← ਪਿਛੇ ਪਰਤੋ
ਰਵੀਕਰਨ ਕਾਹਲੋਂ ਤੇ ਅਲਵਿੰਦਰਪਾਲ ਪੱਖੋਕੇ ਨੇ ਜਗਮੀਤ ਬਰਾੜ ਦੀ ਕਮੇਟੀ ਬਾਰੇ ਦਿੱਤਾ ਵੱਡਾ ਬਿਆਨ, ਪੜ੍ਹੋ ਵੇਰਵਾ ਚੰਡੀਗੜ੍ਹ, 2 ਦਸੰਬਰ, 2022: ਅਕਾਲੀ ਦਲ ਦੇ ਸੀਨੀਅਰ ਆਗੂ ਜਗਮੀਤ ਸਿੰਘ ਬਰਾੜ ਵੱਲੋਂ ਤਾਲਮੇਲ ਕਮੇਟੀ ਵਿਚ ਨਾਂ ਸ਼ਾਮਲ ਕਰਨ ਤੋਂ ਬਾਅਦ ਅਕਾਲੀ ਆਗੂ ਰਵੀਕਰਨ ਸਿੰਘ ਕਾਹਲੋਂ ਤੇ ਅਲਵਿੰਦਰਪਾਲ ਸਿੰਘ ਪੱਖੋਕੇ ਨੇ ਸਪਸ਼ਟ ਕੀਤਾ ਹੈ ਕਿ ਉਹ ਬਰਾੜ ਵੱਲੋਂ ਬਣਾਈ ਕਮੇਟੀ ਦੇ ਮੈਂਬਰ ਨਹੀਂ ਹਨ। ਆਪੋ ਆਪਣੇ ਸੋਸ਼ਲ ਮੀਡੀਆ ’ਤੇ ਪਾਈਆਂ ਪੋਸਟਾਂ ਵਿਚ ਦੋਵਾਂ ਆਗੂਆਂ ਨੇ ਕਿਹਾ ਕਿ ਅਸੀਂ ਸ਼੍ਰੋਮਣੀ ਅਕਾਲੀ ਦਲ ਦੇ ਵਫਾਦਾਰ ਸਿਪਾਹੀ ਹਾਂ ਤੇ ਸੁਖਬੀਰ ਸਿੰਘ ਬਾਦਲ ਦੀ ਲੀਡਰਸ਼ਿਪ ਵਿਚ ਉਹਨਾਂ ਨੂੰ ਪੂਰਾ ਭਰੋਸਾ ਹੈ। ਪੱਖੋਕੇ ਨੇ ਤਾਂ ਇਹ ਵੀ ਲਿਖਿਆ ਹੈ ਕਿ ਪਤਾ ਨਹੀਂ ਕਿਵੇਂ ਅਤੇ ਕਿਉਂ ਜਗਮੀਤ ਬਰਾੜ ਨੇ ਉਹਨਾਂ ਦਾ ਨਾਂ ਕਮੇਟੀ ਵਿਚ ਪਾ ਲਿਆ। ਉਹਨਾਂ ਬਰਾੜ ਨੂੰ ਸਲਾਹ ਵੀ ਦਿੱਤੀ ਕਿ ਅਜਿਹਾ ਨਾ ਕੀਤਾ ਜਾਵੇ ਤੇ ਉਹਪਾਰਟੀ ਨਾਲ ਚੱਟਾਨ ਵਾਂਗ ਖੜ੍ਹੇ ਹੋਣ ਕਿਉਂਕਿ ਪਾਰਟੀ ਨੇ ਉਹਨਾਂ ਨੂੰ ਬਹੁਤ ਮਾਣ ਤੇ ਸਤਿਕਾਰ ਦਿੱਤਾ ਹੈ।
Total Responses : 260