ਪੰਜਾਬ 'ਚ ਇੱਕ ਮਹੀਨੇ ਲਈ ਟੋਲ ਫਰੀ, ਜਾਣੋ ਕਿਉਂ?
ਅੰਮ੍ਰਿਤਸਰ 5 ਦਸੰਬਰ 2022- ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਸੂਬਾ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਤੇ ਸੂਬਾ ਆਗੂ ਗੁਰਬਚਨ ਸਿੰਘ ਚੱਬਾ ਨੇ ਦੱਸਿਆ ਕਿ ਬੀਤੀ ਸ਼ਾਮ ਜਥੇਬੰਦੀ ਦੀ ਸੂਬਾ ਕਮੇਟੀ ਦੀ ਮੀਟਿੰਗ ਵਿਚ ਆਉਣ ਵਾਲੇ ਸਮੇਂ ਵਿਚ ਸਰਕਾਰ ਵਿਰੁੱਧ ਐਕਸ਼ਨ ਪ੍ਰੋਗਰਾਮ ਨੂੰ ਲੈ ਕੇ ਫ਼ੈਸਲੇ ਲਏ ਗਏ ਹਨ।
ਉਨ੍ਹਾਂ ਨੇ ਦੱਸਿਆ ਕਿ, ਮੁੱਖ ਤੌਰ ’ਤੇ 15 ਦਸੰਬਰ ਤੋਂ ਲੈ ਕੇ 15 ਜਨਵਰੀ ਤਕ ਜਨਤਾ ਲਈ ਸੜਕਾਂ ਟੋਲ ਫਰੀ ਕਰਨ ਦਾ ਫ਼ੈਸਲਾ ਲਿਆ ਹੈ। ਜਥੇਬੰਦੀ ਯਕੀਨੀ ਬਣਾਏਗੀ ਕਿ ਇਸ ਅਰਸੇ ਦੌਰਾਨ ਟੋਲ ਮੁਲਾਜ਼ਮਾਂ ਦੀਆਂ ਤਨਖਾਹਾਂ ਕੰਪਨੀਆਂ ਕੋਲੋਂ ਦਿਵਾਈਆਂ ਜਾਣ। 12 ਦਸੰਬਰ ਨੂੰ ਪੰਜਾਬ ਸਰਕਾਰ ਦੇ ਵਿਧਾਇਕਾਂ ਤੇ ਮੰਤਰੀਆਂ ਦੇ ਘਰਾਂ ਦੇ ਘਿਰਾਓ ਕੀਤੇ ਜਾਣਗੇ।
ਲੰਘੇ 9 ਦਿਨਾਂ ਤੋਂ ਜਥੇਬੰਦੀਆਂ ਲਗਾਤਾਰ ਡੀਸੀ ਦਫ਼ਤਰਾਂ ’ਤੇ ਧਰਨੇ ਲਾ ਕੇ ਜਨਤਾ ਦੀਆਂ ਮੰਗਾਂ ਨੂੰ ਸਰਕਾਰ ਤੇ ਪ੍ਰਸ਼ਾਸਨ ਅੱਗੇ ਰੱਖ ਰਹੀ ਹੈ ਪਰ ਸਰਕਾਰ ਦੇ ਕੰਨ ਉੱਤੇ ਜੂੰ ਨਹੀਂ ਸਰਕ ਰਹੀ।