ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਸਕਿਊਰਟੀ ਗਾਰਡਾਂ ਦੀ ਭਰਤੀ ਲਈ ਪਲੇਸਮੈਂਟ ਕੈਂਪ 03 ਦਸੰਬਰ ਨੂੰ
ਮਾਨਸਾ, 02 ਦਸੰਬਰ 2022 : ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ 03 ਦਸੰਬਰ, 2022 ਨੂੰ ਸਵਿਫਟ ਸਕਿਊਰਟੀ ਪ੍ਰਾਈਵੇਟ ਲਿਮਟਡ ਵੱਲੋਂ ਸਕਿਊਰਟੀ ਗਾਰਡਾਂ ਦੀ ਭਰਤੀ ਲਈ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ। ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਰੋਜ਼ਗਾਰ ਅਫ਼ਸਰ ਸ੍ਰੀ ਹਰਪ੍ਰੀਤ ਸਿੰਘ ਮਾਨਸ਼ਾਹੀਆ ਨੇ ਦੱਸਿਆ ਕਿ ਇਸ ਕੈਂਪ ਵਿਚ ਘੱਟੋ ਘੱਟ ਯੋਗਤਾ 10ਵੀਂ ਪਾਸ ਲੜਕੇ ਭਾਗ ਲੈ ਸਕਦੇ ਹਨ, ਜਿੰਨ੍ਹਾਂ ਦੀ ਉਮਰ ਸੀਮਾ 25 ਤੋਂ 37 ਸਾਲ ਤੱਕ, ਕੱਦ ਘੱਟ ਤੋਂ ਘੱਟ 5 ਫੁੱਟ 6 ਇੰਚ ਤੇ ਭਾਰ 50 ਕਿੱਲੋ ਹੋਣਾ ਚਾਹੀਦਾ ਹੈ। ਉਨ੍ਹਾਂ ਦੱਸਿਆ ਕਿ ਚਾਹਵਾਨ ਪ੍ਰਾਰਥੀ ਆਪਣੀ ਵਿੱਦਿਅਕ ਯੋਗਤਾ ਦੇ ਸਰਟੀਫਿਕੇਟਾਂ ਦੀਆਂ ਫੋਟੋ ਕਾਪੀਆਂ ਅਤੇ ਰਜ਼ਿਊਮ ਲੈ ਕੇ ਕੈਂਪ ਵਾਲੇ ਦਿਨ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਸਵੇਰੇ 10:30 ਵਜੇ ਪਹੁੰਚਣ। ਅਸਾਮੀਆਂ ਦੀ ਗਿਣਤੀ 100 ਹੈ। ਇੰਟਰਵਿਉ ਦਾ ਸਮਾਂ ਸਵੇਰੇ 10:30 ਵਜੇ ਤੋਂ ਬਾਅਦ ਦੁਪਹਿਰ 03:00 ਵਜੇ ਤੱਕ ਹੋਵੇਗਾ। ਉਨ੍ਹਾਂ ਦੱਸਿਆ ਕਿ ਚੁਣੇ ਗਏ ਪ੍ਰਾਰਥੀਆਂ ਨੂੰ ਤਨਖ਼ਾਹ 14500/- ਤੋਂ 25000/- ਰੁਪਏ ਦਿੱਤੀ ਜਾਵੇਗੀ। ਵਧੇਰੇ ਜਾਣਕਾਰੀ ਲਈ 8448391504 ਜਾਂ 9464178030 ’ਤੇ ਸੰਪਰਕ ਕੀਤਾ ਜਾ ਸਕਦਾ ਹੈ।