ਜਨਤਕ ਥਾਵਾਂ ’ਤੇ ਪੰਜ ਜਾਂ ਪੰਜ ਤੋਂ ਵੱਧ ਵਿਅਕਤੀਆਂ ਦੇ ਇੱਕਠੇ ਹੋਣ ’ਤੇ ਪਾਬੰਦੀ
ਜਨਤਕ ਥਾਵਾਂ ’ਤੇ ਨਾਅਰੇ ਲਗਾਉਣ, ਭੜਕਾਊ ਭਾਸ਼ਣ ਦੇਣ ’ਤੇ ਰੋਕ
ਮਾਨਸਾ, 03 ਦਸੰਬਰ 2022 : ਜ਼ਿਲ੍ਹਾ ਮੈਜਿਸਟ੍ਰੇਟ ਸ਼੍ਰੀਮਤੀ ਬਲਦੀਪ ਕੌਰ ਨੇ ਫੌਜ਼ਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਮਾਨਸਾ ਦੀਆਂ ਸੀਮਾਵਾਂ ਅੰਦਰ ਅਮਨ-ਕਾਨੂੰਨ ਬਣਾਏ ਰੱਖਣ ਲਈ ਜਨਤਕ ਥਾਵਾਂ ’ਤੇ ਜਲੂਸ ਕੱਢਣ, ਨਾਅਰੇ ਲਗਾਉਣ, ਭੜਕਾਊ ਪ੍ਰਚਾਰ ਕਰਨ, ਪੰਜ ਜਾਂ ਪੰਜ ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ, ਗੰਡਾਸੇ, ਤੇਜ਼ਦਾਰ ਟਕੂਏ, ਕੁਲਹਾੜੀਆਂ, ਵਿਸਫੋਟਕ ਸਮੱਗਰੀ ਅਤੇ ਹੋਰ ਘਾਤਕ ਹਥਿਆਰ/ਅਸਲਾ ਚੁੱਕ ਕੇ ਚੱਲਣ ’ਤੇ ਪੂਰਨ ਪਾਬੰਦੀ ਲਗਾਈ ਹੈ। ਜ਼ਿਲ੍ਹਾ ਮੈਜਿਸਟ੍ਰੇਟ ਨੇ ਕਿਹਾ ਕਿ ਜ਼ਿਲ੍ਹੇ ਅੰਦਰ ਵੱਖ-ਵੱਖ ਜੱਥੇਬੰਦੀਆਂ ਜਾਂ ਆਮ ਵਿਅਕਤੀਆਂ ਵੱਲੋਂ ਰੋਸ ਪ੍ਰਦਰਸ਼ਨ ਦਾ ਸੱਦਾ ਦਿੱਤਾ ਜਾਂਦਾ ਹੈ, ਤਾਂ ਇਸ ਨਾਲ ਆਵਾਜਾਈ ਵਿੱਚ ਵਿਘਨ ਪੈਣ ਅਤੇ ਆਮ ਜਨ-ਜੀਵਨ ਅਸਤ-ਵਿਅਸਤ ਹੋਣ ਦਾ ਡਰ ਰਹਿੰਦਾ ਹੈ। ਉਨ੍ਹਾਂ ਦੱਸਿਆ ਕਿ ਇਸ ਤਰ੍ਹਾਂ ਜਨਤਕ ਸ਼ਾਂਤੀ ਭੰਗ ਹੋਣ ਨਾਲ ਸਰਕਾਰੀ ਅਤੇ ਨਿੱਜੀ ਜਾਇਦਾਦ ਦੇ ਨੁਕਸਾਨ ਹੋਣ ਦਾ ਵੀ ਅੰਦੇਸ਼ਾ ਰਹਿੰਦਾ ਹੈ। ਇਹ ਹੁਕਮ 31 ਜਨਵਰੀ 2023 ਤੱਕ ਲਾਗੂ ਰਹੇਗਾ।