ਅਮਨਦੀਪ ਸਿੰਘ ਵਧਾਵਨ ਸੂਬਾ ਉਪ ਪ੍ਰਧਾਨ ਨਿਯੁਕਤ
2 ਨਵੰਬਰ 2022 : ਐਂਟੀ ਡਰੱਗ ਫੈਡਰੇਸ਼ਨ ਆਫ ਇੰਡੀਆ ਦੇ ਮੁਖੀ ਰਣਜੀਤ ਸਿੰਘ ਨਿੱਕੜਾ ਵੱਲੋਂ ਅਮਨਦੀਪ ਸਿੰਘ ਵਧਾਵਨ ਨੂੰ ਪੰਜਾਬ ਰਾਜ ਦਾ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ। ਇਸ ਮੌਕੇ ਗੱਲਬਾਤ ਕਰਦਿਆਂ ਅਮਨਦੀਪ ਸਿੰਘ ਨੇ ਕਿਹਾ ਕਿ ਉਹ ਇਸ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਉਣਗੇ | ਨਸ਼ੇ ਵਰਗੀ ਨਾਮੁਰਾਦ ਬਿਮਾਰੀ ਦੇ ਖਾਤਮੇ ਲਈ ਸਮੁੱਚੇ ਸਮਾਜ ਨੂੰ ਮਿਲ ਕੇ ਕੰਮ ਕਰਨਾ ਪਵੇਗਾ। ਸਰਕਾਰ ਨੂੰ ਵੀ ਅਪੀਲ ਕੀਤੀ ਜਾਵੇਗੀ ਕਿ ਉਹ ਸਖ਼ਤ ਕਦਮ ਚੁੱਕੇ ਤਾਂ ਜੋ ਲੋਕਾਂ ਨੂੰ ਨਸ਼ੇ ਦੀ ਦਲ-ਦਲ ਵਿੱਚੋਂ ਬਾਹਰ ਕੱਢਿਆ ਜਾ ਸਕੇ। ਏਡੀਐਫਆਈ ਪਿਛਲੇ ਕਈ ਸਾਲਾਂ ਤੋਂ ਨਸ਼ਿਆਂ ਵਿਰੁੱਧ ਲੜਾਈ ਲੜ ਰਹੀ ਹੈ ਅਤੇ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਯਤਨਸ਼ੀਲ ਰਹੇਗੀ। ਅਮਨਦੀਪ ਜੀ ਨੇ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਉਹ ਖੁਦ ਸਕੂਲਾਂ ਅਤੇ ਕਾਲਜਾਂ ਵਿੱਚ ਜਾਗਰੂਕਤਾ ਕੈਂਪ ਅਤੇ ਸੈਮੀਨਾਰ ਲਗਾਉਣਗੇ। ਹਰਜਿੰਦਰ ਸਿੰਘ ਨੂੰ ਜ਼ਿਲ੍ਹਾ ਲੁਧਿਆਣਾ ਦਾ ਜਨਰਲ ਸਕੱਤਰ ਨਿਯੁਕਤ ਕੀਤਾ ਗਿਆ। ਇਸ ਮੌਕੇ ਹਰਮੀਤ ਸਿੰਧ ਸਹਿਗਲ, ਹਰਿੰਦਰ ਖਾਲਸਾ, ਜਤਿੰਦਰ ਪਾਲ ਫੌਜੀ ਸੁਖਪ੍ਰੀਤ ਰਾਜਨ, ਪਾਰਸ ਗਰੇਵਾਲ, ਬੱਲੀ ਸਿੰਘ ਆਦਿ ਹਾਜ਼ਰ ਸਨ।