ਪਟਿਆਲਾ: ਡਾ. ਸੰਦੀਪ ਕੌਰ ਨੇ ਸੰਭਾਲਿਆ ਆਰਜੀ ਤੌਰ 'ਤੇ ਸਿਵਲ ਸਰਜਨ ਦਾ ਅਹੁਦਾ
ਜਗਤਾਰ ਸਿੰਘ
ਪਟਿਆਲਾ 2 ਦਸੰਬਰ 2022: ਪਟਿਆਲਾ ਦੇ ਸਿਵਲ ਸਰਜਨ ਡਾ. ਵਰਿੰਦਰ ਗਰਗ ਦੇ ਮਿਤੀ 30 ਨਵੰਬਰ 2022 ਨੂੰ ਰਿਟਾਇਰ ਹੋਣ ਤੋਂ ਬਾਦ ਮਾਤਾ ਕੁਸ਼ਲਿਆ ਹਸਪਤਾਲ ਦੇ ਮੈਡੀਕਲ ਸੁਪਰਡੈਂਟ ਡਾ. ਸੰਦੀਪ ਕੌਰ ਨੂੰ ਪਟਿਆਲਾ ਦਾ ਆਰਜੀ ਤੌਰ ਤੋਂ ਸਿਵਲ ਸਰਜਨ ਲਗਾਇਆ ਗਿਆ ਹੈ ਅਤੇ ਉਹਨਾਂ ਨੇ ਮੈਡੀਕਲ ਸੁਪਰਡੈਂਟ ਦੇ ਅਹੁਦੇ ਦੇ ਨਾਲ ਨਾਲ ਸਿਵਲ ਸਰਜਨ ਦੇ ਅਹੁਦੇ ਤੋਂ ਕੰਮ ਕਰਨਾ ਸ਼ੂਰੂ ਕਰ ਦਿੱਤਾ ਹੈ।
ਅਹੁਦਾ ਸੰਭਾਲਣ ਤੋਂ ਦਫਤਰ ਵਿਖੇ ਸਮੂਹ ਸਿਹਤ ਪ੍ਰੋਗਰਾਮ ਅਫਸਰਾਂ ਅਤੇ ਸਟਾਫ ਵੱਲ ੋ ਉਹਨਾਂ ਦਾ ਨਿੱਘਾ ਸਵਾਗਤ ਕੀਤਾ। ਡਾ. ਸੰਦੀਪ ਕੌਰ ਨੇ ਕਿਹਾ ਕਿ ਸਿਹਤ ਵਿਭਾਗ ਵੱਲੋਂ ਜੋ ਸਿਵਲ ਸਰਜਨ ਦੀ ਜਿਮੇਵਾਰੀ ਉਹਨਾਂ ਨੂੰ ਸੌਂਪੀ ਗਈ ਹੈ, ਉਹ ਮੈਡੀਕਲ ਸੁਪਰਡੈਂਟ ਦੇ ਕੰਮ ਦੇ ਨਾਲ ਨਾਲ ਪੂਰੀ ਇਮਾਨਦਾਰੀ ਅਤੇ ਮਿਹਨਤ ਨਾਲ ਨਿਭਾਉਣਗੇ ਅਤੇ ਸਿਹਤ ਵਿਭਾਗ ਵੱਲ ੋ ਦਿੱਤੀਆਂ ਜਾ ਰਹੀਆਂ ਮਿਆਰੀ ਸਿਹਤ ਸਹੂਲਤਾਂ ਨੂੰ ਜਿਲ੍ਹੇ ਦੇ ਸਾਰੇ ਨਾਗਰਿਕਾਂ ਤੱਕ ਪੰਹੁਚਾਉਣ ਲਈ ਵਚਨਬੱਧ ਹੋਣਗੇ।
ਦਫਤਰ ਵਿਖੇ ਕੰਮ ਲਈ ਆਉਣ ਵਾਲੇ ਲੋਕਾਂ ਦੀਆਂ ਸਮੱਸਿਆਵਾਂ ਦਾ ਪਹਿਲ ਦੇ ਅਧਾਰ ਤੇ ਹੱਲ ਕੀਤਾ ਜਾਵੇਗਾ ਪੰਜਾਬ ਸਰਕਾਰ ਸਿਹਤ ਵਿਭਾਗ ਵੱਲੋ ਸਮੇਂ ਸਮੇ ਤੇ ਸਿਹਤ ਪ੍ਰੋਗਰਾਮਾਂ ਸਬੰਧੀ ਜੋ ਵੀ ਦਿੱਤੇ ਟੀਚੇ ਉਹਨਾਂ ਨੂੰ ਦਿੱਤੇ ਜਾਣਗੇ,ਉਹ ਮਿਥੇ ਸਮੇ ਵਿੱਚ ਪੂਰੇ ਕਰਵਾਏ ਜਾਣਗੇ। ਉਹਨਾਂ ਸਮੂਹ ਸਟਾਫ ਨੂੰ ਕਿਹਾ ਕਿ ਉਹ ਆਪਣੀ ਡਿਊਟੀ ਪੂਰੀ ਇਮਾਨਦਾਰੀ ਅਤੇ ਲਗਨ ਨਾਲ ਕਰਣ ਅਤੇ ਡਿਊਟੀ ਦੌਰਾ ਸਮੇਂ ਦੀ ਪਾਬੰਦੀ ਦਾ ਖਾਸ ਖਿਆਲ ਰੱਖਿਆ ਜਾਵੇ। ਫੋਟੋ:1. ਡਾ. ਸੰਦੀਪ ਕੋਰ ਆਰਜੀ ਤੌਰ ਤੇ ਸਿਵਲ ਸਰਜਨ ਦਾ ਅਹੁਦਾ ਸੰਭਾਲਦੇ ਹੋਏ।