5 ਦਸੰਬਰ ਨੂੰ ਹਰਿਆਣਾ ਦੇ ਇਨ੍ਹਾਂ ਮੁਲਾਜ਼ਮਾਂ ਨੂੰ ਹੋਵੇਗੀ ਛੁੱਟੀ
ਚੰਡੀਗੜ੍ਹ, 4 ਦਸੰਬਰ 2022- 5 ਦਸੰਬਰ ਨੂੰ ਪੇਡ ਛੁੱਟੀ ਦਾ ਹਰਿਆਣਾ ਸਰਕਾਰ ਨੇ ਐਲਾਨ ਕੀਤਾ ਹੈ। ਹਾਲਾਂਕਿ, ਇਹ ਜਨਤਕ ਛੁੱਟੀ ਨਹੀਂ ਹੈ।
ਹਰਿਆਣਾ ਸਰਕਾਰ ਦੇ ਮੁੱਖ ਸਕੱਤਰ ਸੰਜੀਵ ਕੌਸ਼ਲ ਵੱਲੋਂ ਜਾਰੀ ਹੁਕਮਾਂ ਅਨੁਸਾਰ ਇਹ ਛੁੱਟੀ ਰਾਜਸਥਾਨ ਦੇ ਚੁਰੂ ਜ਼ਿਲ੍ਹੇ ਦੇ ਸਰਦਾਰ ਸ਼ਹਿਰ ਵਿਧਾਨ ਸਭਾ ਹਲਕੇ ਦੇ ਵੋਟਰਾਂ ਲਈ ਹੈ।