← ਪਿਛੇ ਪਰਤੋ
ਘਰ 'ਚੋਂ ਬਿਜਲੀ ਦੀਆਂ ਤਾਰਾਂ ਚੋਰੀ ਕਰਨ ਦੇ ਦੋਸ਼ 'ਚ ਇਕ ਕਾਬੂ ਰਾਜਿੰਦਰ ਕੁਮਾਰ ਨਵਾਂਸ਼ਹਿਰ, 2 ਦਸੰਬਰ 2022- ਥਾਣਾ ਸਿਟੀ ਦੀ ਪੁਲਿਸ ਨੇ ਘਰ 'ਚੋਂ ਬਿਜਲੀ ਦੀਆਂ ਤਾਰਾਂ ਚੋਰੀ ਕਰਨ ਦੇ ਦੋਸ਼ 'ਚ ਇਕ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਫਰੈਂਡਜ਼ ਕਲੋਨੀ ਵਾਸੀ ਮੋਨੂੰ ਕੁਮਾਰ ਨੇ ਪੁਲਿਸ ਨੂੰ ਦਿੱਤੀ ਆਪਣੀ ਸ਼ਿਕਾਇਤ ਵਿੱਚ ਦੱਸਿਆ ਕਿ ਉਹ ਗਲੀ ਵਿੱਚ ਮਕਾਨ ਬਣਵਾ ਰਿਹਾ ਸੀ। 29 ਨਵੰਬਰ ਨੂੰ ਮਿਸਤਰੀ ਕੰਮ 'ਤੇ ਨਹੀਂ ਆਏ। ਅਗਲੇ ਦਿਨ ਜਦੋਂ ਮਿਸਤਰੀ ਕੰਮ 'ਤੇ ਆਇਆ ਤਾਂ ਦੇਖਿਆ ਕਿ ਕੋਠੀ ਦਾ ਤਾਲਾ ਟੁੱਟਿਆ ਹੋਇਆ ਸੀ। ਕੋਠੀ ਵਿੱਚੋਂ ਬਿਜਲੀ ਦੀਆਂ ਤਾਰਾਂ ਚੋਰੀ ਹੋ ਗਈਆਂ। ਮਿਸਤਰੀ ਬਾਬੂ ਲਾਲ ਨੇ ਉਸ ਨੂੰ ਫੋਨ ਕਰਕੇ ਦੱਸਿਆ ਕਿ ਕੋਠੀ ਵਿੱਚੋਂ ਕਿਸੇ ਅਣਪਛਾਤੇ ਵਿਅਕਤੀ ਨੇ ਬਿਜਲੀ ਦੀਆਂ ਤਾਰਾਂ ਚੋਰੀ ਕਰ ਲਈਆਂ ਹਨ। ਉਸ ਨੇ ਗੁਆਂਢ ਵਿੱਚ ਲੱਗੇ ਸੀਸੀਟੀਵੀ ਕੈਮਰੇ ਚੈੱਕ ਕੀਤੇ ਤਾਂ ਦੇਖਿਆ ਕਿ ਪਿੰਡ ਸੋਢੀਆਂ ਦਾ ਰਹਿਣ ਵਾਲਾ ਗੁਰਪ੍ਰੀਤ ਸਿੰਘ ਜਿਸ ਨੂੰ ਉਹ ਪਹਿਲਾਂ ਹੀ ਜਾਣਦਾ ਸੀ, ਕਰੀਬ ਸਾਢੇ 12 ਵਜੇ ਕੋਠੀ ਵਿੱਚੋਂ ਚੋਰੀ ਕਰਕੇ ਲੈ ਗਿਆ ਸੀ। ਪੁਲਿਸ ਨੇ ਤਫ਼ਤੀਸ਼ ਦੌਰਾਨ ਉਕਤ ਵਿਅਕਤੀ ਨੂੰ ਗਿ੍ਫ਼ਤਾਰ ਕਰਕੇ ਉਸਦੇ ਖਿਲਾਫ਼ ਧਾਰਾ 454, 380 ਤਹਿਤ ਮਾਮਲਾ ਦਰਜ ਕਰ ਲਿਆ ਹੈ I
Total Responses : 193