ਹਰਨੇਕ ਸਿੰਘ ਧਾਲੀਵਾਲ ਧਾਰਮਿਕ ਸ਼ਖਸ਼ੀਅਤ ਅਤੇ ਅਗਾਂਹਵਧੂ ਕਿਸਾਨ ਸਨ : ਸਪੀਕਰ ਸੰਧਵਾਂ
ਅਨੇਕਾਂ ਸਿਆਸੀ ਤੇ ਗੈਰ ਰਾਜਨੀਤਿਕ ਸ਼ਖਸ਼ੀਅਤਾਂ ਵੱਲੋਂ ਵਿਛੜੀ ਰੂਹ ਨੂੰ ਸ਼ਰਧਾਂਜ਼ਲੀ
ਦੀਪਕ ਗਰਗ
ਕੋਟਕਪੂਰਾ, 2 ਦਸੰਬਰ 2022 :- ਜਥੇਦਾਰ ਲਾਭ ਸਿੰਘ ਧਾਲੀਵਾਲ ਤੇ ਸੱਤਪਾਲ ਸਿੰਘ ਧਾਲੀਵਾਲ ਦੇ ਪਿਤਾ ਅਤੇ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਦੇ ਪੀ.ਆਰ.ਓ. ਮਨਪ੍ਰੀਤ ਸਿੰਘ ਮਨੀ ਧਾਲੀਵਾਲ ਦੇ ਦਾਦਾ ਹਰਨੇਕ ਸਿੰਘ ਧਾਲੀਵਾਲ ਨਮਿੱਤ ਗੁਰਦੁਆਰਾ ਸਾਹਿਬ ਕੋਟਕਪੂਰਾ ਵਿਖੇ ਪਾਠ ਦੇ ਭੋਗ ਉਪਰੰਤ ਹੋਏ ਸ਼ਰਧਾਂਜਲੀ ਸਮਾਗਮ ਦੌਰਾਨ ਇਕਬਾਲ ਸਿੰਘ ਖਾਲਸਾ ਦੇ ਰਾਗੀ ਜੱਥੇ ਨੇ ਵੈਰਾਗਮਈ ਕੀਰਤਨ ਕੀਤਾ। ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਭਰਵੇਂ ਇਕੱਠ ਨੂੰ ਸੰਬੋਧਨ ਕਰਦਿਆਂ ਹਰਨੇਕ ਸਿੰਘ ਧਾਲੀਵਾਲ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤੇ ਅਤੇ ਸੰਗਤਾਂ ਨੂੰ ਵਾਤਾਵਰਣ ਦੀ ਸ਼ੁੱਧਤਾ ਲਈ ਪੌਦੇ ਲਾਉਣ ਅਤੇ ਪਰਾਲੀ ਨਾ ਸਾੜਨ ਦੀ ਅਪੀਲ ਕੀਤੀ। ਉਹਨਾਂ ਪਰਿਵਾਰ ਵਲੋਂ ਆਈਆਂ ਸੰਗਤਾਂ ਦਾ ਧੰਨਵਾਦ ਕੀਤਾ। ਸ੍ਰੀ ਮੁਕਤਸਰ ਸਾਹਿਬ ਦੇ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ, ਫ਼ਰੀਦਕੋਟ ਦੇ ਵਿਧਾਇਕ ਗੁਰਦਿੱਤ ਸਿੰਘ ਸੇਖੋਂ, ਕੋਟਕਪੂਰਾ ਦੇ ਸਾਬਕਾ ਵਿਧਾਇਕ ਮਨਤਾਰ ਸਿੰਘ ਬਰਾੜ ਨੇ ਹਰਨੇਕ ਸਿੰਘ ਦੇ ਸੰਘਰਸ਼ਾਂ ਭਰੇ ਜੀਵਨ ’ਤੇ ਚਾਨਣਾ ਪਾਇਆ। ਸਟੇਜ ਸਕੱਤਰ ਗੁਰਿੰਦਰ ਸਿੰਘ ਮਹਿੰਦੀਰੱਤਾ ਨੇ ਵੱਖ ਵੱਖ ਸੰਸਥਾਵਾਂ ਵਲੋਂ ਭੇਜੇ ਸ਼ੋਕ ਸੰਦੇਸ਼ ਪੜੇ ਅਤੇ ਹਰਨੇਕ ਸਿੰਘ ਧਾਲੀਵਾਲ ਦੇ ਜੀਵਨ ਬਾਰੇ ਵਿਸਥਾਰ ਸਹਿਤ ਜਾਣਕਾਰੀ ਦਿੱਤੀ। ਪਰਿਵਾਰ ਵਲੋਂ ਵਾਤਾਵਰਣ ਦੀ ਸੰਭਾਲ ਲਈ ਪੌਦਿਆਂ ਦਾ ਲੰਗਰ ਵੀ ਲਾਇਆ ਗਿਆ। ਇਸ ਮੌਕੇ ਸਾਬਕਾ ਵਿਧਾਇਕ ਭਾਈ ਹਰਨਿਰਪਾਲ ਸਿੰਘ ਕੁੱਕੂ, ਕਾਂਗਰਸ ਦੇ ਸੀਨੀਅਰ ਆਗੂ ਅਜੈਪਾਲ ਸਿੰਘ ਸੰਧੂ, ਜ਼ਿਲਾ ਪੁਲਿਸ ਮੁਖੀ ਰਾਜਪਾਲ ਸਿੰਘ ਸੰਧੂ, ਗੁਰਪ੍ਰੀਤ ਸਿੰਘ ਚੰਦਬਾਜਾ, ਜ਼ਿਲਾ ਪ੍ਰਧਾਨ ਸੁਖਜੀਤ ਸਿੰਘ ਢਿੱਲਵਾਂ, ਭੁਪਿੰਦਰ ਸਿੰਘ ਸੱਗੂ ਪ੍ਰਧਾਨ ਨਗਰ ਕੌਂਸਲ, ਸੁਤੰਤਰ ਜੋਸ਼ੀ ਸੀਨੀ. ਮੀਤ ਪ੍ਰਧਾਨ, ਰਾਜਿੰਦਰ ਸਿੰਘ ਸਰਾਂ, ਇੰਜ. ਇੰਦਰਜੀਤ ਸਿੰਘ ਨਿਆਮੀਵਾਲਾ, ਗੁਰਮੇਲ ਸਿੰਘ ਸੰਧੂ ਬਾਹਮਣਵਾਲਾ, ਡਾ. ਮਨਜੀਤ ਸਿੰਘ ਢਿੱਲੋਂ, ਚੇਅਰਮੈਨ ਸੁਖਵਿੰਦਰ ਸਿੰਘ ਕੌਣੀ, ਪੋ੍ਰ. ਹਰਬੰਸ ਸਿੰਘ ਪਦਮ, ਸ਼ਿਵਜੀਤ ਸਿੰਘ ਸੰਘਾ, ਅਜਾਇਬ ਸਿੰਘ ਚਹਿਲ, ਊਧਮ ਸਿੰਘ ਔਲਖ, ਅਮਨਦੀਪ ਸਿੰਘ ਸੰਧੂ, ਮਨਦੀਪ ਸਿੰਘ ਮਿੰਟੂ ਗਿੱਲ, ਸੁਖਵੰਤ ਸਿੰਘ ਸਰਾਂ, ਪੱਪੂ ਲਹੌਰੀਆ, ਕੁਲਵੰਤ ਸਿੰਘ ਚਾਨੀ, ਗੁਰਪ੍ਰੀਤ ਸਿੰਘ ਮੌੜ, ਦਲਜਿੰਦਰ ਸਿੰਘ ਸੰਧੂ, ਗੁਰਦੀਪ ਸਿੰਘ ਮੈਨੇਜਰ, ਮਨਤਾਰ ਸਿੰਘ ਮੱਕੜ ਸਮੇਤ ਹੋਰ ਵੀ ਪੰਚ, ਸਰਪੰਚ, ਕੌਂਸਲਰ, ਵਰਕਰ, ਰਿਸ਼ਤੇਦਾਰ, ਸਾਕ-ਸਨੇਹੀ ਅਤੇ ਸ਼ਹਿਰ ਨਿਵਾਸੀ ਵੱਡੀ ਗਿਣਤੀ ’ਚ ਹਾਜ਼ਰ ਸਨ।