ਜਬਰੀ ਧਰਮ ਪਰਿਵਰਤਨ ਖਿਲਾਫ ਸੁਪਰੀਮ ਕੋਰਟ 'ਚ ਅੱਜ 5 ਦਸੰਬਰ ਨੂੰ ਸੁਣਵਾਈ
ਨਵੀਂ ਦਿੱਲੀ, 5 ਦਸੰਬਰ 2022- ਜਬਰੀ ਧਰਮ ਪਰਿਵਰਤਨ ਵਿਰੁੱਧ ਸਖ਼ਤ ਕਾਨੂੰਨ ਬਣਾਉਣ ਦੀ ਮੰਗ 'ਤੇ ਸੁਪਰੀਮ ਕੋਰਟ 'ਚ ਅੱਜ 5 ਦਸੰਬਰ ਨੂੰ ਮੁੜ ਸੁਣਵਾਈ ਹੋਣ ਜਾ ਰਹੀ ਹੈ। ਪਿਛਲੀ ਸੁਣਵਾਈ 'ਤੇ ਸੁਪਰੀਮ ਕੋਰਟ ਨੇ ਜਬਰੀ ਧਰਮ ਪਰਿਵਰਤਨ ਨੂੰ ਬਹੁਤ ਗੰਭੀਰ ਮੁੱਦਾ ਕਰਾਰ ਦਿੱਤਾ ਸੀ। ਜਸਟਿਸ ਐਮਆਰ ਸ਼ਾਹ ਨੇ ਕਿਹਾ ਸੀ ਕਿ ਹਰ ਕਿਸੇ ਨੂੰ ਧਰਮ ਚੁਣਨ ਦਾ ਅਧਿਕਾਰ ਹੈ, ਪਰ ਧਰਮ ਪਰਿਵਰਤਨ ਨਾਲ ਨਹੀਂ।
ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਨੂੰ ਵੀ ਇਸ ਵਿਸ਼ੇ 'ਤੇ ਆਪਣਾ ਪੱਖ ਪੇਸ਼ ਕਰਨ ਲਈ ਕਿਹਾ ਸੀ। ਅਦਾਲਤ 'ਚ ਦਾਇਰ ਹਲਫਨਾਮੇ 'ਚ ਕੇਂਦਰ ਨੇ ਦਬਾਅ, ਧੋਖੇ ਜਾਂ ਲਾਲਚ ਕਾਰਨ ਧਰਮ ਪਰਿਵਰਤਨ ਨੂੰ ਬਹੁਤ ਗੰਭੀਰ ਮੁੱਦਾ ਕਰਾਰ ਦਿੱਤਾ ਸੀ। ਕੇਂਦਰ ਨੇ ਸੁਪਰੀਮ ਕੋਰਟ ਦੇ ਪੁਰਾਣੇ ਫੈਸਲੇ ਦਾ ਹਵਾਲਾ ਦਿੰਦੇ ਹੋਏ ਕਿਹਾ ਸੀ ਕਿ ਧਰਮ ਦਾ ਪ੍ਰਚਾਰ ਕਰਨਾ ਮੌਲਿਕ ਅਧਿਕਾਰ ਹੈ, ਪਰ ਕਿਸੇ ਦਾ ਧਰਮ ਬਦਲਣ ਦਾ ਅਧਿਕਾਰ ਨਹੀਂ ਹੈ। ਸਰਕਾਰ ਇਸ ਮਾਮਲੇ 'ਤੇ ਲੋੜੀਂਦੇ ਕਦਮ ਚੁੱਕੇਗੀ।