ਲੁਧਿਆਣਾ ਅਦਾਲਤ ਬੰਬ ਧਮਾਕੇ ਦਾ ਸਾਜ਼ਿਸ਼ਘਾੜਾ NIA ਵਲੋਂ ਗ੍ਰਿਫਤਾਰ
ਨਵੀਂ ਦਿੱਲੀ, 2 ਦਸੰਬਰ,2022: ਕੌਮੀ ਜਾਂਚ ਏਜੰਸੀ (ਐਨ ਆਈ ਏ) ਨੇ ਦਸੰਬਰ 2021 ਵਿਚ ਲੁਧਿਆਣਾ ਦੀ ਅਦਾਲਤ ਵਿਚ ਹੋਏ ਬੰਬ ਧਮਾਕੇ ਦੇ ਸਾਜ਼ਿਸ਼ਘਾੜਾ ਹਰਪ੍ਰੀਤ ਸਿੰਘ ਨੂੰ ਮਲੇਸ਼ੀਆ ਦੇ ਕੁਆਲਾਲੰਪੁਰ ਤੋਂ ਇਥੇ ਦਿੱਲੀ ਹਵਾਈ ਅੱਡੇ ’ਤੇ ਪਹੁੰਚਣ ਸਮੇਂ ਗ੍ਰਿਫਤਾਰ ਕਰ ਲਿਆ।
ਲਖਬੀਰ ਸਿੰਘ ਰੋਡੇ ਦਾ ਸਾਥੀ ਹੀ ਦਸੰਬਰ 2021 ਵਿਚ ਹੋਏ ਬੰਬ ਧਮਾਕੇ ਦਾ ਮੁੱਖ ਸਾਜ਼ਿਸ਼ਕਾਰ ਹੈ। ਇਸ ਧਮਾਕੇ ਵਿਚ 1 ਵਿਅਕਤੀ ਮਾਰਿਆ ਗਿਆ ਸੀ ਤੇ 6 ਫੱਟੜ ਹੋਏ ਸਨ।
ਹਰਪ੍ਰੀਤ ਅੰਮ੍ਰਿਤਸਰ ਦਾ ਰਹਿਣ ਵਾਲਾ ਹੈ ਜਿਸਨੂੰ ਵੀਰਵਾਰ ਨੂੰ ਆਈ ਜੀ ਆਈ ਹਵਾਈ ਅੱਡੇ ਤੋਂ ਫੜਿਆ ਗਿਆ। ਉਸਦੇ ਖਿਲਾਫ ਪੰਜਾਬ ਪੁਲਿਸ ਨੇ 23 ਦਸੰਬਰ 2021 ਨੂੰ ਕੇਸ ਦਰਜ ਕੀਤਾ ਸੀ ਤੇ ਐਨ ਆਈ ਏ ਨੇ 1 ਜਨਵਰੀ ਨੂੰ ਕੇਸ ਦਰਜ ਕੀਤਾ ਸੀ।