾਲ ਜੋੜਨ ਲਈ ਸਰਹੱਦੀ ਇਲਾਕੇ ਚ ਧਾਰਮਿਕ ਨੈਤਿਕ ਵਿਧਿਆਕ ਮੁਕਾਬਲੇ ਕਰਵਾਏ ਗਏ
ਰੋਹਿਤ ਗੁਪਤਾ
ਗੁਰਦਾਸਪੁਰ, 01 ਦਸੰਬਰ 2022- ਗੁਰਦਾਸਪੁਰ ਦੇ ਸਰਹੱਦੀ ਇਲਾਕੇ ਡੇਰਾ ਬਾਬਾ ਨਾਨਕ ਦੇ ਵੱਖ ਵੱਖ ਪਿੰਡਾਂ ਦੇ ਸਕੂਲੀ ਬੱਚਿਆਂ ਦੇ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵਲੋਂ ਧਾਰਮਿਕ ਨੈਤਿਕ ਵਿਧਿਆਕ ਮੁਕਾਬਲੇ ਕਰਵਾਏ ਗਏ ਜਿਸ ਵਿੱਚ ਬੱਚਿਆਂ ਵਿੱਚ ਸ਼ਬਦ ਗਾਇਨ ,ਕਵੀਸ਼ਰੀ ਮੁਕਾਬਲੇ ਕਰਵਾਏ ਗਏ ਅਤੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਵਿੱਚ ਦਰਜ ਬਾਣੀ ਬਾਰੇ ਬੱਚਿਆਂ ਨੂੰ ਜਾਣੂ ਕਰਵਾਇਆ ਗਿਆ। ਇਨ੍ਹਾਂ ਮੁਕਾਬਲਿਆਂ ਇਸ ਸਰਹੱਦੀ ਇਲਾਕੇ ਦੇ ਵੱਡੀ ਗਿਣਤੀ ਚ ਸਕੂਲਾਂ ਤੋਂ ਆਏ ਬੱਚਿਆਂ ਨੇ ਹਿੱਸਾ ਲਿਆ। ਮੁਕਾਬਲੇ ਵਿੱਚ ਅੱਵਲ ਆਉਣ ਵਾਲੇ ਬੱਚਿਆਂ ਨੂੰ ਵਿਸ਼ੇਸ ਸਨਮਾਨ ਕੀਤਾ ਜਾਵੇਗਾ |
ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਦੇ ਅਧਿਕਾਰੀ ਬਲਜੀਤ ਸਿੰਘ ਅਤੇ ਅਧਿਆਪਕ ਜਤਿੰਦਰ ਸਿੰਘ ਨੇ ਦੱਸਿਆ ਕਿ ਬੱਚਿਆਂ ਨੂੰ ਸਿੱਖ ਇਤਿਹਾਸ ਨਾਲ ਜੋੜਨ ਅਤੇ ਬੱਚਿਆਂ ਨੂੰ ਨੈਤਿਕ ਵਿਧਿਆ ਪ੍ਰਤੀ ਜਾਗਰੂਕ ਕਰਨ ਲਈ ਇਹ ਧਾਰਮਿਕ ਨੈਤਿਕ ਵਿਧਿਆਕ ਮੁਕਾਬਲੇ ਕਰਵਾਏ ਗਏ ਹਨ। ਇਨ੍ਹਾਂ ਮੁਕਾਬਲਿਆਂ ਵਿੱਚ ਉਹ ਬੱਚੇ ਹਨ ਜੋ ਪਹਿਲੇ ਸਕੂਲ ਪੱਧਰ ਤੇ ਕਰਵਾਏ ਗਏ ਮੁਕਾਬਲਿਆਂ ਵਿੱਚ ਅਵੱਲ ਸਨ। ਮੈਰਿਟ ਚ ਆਏ ਵੱਖ ਵੱਖ ਸਕੂਲਾਂ ਦੇ ਬੱਚਿਆਂ ਚੋਂ ਅੱਗੇ ਹੁਣ ਮੈਰਿਟ ਹਾਸਿਲ ਕਰਨ ਵਾਲਿਆਂ ਨੂੰ ਵਿਸ਼ੇਸ ਸਨਮਾਨ ਕੀਤਾ ਜਾਵੇਗਾ।
ਇਸ ਦੌਰਾਨ ਬੱਚਿਆਂ ਵਿਚ ਸ਼ਬਦ ਗਾਇਨ ,ਕਵੀਸ਼ਰੀ,ਗੁਰਬਾਣੀ ਕੰਠ ਸ਼ੁੱਧ ਮੁਕਾਬਲੇ ਕਰਵਾਏ ਗਏ ਹਨ | ਉਥੇ ਹੀ ਸਟੱਡੀ ਸਰਕਲ ਦੇ ਅਧਿਆਪਕਾਂ ਦਾ ਕਹਿਣਾ ਸੀ ਕਿ ਮਕਸਦ ਹੈ ਕਿ ਬੱਚਿਆਂ ਨੂੰ ਨੈਤਿਕ ਕਦਰਾਂ ਕੀਮਤਾਂ ਦਾ ਗਿਆਨ ਹੋਵੇ ।ਜਿੱਥੇ ਉਹ ਧਾਰਮਿਕ ਸਿੱਖ ਇਤਿਹਾਸ ਤੋਂ ਜਾਣੂ ਹੋਣ ਉਥੇ ਹੀ ਉਹਨਾਂ ਚ ਦੇਸ਼ ਅਤੇ ਸਮਾਜ ਸੇਵਾ ਦੀ ਭਾਵਨਾ ਵੀ ਪੈਦਾ ਹੋਵੇ ਅਤੇ ਬੱਚੇ ਸਮਾਜ ਚ ਇਕ ਚੰਗੇ ਨਾਗਰਿਕ ਵਜੋਂ ਵਿਚਰਣ।