MCD ਚੋਣਾਂ ਕਾਰਨ ਦਿੱਲੀ 'ਚ 3 ਦਿਨਾਂ ਲਈ ਸ਼ਰਾਬ ਦੀ ਵਿਕਰੀ 'ਤੇ ਪਾਬੰਦੀ
ਨਵੀਂ ਦਿੱਲੀ, 1 ਦਸੰਬਰ 2022 - ਦਿੱਲੀ ਦੇ ਆਬਕਾਰੀ ਵਿਭਾਗ ਨੇ ਐਲਾਨ ਕੀਤਾ ਹੈ ਕਿ ਦਿੱਲੀ ਨਗਰ ਨਿਗਮ (ਐਮਸੀਡੀ) ਚੋਣਾਂ ਦੇ ਕਾਰਨ, ਰਾਸ਼ਟਰੀ ਰਾਜਧਾਨੀ ਵਿੱਚ ਭਲਕ 2 ਦਸੰਬਰ ਤੋਂ ਤਿੰਨ ਦਿਨਾਂ ਲਈ ਸ਼ਰਾਬ ਦੀ ਵਿਕਰੀ 'ਤੇ ਪਾਬੰਦੀ ਰਹੇਗੀ। MCD ਦੇ 250 ਵਾਰਡਾਂ ਲਈ 4 ਦਸੰਬਰ ਨੂੰ ਵੋਟਾਂ ਪੈਣੀਆਂ ਹਨ। ਵਿਭਾਗ ਨੇ ਇਹ ਵੀ ਐਲਾਨ ਕੀਤਾ ਹੈ ਕਿ 7 ਦਸੰਬਰ ਨੂੰ ਡਰਾਈ ਡੇਅ ਮਨਾਇਆ ਜਾਵੇਗਾ।